ਮੋਗਾ : 55 ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਉਣ ਨਾਲ ਗਿਣਤੀ ਹੋਈ 1349

08/29/2020 3:12:30 AM

ਮੋਗਾ (ਸੰਦੀਪ ਸ਼ਰਮਾ)- ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕੋਰੋਨਾ ਕੇਸਾਂ ਦੀ ਜ਼ਿਲੇ ਵਿਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜ਼ਿਲੇ ਵਿਚ 55 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜ਼ਿਲੇ ਵਿਚ ਕੁੱਲ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 639 ਹੋ ਗਈ ਹੈ, ਜਿਨ੍ਹਾਂ ਵਿਚੋਂ 562 ਕੇਸਾਂ ਨੂੰ ਹੋਮ ਆਈਸੋਲੇਸਟ, 7 ਕੇਸਾਂ ਨੂੰ ਲੈਵਲ 1 ਅਤੇ 10 ਕੇਸਾਂ ਨੂੰ ਲੈਵਲ 2 ਆਈਸੋਲੇਸ਼ਨ ਸੈਂਟਰਾਂ ਵਿਚ ਦਾਖਲ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 33715 ਕੋਰੋਨਾ ਸੈਂਪਲ ਇਕੱਤਰ ਕੀਤੇ ਹਨ, ਜਿਨ੍ਹਾਂ ’ਚੋਂ 31368 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ ਅਤੇ 721 ਦੀ ਰਿਪੋਰਟ ਦਾ ਇੰਤਜ਼ਾਰ ਹੈ।
ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 345 ਸੈਂਪਲ ਇਕੱਤਰ ਕਰ ਕੇ ਜਾਂਚ ਲਈ ਭੇਜੇ ਗਏ ਹਨ। ਸਿਹਤ ਵਿਭਾਗਾਂ ਨੇ ਅੱਜ 6 ਕੋਰੋਨਾ ਮਰੀਜ਼ਾਂ ਨੂੰ ਨੈਗੇਟਿਵ ਰਿਪੋਰਟ ਪ੍ਰਾਪਤ ਹੋਣ ’ਤੇ ਸਿਹਤਯਾਬ ਹਾਲਤ ਵਿਚ ਡਿਸਚਾਰਜ ਕਰ ਦਿੱਤਾ ਹੈ। ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸ਼ਨ ਫਤਿਹ ਤਹਿਤ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜ਼ਿੰਦਗੀ ਵਿਚ ਇਕ ਆਦਤ ਵਜੋਂ ਅਪਣਾਉਣਾ ਚਾਹੀਦਾ ਹੈ, ਕਿਉਂਕਿ ਇਕ ਮਾਤਰ ਸਾਵਧਾਨੀ ਹੀ ਇਸ ਵਾਇਰਸ ਤੋਂ ਬਚਾਅ ਦਾ ਸਾਧਨ ਹੈ।
 

Gurdeep Singh

This news is Content Editor Gurdeep Singh