ਮੋਗਾ ’ਚ 9 ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ ਆਏ ਸਾਹਮਣੇ, ਗਿਣਤੀ ਹੋਈ 2767

01/11/2021 9:44:53 AM

ਮੋਗਾ(ਸੰਦੀਪ ਸ਼ਰਮਾ): ਐਤਵਾਰ ਫ਼ਿਰ ਜ਼ਿਲੇ੍ਹ ’ਚ 9 ਕੋਰੋਨਾ ਮਰੀਜ਼ ਸਾਹਮਣੇ ਆਉਣ ਨਾਲ ਮਰੀਜ਼ਾਂ ਦੀ ਗਿਣਤੀ 2767 ਹੋ ਗਈ ਹੈ। ਸਿਹਤ ਵਿਭਾਗ ਦੇ ਅੰਕੜੇ ਅਨੁਸਾਰ ਹੁਣ ਤੱਕ ਵਿਭਾਗ ਨੇ ਸ਼ੱਕੀ 67,491 ਲੋਕਾਂ ਦੇ ਸੈਂਪਲ ਜਾਂਚ ਲਈ ਲਏ ਜਾ ਚੁੱਕੇ ਹਨ, ਜਿਨ੍ਹਾਂ ’ਚੋਂ 63,009 ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ, ਉਥੇ ਹੀ ਹੁਣ ਤੱਕ ਜ਼ਿਲੇ ਦੇ 2645 ਪਾਜ਼ੇਟਿਵ ਮਰੀਜ਼ ਆ ਚੁੱਕੇ ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਦੇ ਬਾਅਦ ਉਨ੍ਹਾਂ ਨੂੰ ਘਰਾਂ ਨੂੰ ਭੇਜ ਦਿੱਤਾ ਗਿਆ ਹੈ, ਉਥੇ ਹੀ ਜੇਕਰ ਐਕਟਿਵ ਕੇਸਾਂ ਦੀ ਗੱਲ ਕੀਤੀ ਜਾਵੇ ਤਾਂ ਜ਼ਿਲੇ ’ਚ ਹੁਣ 27 ਮਰੀਜ਼ ਐਕਟਿਵ ਰਹਿ ਗਏ ਹਨ। ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ ਅਜੇ ਵੀ 65 ਮਰੀਜ਼ਾਂ ਦੀ ਰਿਪੋਰਟ ਦੀ ਉਡੀਕ ਹੈ ਅਤੇ 27 ਪਾਜ਼ੇਟਿਵ ਮਰੀਜ਼ਾਂ ਨੂੰ ਵਿਭਾਗ ਵੱਲੋਂ ਹੋਮ ਕੁਆਰੰਟਾਈਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮਗਨਰੇਗਾ ਤਹਿਤ 113.5 ਫੀਸਦੀ ਟੀਚਾ ਹਾਸਲ ਕਰ ਕੇ ਜ਼ਿਲਾ ਗੁਰਦਾਸਪੁਰ ਪੰਜਾਬ ’ਚੋਂ ਅੱਵਲ


Baljeet Kaur

Content Editor

Related News