ਕੋਰੋਨਾ ਪਾਜ਼ੇਟਿਵ 34 ਮਾਮਲੇ ਆਏ ਸਾਹਮਣੇ, ਕੁੱਲ ਗਿਣਤੀ ਹੋਈ 1897

09/16/2020 11:10:58 AM

ਮੋਗਾ (ਸੰਦੀਪ ਸ਼ਰਮਾ) : ਜ਼ਿਲ੍ਹੇ 'ਚ 'ਕੋਵਿਡ -19' ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਸਿਹਤ ਵਿਭਾਗ ਦੇ ਅੰਕੜੇ ਦੇ ਅਨੁਸਾਰ ਅੱਜ ਤੱਕ ਵਿਭਾਗ ਵਲੋਂ 38, 587 ਸ਼ੱਕੀ ਲੋਕਾਂ ਦੇ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ ਸੈਂਪਲਾਂ 'ਚੋਂ 34,750 ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ। ਉਥੇ ਅੱਜ ਸਾਹਮਣੇ ਆਏ 34 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਜ਼ਿਲ੍ਹੇ 'ਚ ਕੁਲ ਗਿਣਤੀ 1897 ਹੋ ਗਈ ਹੈ ਅਤੇ ਜ਼ਿਲ੍ਹੇ 'ਚ ਅੱਜ ਤੱਕ ਕੋਰੋਨਾ ਪਾਜ਼ੇਟਿਵ ਮਰਨ ਵਾਲਿਆਂ ਦੀ ਗਿਣਤੀ 50 ਹੋ ਗਈ ਹੈ। 

ਇਹ ਵੀ ਪੜ੍ਹੋ : 'PUBG' ਖੇਡਣ ਤੋਂ ਰੋਕਦੀ ਸੀ ਮਾਂ, ਗੁੱਸੇ 'ਚ ਆਈ ਧੀ ਨੇ ਕੀਤਾ ਅਜਿਹਾ ਕਾਰਾ ਕੇ ਸੁਣ ਕੰਬ ਜਾਵੇਗੀ ਰੂਹ

ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਦੇ ਅਨੁਸਾਰ ਜ਼ਿਲ੍ਹੇ 'ਚ ਅੱਜ ਆਏ ਪਾਜ਼ੇਟਿਵ ਮਾਮਲਿਆਂ 'ਚ 15 ਮਰੀਜ਼ ਆਰ. ਟੀ. ਪੀ. ਸੀ. ਆਰ. ਅਤੇ 19 ਮਰੀਜ਼ ਐਂਟੀਜਨ ਦੇ ਜ਼ਰੀਏ ਕੀਤੀ ਗਈ ਜਾਂਚ ਦੌਰਾਨ ਪਾਜ਼ੇਟਿਵ ਪਾਏ ਗਏ ਹਨ। ਉਥੇ ਹੀ ਹੁਣ ਸਿਹਤ ਵਿਭਾਗ ਨੂੰ 176 ਲੋਕਾਂ ਦੀ ਰਿਪੋਰਟ ਦੀ ਉਡੀਕ ਹੈ। ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਪਹਿਲਾਂ ਸਾਹਮਣੇ ਆ ਚੁੱਕੇ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੇ ਸੰਪਰਕ 'ਚ ਆਉਣ ਵਾਲਿਆਂ ਸਮੇਤ ਆਪਣੀ ਜਾਂਚ ਕਰਵਾਉਣ ਦੇ ਇੱਛੁਕ ਨਵੇਂ ਸ਼ੱਕੀ ਲੋਕਾਂ ਦੇ ਅੱਜ ਕੁਲ 404 ਸੈਂਪਲ ਲਏ ਗਏ ਜਿਨ੍ਹਾਂ ਜਾਂਚ ਲਈ ਲੈਬਾਰਟਰੀ ਨੂੰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਸਾਹਮਣੇ ਆਏ ਕੋਰੋਨਾ ਪਾਜ਼ੇਟਿਵ ਮਰੀਜ਼ ਮੋਗਾ ਦੀ ਅਪੈਕਸ ਕਾਲੋਨੀ, ਜਵਾਹਰ ਨਗਰ, ਰੇਲਵੇ ਰੋਡ ਸਮੇਤ ਜ਼ਿਲੇ ਦੇ ਪਿੰਡ ਡਗਰੂ, ਮੰਗੇਵਾਲਾ, ਘੋਲੀਆ, ਕਸਬਾ ਨਿਹਾਲ ਸਿੰਘ ਵਾਲਾ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ : ਕੋਰੋਨਾ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਭਰਾ ਦੀ ਮੌਤ ਦੀ ਖ਼ਬਰ ਸੁਣ ਦੂਜੇ ਭਰਾ ਨੇ ਵੀ ਤਿਆਗੇ ਪ੍ਰਾਣ


Baljeet Kaur

Content Editor

Related News