ਜੇਲ੍ਹ ’ਚ ਹਵਾਲਾਤੀ ਕੋਲੋਂ ਮਿਲਿਆ ਮੋਬਾਈਲ ਫ਼ੋਨ, ਮਾਮਲਾ ਦਰਜ
Thursday, May 12, 2022 - 01:30 PM (IST)

ਫਿਰੋਜ਼ਪੁਰ (ਕੁਮਾਰ): ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਖੇ ਤਲਾਸ਼ੀ ਦੌਰਾਨ ਇੱਕ ਹਵਾਲਾਤੀ ਵਿਸ਼ਾਲ ਸ਼ਰਮਾ ਕੋਲੋਂ ਇੱਕ ਸੈਮਸੰਗ ਕੀਪੈਡ ਮੋਬਾਈਲ ਫ਼ੋਨ ਬਰਾਮਦ ਹੋਇਆ, ਜਿਸ ਵਿੱਚ ਏਅਰਟੈੱਲ ਕੰਪਨੀ ਦਾ ਸਿਮ ਕਾਰਡ ਚੱਲ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ.ਸ਼ਰਮਾ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਭੇਜੇ ਪੱਤਰ ’ਚ ਸਹਾਇਕ ਸੁਪਰਡੈਂਟ ਜੇਲ੍ਹ ਕੈਲਾਸ਼ ਨੇ ਦੱਸਿਆ ਹੈ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਜਦੋਂ ਉਨ੍ਹਾਂ ਵਾਰਡ ਨੰਬਰ 3 ਦੀ ਤਲਾਸ਼ੀ ਲਈ ਤਾਂ ਉੱਥੇ ਵਿਸ਼ਾਲ ਮੋਬਾਈਲ ਫ਼ੋਨ ਚਲਾ ਰਿਹਾ ਸੀ। ਜਦੋਂ ਵਾਰਡਰ ਕਰਮਤੇਜ ਸਿੰਘ ਨੇ ਮੋਬਾਈਲ ਫ਼ੋਨ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਨਾਮਜ਼ਦ ਵਿਅਕਤੀ ਨੇ ਉਸ ਨਾਲ ਕਥਿਤ ਰੂਪ ਵਿੱਚ ਹੱਥੋਂਪਾਈ ਕੀਤੀ।
ਇਹ ਵੀ ਪੜ੍ਹੋ : ਬਠਿੰਡਾ ਵਿਖੇ ਮੁਫ਼ਤ ਸਫ਼ਰ ਨੂੰ ਲੈ ਕੇ ਹੰਗਾਮਾ, ਬੱਸ ਸਾਹਮਣੇ ਲੇਟੀ ਬਜ਼ੁਰਗ ਬੀਬੀ, ਜਾਣੋ ਪੂਰਾ ਮਾਮਲਾ
ਹਵਾਲਾਤੀ ਨੇ ਵਾਰਡਰ ਦੀ ਵਰਦੀ ਪਾੜਦੇ ਹੋਏ ਉਸਦੀ ਸਰਕਾਰੀ ਡਿਊਟੀ ’ਚ ਵਿਘਨ ਵੀ ਪਾਇਆ। ਪੁਲਸ ਵੱਲੋਂ ਥਾਣਾ ਸਿਟੀ ਵਿਖੇ ਲਿਖਤੀ ਸ਼ਿਕਾਇਤ ਦੇ ਆਧਾਰ ’ਤੇ ਵਿਸ਼ਾਲ ਸ਼ਰਮਾ ਦੇ ਖ਼ਿਲਾਫ਼ ਆਈਪੀਸੀ ਅਤੇ ਜੇਲ੍ਹ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ