ਕੇਂਦਰੀ ਜੇਲ੍ਹ ’ਚ ਮੋਬਾਈਲ ਬਰਾਮਦਗੀ ਦਾ ਸਿਲਸਿਲਾ ਜਾਰੀ, ਹਵਾਲਾਤੀਆ ਤੋਂ 6 ਮੋਬਾਈਲ ਬਰਾਮਦ
Sunday, Feb 09, 2025 - 04:54 AM (IST)
ਲੁਧਿਆਣਾ (ਸਿਆਲ)- ਤਾਜਪੁਰ ਰੋਡ ’ਤੇ ਸਥਿਤ ਕੇਂਦਰੀ ਜੇਲ੍ਹ ’ਚ ਸੁਰੱਖਿਆ ਨੂੰ ਛਿੱਕੇ ਟੰਗ ਕੇ ਕੈਦੀਆਂ ਤੋਂ ਮੋਬਾਈਲ ਫੋਨ ਬਰਾਮਦ ਹੋਣ ਦੀ ਖੇਡ ਜਾਰੀ ਹੈ।
ਇਸੇ ਲੜੀ ਤਹਿਤ ਚੈਕਿੰਗ ਦੌਰਾਨ ਹਵਾਲਾਤੀਆਂ ਤੋਂ 6 ਮੋਬਾਈਲ ਫੋਨ ਬਰਾਮਦ ਹੋਏ ਹਨ। ਪੁਲਸ ਨੇ ਸਹਾਇਕ ਸੁਪਰਡੈਂਟ ਸੁਰਿੰਦਰਪਾਲ ਦੀ ਸ਼ਿਕਾਇਤ ’ਤੇ ਪ੍ਰਿਜ਼ਨ ਐਕਟ ਦੀ ਧਾਰਾ 52-ਏ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਲਈ ਚੁੱਕਿਆ ਅਹਿਮ ਕਦਮ ; ਐਕਸ ਗ੍ਰੇਸ਼ੀਆ ਰਾਸ਼ੀ ਕੀਤੀ Double
ਪੁਲਸ ਜਾਂਚ ਅਧਿਕਾਰੀ ਦਵਿੰਦਰਪਾਲ ਨੇ ਦੱਸਿਆ ਕਿ ਉਕਤ ਮਾਮਲੇ ’ਚ ਨਾਮਜ਼ਦ ਮੁਲਜ਼ਮਾਂ ਦੀ ਪਛਾਣ ਲਿਤੇਸ਼ ਜੈਨ, ਹਰਸ਼ਦੀਪ ਸਿੰਘ, ਜਸਵੰਤ ਰਾਏ, ਸੰਨੀ ਕੁਮਾਰ ਅਤੇ ਬਲ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਜੇਲ੍ਹ ਅੰਦਰ ਸੁਰੱਖਿਆ ਵਿਵਸਥਾ ਇਸ ਤਰ੍ਹਾਂ ਦੀ ਹੋ ਗਈ ਹੈ ਕਿ ਜੇਲ੍ਹ ਅੰਦਰੋਂ ਮੋਬਾਈਲ ਫੋਨ, ਨਸ਼ੀਲੇ ਪਦਾਰਥਾਂ ਅਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਦੀ ਬਰਾਮਦਗੀ ਹੋਣਾ ਆਮ ਗੱਲ ਹੋ ਗਈ ਹੈ। ਜੇਕਰ ਜੇਲ੍ਹ ਅੰਦਰੋਂ ਅਜਿਹੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲਿਆਂ ’ਤੇ ਸਖ਼ਤੀ ਵਰਤੀ ਜਾਵੇ ਤਾਂ ਅਜਿਹੇ ਮਾਮਲਿਆਂ ’ਤੇ ਸ਼ਿਕੰਜਾ ਕੱਸਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ- ਜਨਾਨੀਆਂ ਨੇ ਘਰ ਬੁਲਾ ਕੇ ਨੌਜਵਾਨ ਦੀ ਬਣਾ ਲਈ 'ਗੰਦੀ' ਵੀਡੀਓ, ਫ਼ਿਰ ਜੋ ਹੋਇਆ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e