3 ਕੋਰੋਨਾ ਪਾਜ਼ੇਟਿਵ ਨਵੇਂ ਮਾਮਲੇ ਆਏ ਸਾਹਮਣੇ, ਗਿਣਤੀ ਹੋਈ 2724
Thursday, Dec 24, 2020 - 10:20 AM (IST)
ਮੋਗਾ (ਸੰਦੀਪ ਸ਼ਰਮਾ): ਬੁੱਧਵਾਰ ਜ਼ਿਲ੍ਹੇ ’ਚ 3 ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਉਣ ਨਾਲ ਜ਼ਿਲੇ੍ਹ ’ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 2724 ਹੋ ਗਈ ਹੈ। ਜ਼ਿਲੇ੍ਹ ’ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 91 ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 2020 ਦੀਆਂ ਦੁਖਦਾਇਕ ਘਟਨਾਵਾਂ: ਜਿਨ੍ਹਾਂ ’ਚ ਪੂਰੇ ਪਰਿਵਾਰਕ ਮੈਂਬਰਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ
ਸਿਹਤ ਵਿਭਾਗ ਦੇ ਅੰਕੜੇ ਅਨੁਸਾਰ ਹੁਣ ਤੱਕ ਵਿਭਾਗ ਨੇ ਸ਼ੱਕੀ 64,266 ਲੋਕਾਂ ਦੇ ਸੈਂਪਲ ਜਾਂਚ ਲਈ ਲਏ ਜਾ ਚੁੱਕੇ ਹਨ ਜਿਨ੍ਹਾਂ ’ਚੋਂ 60,098 ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ, ਉਥੇ ਹੀ ਹੁਣ ਤੱਕ ਜ਼ਿਲੇ੍ਹ ਦੇ 2603 ਪਾਜ਼ੇਟਿਵ ਮਰੀਜ਼ ਆ ਚੁੱਕੇ ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਦੇ ਬਾਅਦ ਘਰਾਂ ਨੂੰ ਭੇਜ ਦਿੱਤਾ ਗਿਆ ਹੈ। ਉਥੇ ਹੀ ਜੇਕਰ ਐਕਟਿਵ ਕੇਸਾਂ ਦੀ ਗੱਲ ਕੀਤੀ ਜਾਵੇ ਤਾਂ ਜ਼ਿਲ੍ਹੇ ’ਚ ਹੁਣ 30 ਮਰੀਜ਼ ਐਕਟਿਵ ਰਹਿ ਗਏ ਹਨ ਅਤੇ ਵਿਭਾਗ ਨੂੰ ਅਜੇ ਵੀ 308 ਮਰੀਜ਼ਾਂ ਦੀ ਰਿਪੋਰਟ ਦੀ ਉਡੀਕ ਹੈ ਅਤੇ 30 ਨੂੰ ਹੋਮ ਕੁਆਰੰਟਾਈਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਖਤਮ ਕਰਨ ਲਈ ਚਲਾਏ ਮਿਸ਼ਨ ਫਤਿਹ ਤਹਿਤ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਨੂੰ ਅਪਣਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਮਾਤਮ ’ਚ ਬਦਲੀਆਂ ਖ਼ੁਸ਼ੀਆਂ, ਵਿਆਹ ਦਾ ਜਸ਼ਨ ਮਨਾਉਣ ਲਈ ਦੋਸਤਾਂ ਨੂੰ ਲੈਣ ਗਏ ਨੌਜਵਾਨਾਂ ਦੀ ਦਰਦਨਾਕ ਹਾਦਸੇ ’ਚ ਮੌਤ