ਮੋਦੀ ਸਰਕਾਰ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ: ਵਿਧਾਇਕ ਲਾਭ ਉਗੋਕੇ

Friday, Mar 22, 2024 - 05:34 PM (IST)

ਮੋਦੀ ਸਰਕਾਰ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ: ਵਿਧਾਇਕ ਲਾਭ ਉਗੋਕੇ

ਤਪਾ ਮੰਡੀ (ਸ਼ਾਮ,ਗਰਗ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਜੇਲ੍ਹਾਂ ‘ਚ ਬੰਦ ਕਰਕੇ ਚੋਣ ਜਿੱਤਣੀ ਚਾਹੁੰਦੇ ਹਨ ਇਹ ਵਿਚਾਰ ਇਥੇ ਹਲਕਾ ਭਦੋੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਹੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਅਤੇ ਵਿਦਿਅਕ ਢਾਂਚਾ ਉਸਾਰਕੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਪਰ ਮੋਦੀ ਜੀ ਨੂੰ ਇਹ ਚੰਗੀ ਰਾਜਨੀਤੀ ਪਸੰਦ ਨਹੀਂ ਹੈ ਇਸ ਲਈ ਉਨ੍ਹਾਂ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮੁਨੀਸ਼ ਸਿਸੋਦੀਆਂ, ਸਿਹਤ ਮੰਤਰੀ ਜਤਿੰਦਰ ਜੈਨ ਅਤੇ ਲੋਕ ਸਭਾ ਵਿੱਚ ਬੇਬਾਕੀ ਨਾਲ ਵਿਚਾਰ ਪ੍ਰਗਟ ਕਰਨ ਵਾਲੇ ਸੰਜੇ ਸਿੰਘ ਨੂੰ ਜੇਲ੍ਹ ਸੁੱਟ ਕੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਹੈ। 

ਇਹ ਵੀ ਪੜ੍ਹੋ : ਨੌਜਵਾਨ ਦਾ ਭੇਦਭਰੇ ਹਾਲਾਤ 'ਚ ਕੱਟਿਆ ਗਲਾ, ਇਲਾਕੇ 'ਚ ਫੈਲੀ ਸਨਸਨੀ

ਉਨ੍ਹਾਂ ਕਿਹਾ ਕਿ ਭਾਵੇਂ 1-1 ਕਰਕੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਮੋਦੀ ਸਰਕਾਰ ਜੇਲ੍ਹਾਂ ਅੰਦਰ ਸੁੱਟ ਰਹੀ ਹੈ ਪਰ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ। ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਮੋਦੀ ਸਰਕਾਰ ਨੂੰ ਇਸ ਦਾ ਖਮਿਆਜਾ ਭੁਗਤਣਾ ਪਵੇਗਾ ਅਤੇ ਲੋਕ ਅਜਿਹੀ ਤਾਨਾਸਾਹ ਸਰਕਾਰ ਨੂੰ ਜੜ੍ਹਾਂ ‘ਚੋਂ ਉਖੇੜ ਦੇਣਗੇ। 

ਇਹ ਵੀ ਪੜ੍ਹੋ : ਪੈਟਰੋਲ ਪੰਪ ’ਤੇ 100 ਦੀ ਬਜਾਏ 90 ਅਤੇ 110 ਦਾ ਪਵਾਇਆ ਜਾਂਦੈ ਤੇਲ, ਜਾਣੋ ਕੀ ਹੈ ਕਾਰਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News