ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ''ਚੋਂ ਫਿਰ ਬਰਾਮਦ ਹੋਇਆ ਮੋਬਾਈਲ ਫ਼ੋਨ, ਮਾਮਲਾ ਦਰਜ

Thursday, May 16, 2024 - 01:10 PM (IST)

ਫਿਰੋਜ਼ਪੁਰ (ਪਰਮਜੀਤ) : ਕੇਂਦਰੀ ਜੇਲ੍ਹ ਫ਼ਿਰੋਜ਼ਪੁਰ 'ਚੋਂ ਬੀਤੇ ਦਿਨੀਂ ਜੇਲ੍ਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਦੇ ਲਾਕਅੱਪ ਵਿੱਚੋਂ ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ। ਉਕਤ ਮਾਮਲੇ ਵਿੱਚ ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਸ ਨੇ ਜੇਲ੍ਹ ਅਧਿਕਾਰੀ ਦੇ ਬਿਆਨਾਂ ’ਤੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। 

ਇਹ ਵੀ ਪੜ੍ਹੋ - ਇਨਸਾਨੀਅਤ ਸ਼ਰਮਸਾਰ : ਦੁਕਾਨ 'ਤੇ ਚੀਜ਼ ਲੈਣ ਗਈ 6 ਸਾਲਾਂ ਬੱਚੀ ਨੂੰ ਕਬਿਰਸਤਾਨ ਲਿਜਾ ਕੇ ਕੀਤਾ ਜਬਰ-ਜ਼ਿਨਾਹ

ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਹਾਇਕ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਜਸਵੀਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਨੇ ਦੱਸਿਆ ਕਿ ਉਹ ਆਪਣੇ ਸਾਥੀ ਮੁਲਾਜ਼ਮਾਂ ਸਮੇਤ ਬਲਾਕ ਨੰਬਰ 1 ਦੀ ਚੱਕੀ ਨੰਬਰ 1'ਚ ਦਾਖਲ ਹੋਏ ਸਨ। ਜਦੋਂ ਕੱਲ੍ਹ ਜੇਲ੍ਹ ਦੇ ਹਾਈ ਸਕਿਓਰਿਟੀ ਜ਼ੋਨ ’ਚ 3 ਵਿਅਕਤੀਆਂ ਦੀ ਤਲਾਸ਼ੀ ਲਈ ਗਈ ਤਾਂ ਹਿਰਾਸਤ 'ਚ ਲਏ ਬਲਰਾਜ ਸਿੰਘ ਉਰਫ ਬਰੀ ਪੁੱਤਰ ਅਨੋਖ ਸਿੰਘ ਵਾਸੀ ਬਸੰਤ ਕੋਟਲੀ ਕੋਲੋਂ 1 ਮੋਬਾਇਲ ਫੋਨ, ਜਿਸ 'ਚ ਟੁੱਟੀ ਹੋਈ ਓਪੋ ਟੱਚ ਸਕਰੀਨ ਸੀ ਬਰਾਮਦ ਹੋਇਆ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਮੁਖੀ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ 'ਚ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਮੋਬਾਈਲ ਯੂਜ਼ਰਸ ਨੂੰ ਲੱਗੇਗਾ ਝਟਕਾ! ਜੂਨ ਦੇ ਮਹੀਨੇ ਮਹਿੰਗਾ ਹੋ ਸਕਦਾ ਹੈ 'ਰੀਚਾਰਜ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News