ਅੱਜ ਵੀ ਕਿਸਾਨਾਂ ਨੇ ਵੱਖ-ਵੱਖ ਥਾਈਂ ਧਰਨੇ ਜਾਰੀ ਰੱਖ ਕੇ ਕੀਤਾ ਰੋਸ ਪ੍ਰਦਰਸ਼ਨ

01/08/2021 4:17:35 PM

ਮੋਗਾ (ਗੋਪੀ ਰਾਊਕੇ, ਸੰਦੀਪ ਸ਼ਰਮਾ): ਕਿਸਾਨ ਜਥੇਬੰਦੀਆਂ ਦੇ ਨਾਲ-ਨਾਲ ਸਹਿਯੋਗੀ ਜਥੇਬੰਦੀਆਂ ਵਲੋਂ ਜਿਥੇ ਲੰਮੇ ਸਮੇਂ ਤੋਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਰੱਦ ਕਰਵਾਉਣ ਲਈ ਦੇਸ਼ ਭਰ ’ਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉਥੇ ਹੀ ਪੰਜਾਬ ’ਚ ਵੀ ਕਈਂ ਥਾਈਂ ਕਿਸਾਨਾਂ ਨੇ ਪੱਕੇ ਮੋਰਚੇ ਲਗਾਏ ਹੋਏ ਹਨ। ਇਸੇ ਤਹਿਤ ਹੀ ਕਿਸਾਨਾਂ ਨੇ ਭਾਰਤੀ ਕਿਸਾਨ ਉਗਰਾਹਾਂ ਦੀ ਅਗਵਾਈ ’ਚ ਮੋਗਾ ਜ਼ਿਲ੍ਹੇ ਦੇ ਟੋਲ ਪਲਾਜ਼ਾ ਚੰਦ ਪੁਰਾਣਾ, ਭਾਜਪਾ ਆਗੂ ਵਿਨੈ ਸ਼ਰਮਾ ਅਤੇ ਸਾਇਲੋ ਪਲਾਂਟ ਸਾਹਮਣੇ ਅੱਜ ਵੀ ਧਰਨਾ ਜਾਰੀ ਰੱਖ ਕੇ ਕੇਂਦਰ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। 

ਇਹ ਵੀ ਪੜ੍ਹੋ : ਬਾਬਾ ਲੱਖਾ ਸਿੰਘ ਵੱਲੋਂ ਨਰੇਂਦਰ ਤੋਮਰ ਨਾਲ ਮੁਲਾਕਾਤ, ਕਿਸਾਨੀ ਮਸਲੇ ਦੇ ਹੱਲ ਲਈ ਵਿਚੋਲਗੀ ਦੀ ਕੀਤੀ ਪੇਸ਼ਕਸ਼

ਬੁਲਾਰਿਆਂ ਨੇ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲਟਕਾ ਰਹੀ ਹੈ ਉਸੇ ਤਰ੍ਹਾਂ ਕਿਸਾਨਾਂ ਦਾ ਗੁੱਸਾ ਮੋਦੀ ਸਰਕਾਰ ਵਿਰੁੱਧ ਵੱਧਦਾ ਜਾ ਰਿਹਾ ਹੈ। ਇਸ ਮੌਕੇ ਬਲਦੇਵ ਸਿੰਘ, ਮੁਖਤਿਆਰ ਸਿੰਘ, ਹਜੂਰਾ ਸਿੰਘ, ਜਗਰਾਜ ਸਿੰਘ ਆਦਿ ਹਾਜ਼ਰ ਸਨ। ਗੁਰਮੀਤ ਸਿੰਘ ਅਤੇ ਬਲੌਰ ਸਿੰਘ ਨੇ ਕਿਹਾ ਕਿ ਕੇਂਦਰ ਦੇ ਮੰਤਰੀ ਵਾਰ-ਵਾਰ ਬਹਾਨੇ ਬਣਾ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਲਗਾਤਾਰ ਟਾਲਾ ਵੱਟਦੇ ਆ ਰਹੇ ਹਨ, ਜਦੋਂ ਕਿ ਕਿਸਾਨ ਆਪਣੀਆਂ ਜ਼ਮੀਨਾਂ ਬਚਾਉਣ ਤੇ ਮੰਡੀਆਂ ਬਚਾਉਣ ਦੀ ਲੜਾਈ ਲੜਦੇ ਆ ਰਹੇ ਹਨ। ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨਾਲ ਆਪਣੇ ਯਾਰਾਨੇ ਪਗਾਉਣ ਲਈ ਖੇਤੀ ਵਿਰੋਧੀ 3 ਕਾਲੇ ਕਾਨੂੰਨ ਰੱਦ ਕਰਨ ਦੀ ਬਜਾਏ ਸਿਰਫ਼ ਸੋਧਾਂ ਕਰ ਕੇ ਹੀ ਬੁੱਤਾ ਸਾਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਉਨ੍ਹਾਂ ਸਮਾਂ ਇਹ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ ਜਿਨ੍ਹਾਂ ਸਮਾਂ ਇਹ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ।

ਇਹ ਵੀ ਪੜ੍ਹੋ : ਬੈਠਕ ਤੋਂ ਪਹਿਲਾਂ ਕਿਸਾਨਾਂ ਦੇ ਹੱਕ 'ਚ ਨਵਜੋਤ ਸਿੱਧੂ ਨੇ ਕੀਤਾ ਟਵੀਟ, ਨਿਸ਼ਾਨੇ 'ਤੇ ਸਰਮਾਏਦਾਰ

 


Baljeet Kaur

Content Editor

Related News