ਧਰਮਕੋਟ : ਮਰੀਜ਼ਾਂ ਨੂੰ ਦਵਾਈਆਂ ਨਾ ਦੇਣ ਤੇ ਭੜਕੇ ਕੌਸ਼ਲ ਪ੍ਰਧਾਨ ਬੰਟੀ

03/23/2020 4:17:13 PM

ਮੋਗਾ (ਗੋਪੀ ਰਾਊਕੇ): ਇਕ ਪਾਸੇ ਜਿੱਥੇ ਕੋਰੋਨਾ ਵਾਇਰਸ ਕਰਕੇ ਸਰਕਾਰੀ ਸਿਹਤ ਕੇਂਦਰਾ ਤੇ ਲੋਕਾਂ ਨੂੰ ਲੋੜ ਅਨੁਸਾਰ ਦਵਾਈਆਂ ਮਹੁੱਈਆ ਕਰਵਾਉਣ ਦੇ ਸਿਹਤ ਵਿਭਾਗ ਪੰਜਾਬ ਵਲੋਂ ਨਿਰਦੇਸ਼ ਦਿੱਤੇ ਹਨ, ਉੱਥੇ ਦੂਜੇ ਪਾਸੇ ਸਰਕਾਰੀ ਹਸਪਤਾਲ ਧਰਮਕੋਟ ਵਲੋਂ ਮਰੀਜ਼ਾਂ ਨੂੰ ਦਵਾਈਆਂ ਨਾ ਦਿੱਤੇ ਜਾਣ ਦਾ ਮਾਮਲਾ ਸਾਹਮਣਾ ਆਇਆ ਹੈ। ਇਹ ਮਾਮਲਾ ਸਾਹਮਣੇ ਆਉਣ ਮਗਰੋਂ ਨਗਰ ਕੌਂਸਲ ਧਰਮਕੋਟ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਡਾਕਟਰ ਤੇ ਭੜਕ ਪਏ। ਦੱਸਣਾ ਬਣਦਾ ਹੈ ਕਿ ਦੋ ਦਿਨ ਪਹਿਲਾਂ ਹੀ ਪ੍ਰਧਾਨ ਬੰਟੀ ਨੇ ਹਸਪਤਾਲ ਨੂੰ ਦਵਾਈਆਂ ਮਹੁੱਈਆਂ ਵੀ ਕਰਵਾਈਆ ਸਨ।ਇਸ ਸਬੰਧੀ ਜਦੋਂ ਪ੍ਰਧਾਨ ਬੰਟੀ ਨੇ ਹਸਪਤਾਲ 'ਚ ਲੁਕਾ ਕੇ ਰੱਖੀਆਂ ਦਵਾਈਆਂ ਕੱਢ ਕੇ ਰੋਸ ਪ੍ਰਦਰਸ਼ਨ ਕੀਤਾ ਤਾਂ ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ। ਉਨ੍ਹਾਂ ਡਿਪਟੀ ਕਮਿਸ਼ਨਰ ਮੋਗਾ ਤੋਂ ਇਸ ਮਾਮਲੇ ਦੀ ਪੜਤਾਲ ਦੀ ਮੰਗ ਕੀਤੀ ਹੈ।


Shyna

Content Editor

Related News