ਮੋਗਾ ''ਚ ਕੋਰੋਨਾ ਦਾ ਕਹਿਰ, ਹੁਣ ਤੱਕ ਕੁੱਲ 2424 ਪਾਜ਼ੇਟਿਵ ਮਰੀਜ਼ਾਂ ਪੁਸ਼ਟੀ

10/17/2020 10:20:42 AM

ਮੋਗਾ (ਸੰਦੀਪ ਸ਼ਰਮਾ) : ਜ਼ਿਲ੍ਹੇ 'ਚ ਸ਼ੁੱਕਰਵਾਰ ਵੀ ਕੋਰੋਨਾ ਦੇ 7 ਪਾਜ਼ੇਟਿਵ ਮਰੀਜ਼ ਸਾਹਮਣੇ ਆਉਣ ਨਾਲ ਕੁੱਲ ਮਰੀਜ਼ਾਂ ਦੀ ਗਿਣਤੀ 2424 ਹੋ ਗਈ ਹੈ ਅਤੇ 2226 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ 'ਚ ਬਿਲਕੁੱਲ ਸੁਰੱਖਿਅਤ ਆਪਣੀ ਜ਼ਿੰਦਗੀ ਬਤੀਤ ਕਰ ਰਹੀ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਹੁਣ ਜ਼ਿਲ੍ਹੇ 'ਚ 120 ਐਕਟਿਵ ਕੇਸਾਂ 'ਚੋਂ 83 ਕੇਸਾਂ ਨੂੰ ਹੋਮ ਆਈਸੋਲੇਸਟ, 2 ਕੇਸਾਂ ਨੂੰ ਲੈਵਲ 1 ਅਤੇ 23 ਕੇਸਾਂ ਨੂੰ ਲੈਵਲ 2 ਆਈਸੋਲੇਸ਼ਨ ਸੈਂਟਰਾਂ 'ਚ ਦਾਖ਼ਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਦੋ ਦਹਾਕਿਆਂ ਤੋਂ ਬਸਪਾ ਬੈਠੀ ਸੁੱਚੇ ਮੂੰਹ, ਅਕਾਲੀ ਗੱਠਜੋੜ ਦੇ ਚੱਕਰਾਂ 'ਚ

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 54,068 ਕੋਰੋਨਾ ਸੈਂਪਲ ਇਕੱਤਰ ਕੀਤੇ ਹਨ, ਜਿਨ੍ਹਾਂ 'ਚੋਂ 41,376 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ ਅਤੇ 345 ਦੀ ਰਿਪੋਰਟ ਦਾ ਇੰਤਜ਼ਾਰ ਹੈ। ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 399 ਸੈਂਪਲ ਇਕੱਤਰ ਕਰ ਕੇ ਜਾਂਚ ਲਈ ਭੇਜੇ ਗਏ ਹਨ।

ਇਹ ਵੀ ਪੜ੍ਹੋ : ਜਿਸ ਦੀ ਲੰਬੀ ਉਮਰ ਲਈ ਲਿਆ ਸੀ ਵਰਤ ਦਾ ਸਾਮਾਨ, ਉਸੇ ਨੇ ਸੁੱਤੀ ਪਈ ਨੂੰ ਦਿੱਤੀ ਖ਼ੌਫ਼ਨਾਕ ਮੌਤ

Baljeet Kaur

This news is Content Editor Baljeet Kaur