ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਵਿਅਕਤੀ ਕੋਲੋਂ ਖੋਹਿਆ ਮੋਬਾਈਲ
Sunday, Oct 18, 2026 - 05:48 PM (IST)
ਮਲੋਟ(ਸ਼ਾਂਤ, ਗੋਇਲ)- ਮਲੋਟ ਇਲਾਕੇ ’ਚ ਚੋਰੀ ਅਤੇ ਲੁੱਟ-ਖੋਹ ਦੀਆਂ ਵਧਦੀਆਂ ਵਾਰਦਾਤਾਂ ਕਰਨ ਲੋਕਾਂ ’ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਤਾਜ਼ਾ ਘਟਨਾ ’ਚ ਪਿੰਡ ਕਰਮਗੜ੍ਹ ਦੇ ਵਿਅਕਤੀ ਹਰਭਜਨ ਸਿੰਘ ਤੋਂ ਅਣਪਛਾਤੇ ਲੁਟੇਰਿਆਂ ਵੱਲੋਂ ਘੇਰ ਕੇ ਹਥਿਆਰਾਂ ਦੀ ਨੋਕ ’ਤੇ ਮੋਬਾਈਲ ਫੋਨ ਖੋਹ ਲੈਣ ਦਾ ਸਮਾਚਾਰ ਹੈ। ਪਿੰਡ ਕਰਮਗੜ ਢਾਣੀ ਨਿਵਾਸੀ ਹਰਭਜਨ ਸਿੰਘ ਨੇ ਦੱਸਿਆ ਕਿ ਕੱਲ੍ਹ ਸ਼ਾਮ ਕਰੀਬ 7 ਵਜੇ ਉਹ ਸ਼ਹਿਰ ਤੋਂ ਡੱਬਵਾਲੀ ਢਾਬ ਰੋਡ ’ਤੇ ਸਥਿਤ ਆਪਣੇ ਨਿਵਾਸ ਵੱਲ ਸਕੂਟਰੀ ’ਤੇ ਸਵਾਰ ਹੋ ਕੇ ਆ ਰਿਹਾ ਸੀ ਕਿ ਰਸਤੇ ’ਚ ਸੇਮ ਨਾਲੇ ਦੇ ਪੁਲ ਤੇ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਉਸ ਦੀ ਸਕੂਟਰੀ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਜ਼ਬਰਦਸਤੀ ਰੋਕ ਲਿਆ ਗਿਆ ਅਤੇ ਤਲਾਸ਼ੀ ਲੈ ਕੇ ਉਸ ਪਾਸੋਂ ਮੋਬਾਈਲ ਖੋਹ ਲਿਆ।
ਇਹ ਵੀ ਪੜ੍ਹੋ-ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ ਤੱਕ ਨਹੀਂ ਆਵੇਗੀ ਬੱਤੀ
ਪੀੜਿਤ ਹਰਭਜਨ ਸਿੰਘ ਨੇ ਦੱਸਿਆ ਕਿ ਅਣਪਛਾਤੇ ਮੋਟਰਸਾਈਕਲ ਸਵਾਰਾਂ ਦੇ ਮੂੰਹ ਕੱਪੜੇ ਨਾਲ ਢਕੇ ਹੋਏ ਸਨ ਅਤੇ ਉਸ ਨੂੰ ਰੌਲਾ ਪਾਉਣ ’ਤੇ ਅੰਜਾਮ ਭੁਗਤਨ ਦਾ ਦੀ ਧਮਕੀ ਵੀ ਦਿੱਤੀ ਅਤੇ ਲੁੱਟ ਖੋਹ ਕਰਨ ਤੋਂ ਬਾਅਦ ਉਕਤ ਵਿਅਕਤੀ ਲੁਟੇਰੇ ਮਲੋਟ ਵੱਲ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਕੇ ਭੱਜ ਗਏ। ਪੀੜਿਤ ਵੱਲੋਂ ਥਾਣਾ ਸਦਰ ਮਲੋਟ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ। ਏ. ਐੱਸ. ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੋਬਾਈਲ ਟਰੈਕਿੰਗ ’ਤੇ ਲਾਇਆ ਜਾ ਰਿਹਾ ਹੈ ਤਾਂ ਜੋ ਮੁਲਜ਼ਮਾਂ ਦਾ ਪਤਾ ਲਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਉਕਤ ਇਲਾਕੇ ’ਚ ਪਹਿਲਾਂ ਵੀ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਹੋ ਚੁੱਕੀਆਂ ਹਨ ਪਰ ਦੋਸ਼ੀ ਪੁਲਸ ਦੇ ਪਕੜ ਤੋਂ ਬਾਹਰ ਹਨ।
ਇਹ ਵੀ ਪੜ੍ਹੋ- ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
