ਹਵਾਲਾਤੀ ਤੋਂ ਮੋਬਾਇਲ ਫੋਨ ਬਰਾਮਦ

04/28/2020 7:27:12 PM

ਫਿਰੋਜ਼ਪੁਰ, (ਮਲਹੋਤਰਾ, ਕੁਮਾਰ)— ਜੇਲ੍ਹ 'ਚ ਲਗਾਤਾਰ ਮੋਬਾਇਲ ਫੋਨ ਮਿਲਣ ਦੀਆਂ ਘਟਨਾਵਾਂ ਸਬੰਧੀ ਜੇਲ੍ਹ ਪ੍ਰਸ਼ਾਸਨ ਨੇ ਹੁਣ ਦੋਸ਼ੀਆਂ ਖਿਲਾਫ ਜੇਲ੍ਹ ਐਕਟ ਦੇ ਨਾਲ-ਨਾਲ ਧੋਖਾਦੇਹੀ ਦੇ ਕੇਸ ਦਰਜ ਕਰਵਾਉਣੇ ਸ਼ੁਰੂ ਕਰ ਦਿੱਤੇ ਹਨ। ਥਾਣਾ ਸਿਟੀ ਪੁਲਸ ਨੂੰ ਭੇਜੀ ਸ਼ਿਕਾਇਤ 'ਚ ਸਹਾਇਕ ਸੁਪਰੀਡੈਂਟ ਹਰਭਜਨ ਲਾਲ ਨੇ ਦੱਸਿਆ ਕਿ ਸੋਮਵਾਰ ਸ਼ਾਮ ਬੈਰਕਾਂ ਦੀ ਰੂਟੀਨ ਤਲਾਸ਼ੀ ਦੌਰਾਨ ਹਵਾਲਾਤੀ ਸਾਜਨ ਵਾਸੀ ਅੰਮ੍ਰਿਤਸਰ ਦੀਆਂ ਗਤੀਵਿਧੀਆਂ ਕੁਝ ਸ਼ੱਕੀ ਨਜ਼ਰ ਆਉਣ ਤੇ ਜਦ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਸੈਮਸੰਗ ਕੰਪਨੀ ਦਾ ਮੋਬਾਇਲ ਫੋਨ, ਬੈਟਰੀ ਅਤੇ ਸਿੰਮ ਕਾਰਡ ਬਰਾਮਦ ਹੋਇਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਸ਼ੀ ਜੇਲ੍ਹ ਪ੍ਰਸ਼ਾਸਨ ਨੂੰ ਧੋਖੇ 'ਚ ਰੱਖ ਕੇ ਮੋਬਾਇਲ ਅੰਦਰ ਲੈ ਕੇ ਆਇਆ ਹੈ। ਪੁਲਸ ਨੇ ਦੋਸ਼ੀ ਖਿਲਾਫ ਪਰਚਾ ਦਰਜ ਕਰ ਲਿਆ ਹੈ।


KamalJeet Singh

Content Editor

Related News