ਨਸ਼ੇ ਵਾਲੀਆਂ ਗੋਲੀਆਂ ਅਤੇ ਸ਼ਰਾਬ ਸਮੇਤ 2 ਕਾਬੂ

10/17/2020 3:09:17 PM

ਮੋਗਾ (ਆਜ਼ਾਦ): ਮੋਗਾ ਪੁਲਸ ਵਲੋਂ ਨਸ਼ੇ ਵਾਲੇ ਪਦਾਰਥਾਂ ਅਤੇ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਨਸ਼ੇ ਵਾਲੀਆਂ ਗੋਲੀਆਂ ਅਤੇ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਨਾਰਕੋਟਿਕ ਡਰੱਗ ਸੈੱਲ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦ ਥਾਣੇਦਾਰ ਅੰਗਰੇਜ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰਦੇ ਲੰਡੇਕੇ ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਮੋਟਰ ਸਾਈਕਲ ਸਵਾਰ ਕਰਮਜੀਤ ਸਿੰਘ ਅਤੇ ਗੁਰਬਚਨ ਸਿੰਘ ਨਿਵਾਸੀ ਪਿੰਡ ਪੰਡੋਰੀ ਅਰਾਈਆਂ ਨੂੰ ਰੋਕਿਆ ਅਤੇ ਤਲਾਸ਼ੀ ਲਈ ਤਾਂ ਉਸਦੇ ਕੋਲੋਂ 1150 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।

ਇਹ ਵੀ ਪੜ੍ਹੋ : ਬਲਵਿੰਦਰ ਸਿੰਘ ਨੇ 200 ਅੱਤਵਾਦੀਆਂ ਨਾਲ ਕੀਤਾ ਸੀ ਮੁਕਾਬਲਾ, ਅੱਤਵਾਦੀਆਂ ਨਾਲ ਲੜਨ ਵਾਲਾ ਕਿਲ੍ਹਾ ਕਹਾਉਂਦਾ ਸੀ ਘਰ

ਦੋਸ਼ੀਆਂ ਨੂੰ ਪੁਲਸ ਪਾਰਟੀ ਨੇ ਹਿਰਾਸਤ 'ਚ ਲੈ ਲਿਆ ਹੈ, ਜਿਨ੍ਹਾਂ ਖਿਲਾਫ਼ ਥਾਣਾ ਸਿਟੀ ਮੋਗਾ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤਰ੍ਹਾਂ ਥਾਣਾ ਮਹਿਣਾ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰ ਰਹੇ ਸੀ ਤਾਂ ਭੁਪਿੰਦਰ ਸਿੰਘ ਉਰਫ ਭਿੰਦਰ ਨਿਵਾਸੀ ਪਿੰਡ ਮਹਿਣਾ ਨੂੰ ਕਾਬੂ ਕਰ ਕੇ 25 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ, ਜਿਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਨੂੰ ਪੁੱਛ-ਗਿੱਛ ਦੇ ਬਾਅਦ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਵੱਡੀ ਵਾਰਦਾਤ: ਚੜ੍ਹਦੀ ਸਵੇਰ ਘਰ 'ਚ ਦਾਖ਼ਲ ਹੋ ਕੇ ਕਾਮਰੇਡ ਨੂੰ ਗੋਲੀਆਂ ਨਾਲ ਭੁੰਨ੍ਹਿਆ


Baljeet Kaur

Content Editor

Related News