ਹਾਦਸੇ ’ਚ ਜ਼ਖਮੀ ਈ-ਰਿਕਸ਼ਾ ਚਾਲਕ ਦੀ ਮੌਤ

Monday, Sep 21, 2020 - 10:10 AM (IST)

ਹਾਦਸੇ ’ਚ ਜ਼ਖਮੀ ਈ-ਰਿਕਸ਼ਾ ਚਾਲਕ ਦੀ ਮੌਤ

ਮੋਗਾ (ਆਜ਼ਾਦ)- ਕੋਟਕਪੂਰਾ ਬਾਈਪਾਸ ’ਤੇ ਬੀਤੀ 13 ਸਤੰਬਰ 2020 ਨੂੰ ਅਣਪਛਾਤੀ ਕਾਰ ਦੀ ਲਪੇਟ ਵਿਚ ਆ ਕੇ ਬੁਰੀ ਤਰ੍ਹਾਂ ਨਾਲ ਜ਼ਖਮੀ ਹੋਏ ਈ-ਰਿਕਸ਼ਾ ਚਾਲਕ ਓਮ ਪ੍ਰਕਾਸ਼ (47) ਨਿਵਾਸੀ ਬਾਬਾ ਨੰਦ ਸਿੰਘ ਨਗਰ ਮੋਗਾ ਦੀ ਫਰੀਦਕੋਟ ਦੇ ਮੈਡੀਕਲ ਕਾਲਜ ਵਿਚ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਥਾਣਾ ਸਿਟੀ ਮੋਗਾ ਵਲੋਂ ਮ੍ਰਿਤਕ ਦੇ ਬੇਟੇ ਅਸ਼ਵਨੀ ਕੁਮਾਰ ਦੀ ਸ਼ਿਕਾਇਤ ’ਤੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਫੋਕਲ ਪੁਆਇੰਟ ਚੌਂਕੀ ਦੇ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਅਸ਼ਵਨੀ ਕੁਮਾਰ ਨੇ ਕਿਹਾ ਕਿ ਉਸਦਾ ਪਿਤਾ ਓਮ ਪ੍ਰਕਾਸ਼ ਈ-ਰਿਕਸ਼ਾ ਚਲਾਉਂਦਾ ਸੀ।

ਇਹ ਵੀ ਪੜ੍ਹੋ : ਹੈਵਾਨ ਪਿਓ ਦੀ ਕਰਤੂਤ: 13 ਸਾਲਾ ਧੀ ਨਾਲ ਕਰਦਾ ਰਿਹਾ ਜਬਰ-ਜ਼ਿਨਾਹ, ਗਿ੍ਰਫ਼ਤਾਰ

ਬੀਤੀ 13 ਸਤੰਬਰ 2020 ਨੂੰ ਜਦ ਉਹ ਬਹੋਨਾ ਚੌਂਕ ਵੱਲ ਜਾ ਰਿਹਾ ਸੀ ਤਾਂ ਰਸਤੇ ਵਿਚ ਕੋਟਕਪੂਰਾ ਬਾਈਪਾਸ ’ਤੇ ਇਕ ਤੇਜ ਰਫ਼ਤਾਰ ਕਾਰ ਦੀ ਲਪੇਟ ਵਿਚ ਆ ਗਿਆ ਅਤੇ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ, ਜਦਕਿ ਕਾਰ ਚਾਲਕ ਭੱਜਣ ਵਿਚ ਸਫਲ ਹੋ ਗਿਆ। ਮੇਰੇ ਪਿਤਾ ਨੂੰ ਸਿਵਲ ਹਸਪਤਾਲ ਮੋਗਾ ਵਿਚ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਫਰੀਦਕੋਟ ਰੈਫਰ ਕਰ ਦਿੱਤਾ, ਉਥੇ ਉਸਨੇ ਦਮ ਤੋੜ ਦਿੱਤਾ। ਜਾਂਚ ਅਧਿਕਾਰੀ ਨੇ ਕਿਹਾ ਕਿ ਅੱਜ ਲਾਸ਼ ਨੂੰ ਮੈਡੀਕਲ ਕਾਲਜ ਫਰੀਦਕੋਟ ਤੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ। ਅਣਪਛਾਤੇ ਕਾਰ ਚਾਲਕ ਦੀ ਤਲਾਸ਼ ਕੀਤੀ ਜਾ ਰਹੀ ਹੈ। ਜਲਦ ਹੀ ਉਸਦੇ ਕਾਬੂ ਆ ਜਾਣ ਦੀ ਸੰਭਾਵਨਾ ਹੈ।


author

Baljeet Kaur

Content Editor

Related News