ਮੋਗਾ : ਦਾਜ ਦੀ ਬਲੀ ਚੜ੍ਹੀ ਇਕ ਹੋਰ ਵਿਆਹੁਤਾ

12/9/2019 12:18:37 PM

ਮੋਗਾ (ਵਿਪਨ,ਗੋਪੀ) : ਮੋਗਾ ਵਿਚ ਇਕ ਹੋਰ ਵਿਆਹੁਤਾ ਦਾਜ ਦੀ ਬਲੀ ਚੜ੍ਹ ਗਈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਸਹੁਰਾ ਪਰਿਵਾਰ ਵੱਲੋਂ ਹੀ ਉਨ੍ਹਾਂ ਦੀ ਧੀ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ।

PunjabKesari

ਜਾਣਕਾਰੀ ਦਿੰਦੇ ਹੋਏ ਕਿ ਮ੍ਰਿਤਕ ਜੋਤੀ ਬਾਲਾ ਦੀ ਮਾਂ ਨੇ ਦੱਸਿਆ ਕਿ ਉਸ ਦੀ ਧੀ ਦਾ 2 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ 2 ਮਹੀਨੇ ਦਾ ਬੇਟਾ ਹੈ ਪਰ ਵਿਆਹ ਤੋਂ ਬਾਅਦ ਸਹੁਰਾ ਪਰਿਵਾਰ ਵਾਲੇ ਅਕਸਰ ਹੀ ਉਸ ਨੂੰ ਦਾਜ ਲਈ ਤੰਗ ਪਰੇਸ਼ਾਨ ਕਰ ਰਹੇ ਸਨ। ਹਾਲਾਂਕਿ ਉਨ੍ਹਾਂ ਨੇ ਆਪਣੀ ਹੈਸੀਅਤ ਮੁਤਾਬਕ ਵਿਆਹ ਸਮੇਂ ਦਾਜ ਦਿੱਤਾ ਸੀ ਅਤੇ ਕਾਰ ਵੀ ਦਿੱਤੀ ਸੀ ਪਰ ਹੁਣ ਸਹੁਰਾ ਪਰਿਵਾਰ ਵੱਲੋਂ ਵੱਡੀ ਗੱਡੀ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਕਾਰਨ ਅਕਸਰ ਲੜਾਈ ਝਗੜਾ ਰਹਿਣ ਲੱਗਾ। ਉਨ੍ਹਾਂ ਦਾ ਦੋਸ਼ ਹੈ ਕਿ ਇਹ ਮੰਗ ਪੂਰੀ ਨਾ ਕਰਨ 'ਤੇ ਸਹੁਰਾ ਪਰਿਵਾਰ ਵੱਲੋਂ ਉਨ੍ਹਾਂ ਦੀ ਧੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਨ੍ਹਾਂ ਨੇ ਪੁਲਸ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ।

ਉਥੇ ਹੀ ਮੌਕੇ 'ਤੇ ਪੁੱਜੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਰਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।


cherry

Edited By cherry