ਮੋਦੀ ਨੇ ਸਿੱਖ ਜਗਤ ਦੀਆਂ ਸ਼ਖ਼ਸੀਅਤਾਂ ਨੂੰ ਆਪਣੇ ਗ੍ਰਹਿ ਵਿਖੇ ਕੀਤਾ ਸਨਮਾਨਿਤ
Friday, May 06, 2022 - 02:37 PM (IST)

ਮੋਹਾਲੀ (ਪਰਦੀਪ) : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼-ਵਿਦੇਸ਼ ਦੀਆਂ ਹਰ ਖੇਤਰ ਦੀਆਂ ਨਾਮਵਰ ਸ਼ਖ਼ਸੀਅਤਾਂ ਨੂੰ ਆਪਣੇ ਗ੍ਰਹਿ ਵਿਖੇ ਬੁਲਾ ਕੇ ਸਿੱਖ ਜਗਤ ਸਬੰਧੀ ਆਪਣੀਆਂ ਭਾਵਨਾਵਾਂ ਉਨ੍ਹਾਂ ਨਾਲ ਪ੍ਰਗਟ ਕੀਤੀਆਂ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਸਿੱਖਿਆ ਜਗਤ ’ਚੋਂ ਵੀ ਨਿਊ ਇੰਡੀਆ ਡਿਵੈਲਪਮੈਂਟ ਫਾਊਂਡੇਸ਼ਨ ਦੇ ਪ੍ਰਮੁੱਖ ਸਰਪ੍ਰਸਤ ਸਤਨਾਮ ਸਿੰਘ ਸੰਧੂ ਦੀ ਅਗਵਾਈ ਹੇਠ ਮਨਜੀਤ ਸਿੰਘ ਸਰਪ੍ਰਸਤ ‘ਜੈਕ’ ਅਤੇ ਐਗਜ਼ੀਕਿਊਟਿਵ ਵਾਈਸ ਚੇਅਰਮੈਨ ਦੋਆਬਾ ਗਰੁੱਪ ਆਫ਼ ਕਾਲਜਿਜ਼, ਰਛਪਾਲ ਸਿੰਘ ਧਾਲੀਵਾਲ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਪੁਟੀਆ, ਡਾ. ਜ਼ੋਰਾ ਸਿੰਘ ਚਾਂਸਲਰ ਦੇਸ਼ ਭਗਤ ਯੂਨੀਵਰਸਿਟੀ, ਡਾ. ਜਗਜੀਤ ਸਿੰਘ ਧੂਰੀ ਪ੍ਰੈਜ਼ੀਡੈਂਟ ਜੈਕ ਅਤੇ ਸਕੂਲ ਐਸੋਸੀਏਸ਼ਨ ਪੰਜਾਬ ਦਵਿੰਦਰਪਾਲ ਸਿੰਘ ਰਿੰਪੀ ਮੋਗਾ ਹਾਜ਼ਰ ਸਨ।
ਇਹ ਵੀ ਪੜ੍ਹੋ : ਕਰਜ਼ੇ ਤੋਂ ਤੰਗ ਜੋੜੇ ਨੇ ਇਕੱਠਿਆਂ ਪੀਤਾ ਜ਼ਹਿਰ, ਪਤਨੀ ਦੀ ਮੌਤ
ਆਪਣੇ 20 ਮਿੰਟ ਦੇ ਭਾਸ਼ਣ ਦੌਰਾਨ ਮੋਦੀ ਨੇ ਸਿੱਖ ਕੌਮ ਨਾਲ ਸਬੰਧਤ ਸਾਰੇ ਉਨ੍ਹਾਂ ਕੰਮਾਂ ਦੀ ਚਰਚਾ ਕੀਤੀ, ਜੋ ਉਨ੍ਹਾਂ ਵਲੋਂ ਭਾਰਤ ਅੰਦਰ ਅਤੇ ਦੇਸ਼ਾਂ-ਵਿਦੇਸ਼ਾਂ ਵਿਚ ਕੀਤੇ ਗਏ। ਜਿਨ੍ਹਾਂ ਵਿਚੋਂ ਵਿਸ਼ੇਸ਼ ਤੌਰ ’ਤੇ ਓ. ਸੀ. ਆਈ. ਫਾਸਟ ਟ੍ਰੈਕ ਬਲੈਕ ਲਿਸਟ ਦਾ ਹਟਾਉਣਾ, ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ, ਲੰਗਰਾਂ ਤੋਂ ਜੀ. ਐੱਸ. ਟੀ. ਹਟਾਉਣ, 10 ਗੁਰੂ ਸਾਹਿਬਾਨਾਂ ਦਾ ਪਵਿੱਤਰ ਦਿਹਾੜਾ ਮਨਾਉਣਾ, ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਨੂੰ ਬਾਲ ਦਿਵਸ ਕਰਾਰ ਦੇ ਕੇ ਛੁੱਟੀ ਨੋਟੀਫਾਈ ਕਰਨੀ ਅਤੇ ਸਭ ਤੋਂ ਪਹਿਲਾਂ ਦਿਲਾਂ ਨੂੰ ਟੁੰਬ ਲੈਣ ਵਾਲਾ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਲਾਲ ਕਿਲੇ ’ਤੇ ਖ਼ੁਦ ਸ਼ਮੂਲੀਅਤ ਕਰ ਕੇ ਮਨਾਉਣਾ ਸ਼ਾਮਲ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ