ਫਿਰੋਜ਼ਪੁਰ ਦੀ ਚਰਚਿਤ ਜੇਲ੍ਹ ''ਚ ਮੁੜ ਬਰਾਮਦ ਹੋਇਆ ਮੋਬਾਇਲ
Thursday, Jun 30, 2022 - 11:14 AM (IST)
ਫ਼ਿਰੋਜ਼ਪੁਰ(ਕੁਮਾਰ) : ਫਿਰੋਜ਼ਪੁਰ ਦੀ ਮਸ਼ਹੂਰ ਕੇਂਦਰੀ ਜੇਲ੍ਹ 'ਚੋਂ ਪਿਛਲੇ ਕੁਝ ਸਮੇਂ ਤੋਂ ਵੱਡੀ ਪੱਧਰ 'ਤੇ ਮੋਬਾਈਲ ਫ਼ੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਜਾ ਰਹੇ ਹਨ ਅਤੇ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ 'ਚ ਬੰਦ ਇਕ ਗੈਂਗਸਟਰ ਕੋਲੋਂ ਮੋਬਾਈਲ ਫ਼ੋਨ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ, ਜਿਸ ਸਬੰਧੀ ਥਾਣਾ ਸਿਟੀ ਦੀ ਪੁਲਸ ਨੇ ਗੈਂਗਸਟਰ ਪਵਨ ਨਹਿਰਾ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਫਿਰੋਜ਼ਪੁਰ ਤੋਂ ਵੱਡੀ ਖ਼ਬਰ, ਪਾਕਿਸਤਾਨ ਤੋਂ ਆਏ ਡਰੋਨ ਜ਼ਰੀਏ ਸਾਢੇ 17 ਕਰੋੜ ਰੁਪਏ ਦੀ ਹੈਰੋਇਨ ਬਰਾਮਦ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ.ਐੱਚ.ਓ ਇੰਸਪੈਕਟਰ ਮੋਹਿਤ ਧਵਨ ਅਤੇ ਏ.ਐੱਸ.ਆਈ ਸ਼ਰਮਾ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਖਜਿੰਦਰ ਸਿੰਘ ਨੇ ਪੁਲਸ ਨੂੰ ਦਿੱਤੇ ਪੱਤਰ ਵਿਚ ਦੱਸਿਆ ਹੈ ਕਿ ਜਦੋਂ ਉਹ ਸਾਥੀ ਕਰਮਚਾਰੀਆਂ ਸਮੇਤ ਜੇਲ੍ਹ ਦੇ ਬਲਾਕ ਨੰਬਰ 2 ਦੀ ਚੱਕੀ ਨੰਬਰ 4 ਵਿਚ ਦਾਖਲ ਹੋਏ ਤੇ ਗੈਂਗਸਟਰ ਹਵਾਲਾਤੀ ਪਵਨ ਨਹਿਰਾ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਰੈੱਡਮੀ ਟੱਚ ਸਕਰੀਨ ਮੋਬਾਇਲ ਫੋਨ ਜਿਸ ਵਿਚ ਸਿਮ ਕਾਰਡ, ਇਕ ਮੋਬਾਇਲ ਚਾਰਜਰ, ਇਕ ਡਾਟਾ ਕੇਬਲ ਅਤੇ ਇਕ ਪਤਲੀ ਤਾਰ ਬਰਾਮਦ ਹੋਈ।
ਇਹ ਵੀ ਪੜ੍ਹੋ- ਵਿਧਾਇਕਾ ਭਰਾਜ ਨੇ ਵਿਧਾਨ ਸਭਾ ’ਚ ਪਟਵਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਦਾ ਉਠਾਇਆ ਮੁੱਦਾ
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।