ਗਾਲੀ-ਗਲੋਚ ਤੋਂ ਰੋਕਿਆ ਤਾਂ ਹਮਲਾ ਕਰ ਕੇ ਕੀਤਾ ਜ਼ਖ਼ਮੀ, 4 ਨਾਮਜ਼ਦ

12/01/2020 10:51:18 AM

ਮੋਗਾ (ਅਜ਼ਾਦ): ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਨਿਵਾਸੀ ਪਰਮਿੰਦਰ ਸਿੰਘ ਨੇ ਜਦੋਂ ਘਰ ਦੇ ਮੂਹਰੇ ਗਾਲੀ-ਗਲੋਚ ਕਰ ਰਹੇ ਮੁੰਡਿਆਂ ਨੂੰ ਰੋਕਿਆ ਤਾਂ ਉਨ੍ਹਾਂ ਹਥਿਆਰਾਂ ਨਾਲ ਲੈਸ ਹੋ ਕੇ ਉਸ 'ਤੇ ਹਮਲਾ ਕਰ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਿਵਲ ਹਸਪਤਾਲ ਮੋਗਾ 'ਚ ਦਾਖ਼ਲ ਕਰਵਾਇਆ ਗਿਆ। ਇਸ ਸਬੰਧ 'ਚ ਧਰਮਕੋਟ ਪੁਲਸ ਵੱਲੋਂ ਹਰਮਨ ਸਿੰਘ ਨਿਵਾਸੀ ਪਿੰਡ ਬੁੱਘੀਪੁਰਾ, ਜੋਗਿੰਦਰ ਸਿੰਘ, ਮਨਪ੍ਰੀਤ ਸਿੰਘ, ਹਰਜਿੰਦਰ ਸਿੰਘ ਸਾਰੇ ਨਿਵਾਸੀ ਪਿੰਡ ਭਿੰਡਰ ਕਲਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਥਾਣੇਦਾਰ ਮੇਜਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਤਰਨਤਾਰਨ 'ਚ ਵੱਡੀ ਵਾਰਦਾਤ: ਪ੍ਰੇਮ ਸਬੰਧਾਂ ਦੇ ਸ਼ੱਕ 'ਚ ਚਚੇਰੇ ਭਰਾਵਾਂ ਨੂੰ ਇਨੋਵਾ ਕਾਰ ਹੇਠ ਦਰੜਿਆ

ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਹ ਖੇਤੀਬਾੜੀ ਦੇ ਬੀਜਾਂ ਦੀ ਦੁਕਾਨ ਕਰਦਾ ਹੈ, ਕੁਝ ਮੁੰਡੇ ਬੀਤੇ ਦਿਨ ਉਨ੍ਹਾਂ ਦੇ ਘਰ ਦੇ ਮੂਹਰੇ ਗਾਲੀ-ਗਲੋਚ ਕਰ ਰਹੇ ਸਨ, ਜਦੋਂ ਮੈਂ ਉਨ੍ਹਾਂ ਨੂੰ ਕਿਹਾ ਕਿ ਉਹ ਗਾਲੀ-ਗਲੋਚ ਨਾ ਕਰੇ ਤਾਂ ਉਹ ਮੇਰੇ ਨਾਲ ਤਕਰਾਰ ਕਰਨ ਲੱਗੇ ਅਤੇ ਚਲੇ ਗਏ ਅਤੇ ਅੱਜ ਜਦੋਂ ਮੈਂ ਆਪਣੀ ਦੁਕਾਨ 'ਚ ਮੌਜੂਦ ਸੀ ਤਾਂ ਕਥਿਤ ਮੁਲਜ਼ਮਾਂ ਨੇ ਹਥਿਆਰਾਂ ਨਾਲ ਲੈਸ ਹੋ ਕੇ ਜਾਨਲੇਵਾ ਹਮਲਾ ਕਰ ਦਿੱਤਾ। ਤੇਜ਼ਧਾਰ ਹਥਿਆਰ ਨਾਲ ਜ਼ਖਮੀ ਕਰਨ ਤੋਂ ਇਲਾਵਾ ਬੁਰੀ ਤਰ੍ਹਾਂ ਨਾਲ ਕੁੱਟ-ਮਾਰ ਵੀ ਕੀਤੀ ਗਈ, ਜਿਸ 'ਤੇ ਮੈਂ ਰੋਲਾ ਪਾਇਆ ਤਾਂ ਕਥਿਤ ਮੁਲਜ਼ਮ ਧਮਕੀਆਂ ਦਿੰਦੇ ਹੋਏ ਉਥੋਂ ਭੱਜ ਗਏ। ਜਾਂਚ ਅਧਿਕਾਰੀ ਥਾਣੇਦਾਰ ਨੇ ਕਿਹਾ ਕਿ ਉਹ ਮਾਮਲਿਆਂ ਨੂੰ ਗੰਭੀਰਤਾ ਨਾਲ ਲੈ ਰਹੇ ਹਨ। ਕਥਿਤ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਪੰਜਾਬ 'ਚ ਅੱਜ ਰਾਤ ਤੋਂ ਲਾਗੂ ਹੋਵੇਗਾ ਨਾਈਟ ਕਰਫ਼ਿਊ, ਜਾਣੋ ਜਾਰੀ ਹੋਏ ਹੋਰ ਦਿਸ਼ਾ-ਨਿਰਦੇਸ਼ਾਂ ਬਾਰੇ


Baljeet Kaur

Content Editor

Related News