ਜੇਲ੍ਹ ਹਵਾਲਾਤੀਆਂ ਤੋਂ 4 ਮੋਬਾਇਲ ਬਰਾਮਦ
Tuesday, Sep 06, 2022 - 02:42 PM (IST)

ਲੁਧਿਆਣਾ (ਸਿਆਲ) : ਸੈਂਟਰਲ ਜੇਲ੍ਹ ’ਚ ਹਵਾਲਾਤੀਆਂ ਤੋਂ 4 ਮੋਬਾਇਲ ਬਰਾਮਦ ਹੋਣ ’ਤੇ ਪੁਲਸ ਨੇ ਪ੍ਰਿਜ਼ਨ ਐਕਟ ਦੀ ਧਾਰਾ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀਆਂ ਗੁਰਮੀਤ ਸਿੰਘ, ਬਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਹਵਾਲਾਤੀਆਂ ਦੀ ਪਛਾਣ ਸਰਵਜੀਤ ਸਿੰਘ, ਅਮਨਪ੍ਰੀਤ ਸਿੰਘ ਉਰਫ਼ ਪ੍ਰਿੰਸ, ਬਬਲੂ, ਚੇਤਨ ਸਹਿਦੇਵ ਵਜੋਂ ਹੋਈ ਹੈ। ਉਕਤ ਮਾਮਲੇ ’ਚ ਸਹਾਇਕ ਸੁਪਰੀਡੈਂਟ ਸਰੂਪ ਚੰਦ, ਹਰਮਿੰਦਰ ਸਿੰਘ ਵੱਲੋਂ ਪੁਲਸ ਨੂੰ ਭੇਜੇ ਗਏ ਸ਼ਿਕਾਇਤ ਪੱਤਰ ਦੇ ਆਧਾਰ ’ਤੇ ਦਰਜ ਕੀਤੇ ਗਏ।