ਹਥਿਆਰਬੰਦ ਵਿਅਕਤੀਆਂ ਨੇ ਘਰ ''ਚ ਦਾਖ਼ਲ ਹੋ ਕੇ ਕੀਤੀ ਫ਼ਾਇਰਿੰਗ, ਇਕ ਜ਼ਖ਼ਮੀ

12/02/2020 10:12:41 AM

ਮੋਗਾ (ਅਜ਼ਾਦ): ਥਾਣਾ ਮਹਿਣਾ ਦੇ ਅਧੀਨ ਪੈਂਦੇ ਪਿੰਡ ਧੂੜਕੋਟ ਟਾਹਲੀ ਵਾਲਾ 'ਚ ਪੁਰਾਣੀ ਰੰਜਿਸ਼ ਦੇ ਚੱਲਦੇ ਹਥਿਆਰਬੰਦ ਵਿਅਕਤੀਆਂ ਵਲੋਂ ਸਰਬਜੀਤ ਸਿੰਘ ਦੇ ਘਰ ਦਾਖਲ ਹੋ ਕੇ ਗੋਲੀਆਂ ਮਾਰ ਕੇ ਉਸ ਨੂੰ ਜ਼ਖ਼ਮੀ ਕਰਨ ਦੇ ਇਲਾਵਾ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ, ਜਿਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਦਾਖ਼ਲ ਕਰਵਾਉਣਾ ਪਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਲੱਖਣ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਸਰਬਜੀਤ ਸਿੰਘ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਕਥਿਤ ਦੋਸ਼ੀ ਮੰਗਲ ਸਿੰਘ ਨਿਵਾਸੀ ਪਿੰਡ ਧੂੜਕੋਟ ਟਾਹਲੀ ਵਾਲਾ ਦੇ ਨਾਲ ਉਸਦਾ ਝਗੜਾ ਹੋਇਆ ਸੀ, ਜਿਸ ਕਾਰਣ ਉਸਦੇ ਨਾਲ ਰੰਜਿਸ਼ ਚੱਲਦੀ ਆ ਰਹੀ ਸੀ, ਕਥਿਤ ਦੋਸ਼ੀ ਮੰਗਲ ਸਿੰਘ ਬੀਤੀ 18 ਨਵੰਬਰ ਨੂੰ ਪਟਿਆਲਾ ਜੇਲ ਤੋਂ ਜ਼ਮਾਨਤ 'ਤੇ ਆਇਆ ਸੀ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਹੈਵਾਨੀਅਤ : ਘਰ 'ਚ ਇਕੱਲੀ ਜਨਾਨੀ ਨਾਲ ਜਬਰ-ਜ਼ਿਨਾਹ, ਰੌਲਾ ਪਾਉਣ 'ਤੇ ਮੂੰਹ 'ਚ ਤੁੰਨ੍ਹਿਆ ਕੱਪੜਾ

ਰੰਜਿਸ਼ ਦੇ ਚੱਲਦੇ ਉਸਨੇ ਆਪਣੇ ਹਥਿਆਰਬੰਦ ਸਾਥੀਆਂ ਨੂੰ ਨਾਲ ਲੈ ਕੇ ਮੇਰੇ ਘਰ ਆ ਧਮਕੇ ਅਤੇ ਅੰਦਰ ਆਉਂਦੇ ਸਾਰ ਹੀ ਮੈਨੂੰ ਮਾਰ ਦੇਣ ਦੀ ਨੀਅਤ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਲੋਹੇ ਦੀਆਂ ਰਾਡਾਂ ਮਾਰ ਕੇ ਮੇਰੀਆਂ ਦੋਨੋਂ ਬਾਹਵਾਂ ਤੋੜ ਦਿੱਤੀਆਂ। ਜਦ ਮੈਂ ਰੋਲਾ ਪਾਇਆ ਤਾਂ ਕਥਿਤ ਦੋਸ਼ੀ ਅਸਲੇ ਸਮੇਤ ਆਪਣੀ ਗੱਡੀ ਵਿਚ ਬੈਠ ਕੇ ਚਲੇ ਗਏ, ਮੈਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਅਤੇ ਡਾਕਟਰਾਂ ਨੇ ਮੇਰੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਫ਼ਰੀਦਕੋਟ ਰੈਫ਼ਰ ਕਰ ਦਿੱਤਾ। ਜਾਂਚ ਅਧਿਕਾਰੀ ਨੇ ਕਿਹਾ ਕਿ ਮਹਿਣਾ ਪੁਲਸ ਵੱਲੋਂ ਮੰਗਲ ਸਿੰਘ ਨਿਵਾਸੀ ਪਿੰਡ ਧੂੜਕੋਟ ਟਾਹਲੀ ਵਾਲਾ, ਰਾਜੂ ਨਿਵਾਸੀ ਪਿੰਡ ਡਾਲਾ, ਗੂਗਰ ਨਿਵਾਸੀ ਪਿੰਡ ਧੂੜਕੋਟ ਕਲਾਂ ਅਤੇ 9 ਅਣਪਛਾਤੇ ਹਥਿਆਰਬੰਦ ਵਿਅਕਤੀਆਂ ਦੇ ਖਿਲਾਫ਼ ਵੱਖ -ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਲੱਖਣ ਸਿੰਘ ਨੇ ਕਿਹਾ ਕਿ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਦੇ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ, ਜਿੰਨਾਂ ਦੇ ਜਲਦ ਹੀ ਕਾਬੂ ਆ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ :  ਕਿਸਾਨਾਂ ਦੇ ਹੱਕ 'ਚ ਪੰਜਾਬ ਹਰਿਆਣਾ ਹਾਈਕੋਰਟ ਦੇ ਵਕੀਲਾਂ ਦਾ ਵੱਡਾ ਐਲਾਨ, ਇੰਝ ਕਰਨਗੇ ਕਾਨੂੰਨੀ ਮਦਦ


Baljeet Kaur

Content Editor

Related News