ਮੋਗਾ ’ਚ 2 ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ ਆਏ ਸਾਹਮਣੇ

01/08/2021 11:17:49 AM

ਮੋਗਾ (ਸੰਦੀਪ ਸ਼ਰਮਾ): ਵੀਰਵਾਰ ਫ਼ਿਰ ਜ਼ਿਲੇ੍ਹ ’ਚ ਕੋਰੋਨਾ ਦੇ 2 ਮਰੀਜ਼ ਸਾਹਮਣੇ ਆਉਣ ਨਾਲ ਜ਼ਿਲ੍ਹੇ ’ਚ ਮਰੀਜ਼ਾਂ ਦੀ ਗਿਣਤੀ 2756 ਹੋ ਗਈ ਹੈ ਅਤੇ ਅੱਜ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 95 ਹੋ ਗਈ ਹੈ। ਪਰ ਫਿਰ ਵੀ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਜ਼ਿਲੇ ਵਿਚ ਸ਼ੱਕੀ ਲੋਕਾਂ ਦੀ ਸੈਂਪਲਿੰਗ ਕਰਨ ਦੀ ਪ੍ਰਕਿਰਿਆ ਜਾਰੀ ਹੈ।

ਇਹ ਵੀ ਪੜ੍ਹੋ: ਬਾਬਾ ਲੱਖਾਂ ਸਿੰਘ ਨੇ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ, ਕਿਸਾਨੀ ਮਸਲੇ ਨੂੰ ਸਲਝਾਉਣ ਲਈ ਵਿਚੋਲਗੀ ਦੀ ਕੀਤੀ ਪੇਸ਼ਕਸ਼

ਸਿਹਤ ਵਿਭਾਗ ਦੇ ਅੰਕੜੇ ਅਨੁਸਾਰ ਹੁਣ ਤੱਕ ਵਿਭਾਗ ਨੇ ਸ਼ੱਕੀ 67,108 ਲੋਕਾਂ ਦੇ ਸੈਂਪਲ ਜਾਂਚ ਲਈ ਲਏ ਜਾ ਚੁੱਕੇ ਹਨ, ਜਿਨ੍ਹਾਂ ’ਚੋਂ 62,249 ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ, ਉਥੇ ਹੀ ਹੁਣ ਤੱਕ ਜ਼ਿਲ੍ਹੇ ਦੇ 2626 ਪਾਜ਼ੇਟਿਵ ਮਰੀਜ਼ ਆ ਚੁੱਕੇ ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਦੇ ਬਾਅਦ ਉਨ੍ਹਾਂ ਨੂੰ ਘਰਾਂ ਨੂੰ ਭੇਜ ਦਿੱਤਾ ਗਿਆ ਹੈ, ਉਥੇ ਹੀ ਜੇਕਰ ਐਕਟਿਵ ਕੇਸਾਂ ਦੀ ਗੱਲ ਕੀਤੀ ਜਾਵੇ ਤਾਂ ਜ਼ਿਲੇ ਵਿਚ ਹੁਣ 35 ਮਰੀਜ਼ ਐਕਟਿਵ ਰਹਿ ਗਏ ਹਨ। ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ ਅਜੇ ਵੀ 185 ਮਰੀਜ਼ਾਂ ਦੀ ਰਿਪੋਰਟ ਦੀ ਉਡੀਕ ਹੈ ਅਤੇ 35 ਪਾਜ਼ੇਟਿਵ ਮਰੀਜ਼ਾਂ ਨੂੰ ਵਿਭਾਗ ਵੱਲੋਂ ਹੋਮ ਕੁਆਰੰਟਾਈਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਜਨਵਰੀ ਮਹੀਨਾ ‘ਧੀਆਂ ਦੀ ਲੋਹੜੀ’ ਵਜੋਂ ਕੀਤਾ ਸਮਰਪਿਤ, ਭਲਾਈ ਸਕੀਮਾਂ ਦੀ ਕੀਤੀ ਸ਼ੁਰੂਆਤ


Baljeet Kaur

Content Editor

Related News