ਨਵ-ਨਿਯੁਕਤ ਮਾਰਕਿਟ ਕਮੇਟੀ ਦੇ ਚੇਅਰਮੈਨਾਂ ਦਾ ਮੋਫਰ ਨੇ ਕੀਤਾ ਸਨਮਾਨ

07/30/2020 7:07:51 PM

ਬੋਹਾ (ਮਨਜੀਤ) - ਪੰਜਾਬ ਸਰਕਾਰ ਵੱਲੋਂ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਅੱਜ ਨਵ-ਨਿਯੁਕਤ ਚੇਅਰਮੈਨ ਮਾਰਕਿਟ ਕਮੇਟੀ ਬੋਹਾ ਸਰਪੰਚ ਜਗਦੇਵ ਸਿੰਘ ਘੋਗਾ ਅਤੇ ਮਾਰਕਿਟ ਕਮੇਟੀ ਬਰੇਟਾ ਦੇ ਵਾਈਸ ਚੇਅਰਮੈਨ ਸਰਪੰਚ ਗੁਰਲਾਲ ਸਿੰਘ ਗੋਬਿੰਦਪੁਰਾ ਦਾ ਪਿੰਡ ਮੋਫਰ ਪਹੁੰਚਣ 'ਤੇ ਜਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਕੀਤਾ। ਜਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਅਤੇ ਅਹੁਦੇਦਾਰੀਆਂ ਦਿੱਤੀਆਂ ਗਈਆਂ ਅਤੇ ਆਉਂਦੇ ਦਿਨਾਂ ਵਿਚ ਵਿਕਾਸ ਕੰਮਾਂ ਨੂੰ ਹੋਰ ਗਤੀ ਦੇ ਕੇ ਪੰਜਾਬ ਵਿਚ ਅਗਲੀ ਵਾਰੀ ਕਾਂਗਰਸ ਦੀ ਸਰਕਾਰ ਲਿਆਉਣ ਦੇ ਯਤਨ ਕੀਤੇ ਜਾਣਗੇ।

ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਜਗਦੇਵ ਸਿੰਘ ਘੋਗਾ ਨੇ ਪੰਜਾਬ ਕਾਂਗਰਸ ਦੇ ਜਰਨਲ ਸਕੱਤਰ ਯੁਵਰਾਜ ਰਣਇੰਦਰ ਸਿੰਘ ਟਿੰਕੂ ਅਤੇ ਜਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਆਦਿਆਂ ਦਾ ਖਾਸ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੋਂਪੀ ਗਈ ਹੈ। ਉਸ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਦਾ ਯਤਨ ਕਰਨਗੇ। ਇਸ ਮੌਕੇ ਕਾਂਗਰਸੀ ਆਗੂ ਸੱਤਪਾਲ ਵਰਮਾ, ਸਾਬਕਾ ਸਰਪੰਚ ਦਰਸ਼ਨ ਸਿੰਘ ਮੋਫਰ, ਜਾਟ ਮਹਾਂ ਸਭਾ ਦੇ ਆਗੂ ਸਰਪੰਚ ਗੁਰਸੰਗਤ ਸਿੰਘ ਗੁਰਨੇ ਖੁਰਦ, ਸਰਪੰਚ ਰਾਜੂ ਅੱਕਾਂਵਾਲੀ, ਰਣਵੀਰ ਸਿੰਘ ਗੋਬਿੰਦਪੁਰਾ, ਪ੍ਰਧਾਨ ਗੋਗਾ ਸਿੰਘ ਅੱਕਾਂਵਾਲੀ, ਸਰਪੰਚ ਭੋਲਾ ਸਿੰਘ ਹਸਨਪੁਰ, ਮਨਦੀਪ ਸਿੰਘ ਕੁਲਰੀਆਂ, ਦਰਸ਼ਨ ਸਿੰਘ ਟਾਹਲੀਆਂ, ਜਗਤਾਰ ਸਿੰਘ ਜੋਈਆਂ, ਬਿੱਟੂ ਭੱਠਲ, ਖੁਸ਼ ਸਿੰਧਾਣਾ, ਸਾਬਕਾ ਸਰਪੰਚ ਜਗਰੂਪ ਸਿੰਘ ਮੰਢਾਲੀ, ਸੰਦੀਪ ਸਿੰਘ ਭੰਗੂ, ਸਰਪੰਚ ਪੋਲੋਜੀਤ ਸਿੰਘ ਬਾਜੇਵਾਲਾ, ਜਸਦੀਪ ਸਿੰਘ ਜੋਈਆਂ ਤੋਂ ਇਲਾਵਾ ਇਲਾਕੇ ਦੇ ਮੋਹਤਬਰ ਵਿਅਕਤੀ ਮੌਜੂਦ ਸਨ। 
 


Harinder Kaur

Content Editor

Related News