ਰੰਜ਼ਿਸ਼ ਕਾਰਨ ਹੋਏ ਝਗੜੇ ''ਚ ਚਾਚਾ-ਭਤੀਜਾ ਜ਼ਖਮੀ, 11 ਨਾਮਜ਼ਦ
Sunday, Mar 31, 2019 - 05:06 PM (IST)

ਮੋਗਾ (ਅਜ਼ਾਦ) - ਬਾਘਾਪੁਰਾਣਾ ਦੇ ਅਧੀਨ ਪੈਂਦੇ ਪਿੰਡ ਨੱਥੋਕੇ 'ਚ ਦੋ ਧਿਰਾਂ ਵਿਚਕਾਰ ਮਾਮੂਲੀ ਰੰਜ਼ਿਸ਼ ਨੂੰ ਲੈ ਕੇ ਲੜਾਈ-ਝਗੜਾ ਹੋਣ ਜਾ ਮਾਮਲਾ ਸਾਹਮਣੇ ਆਇਆ ਹੈ। ਇਸ ਝਗੜੇ 'ਚ ਲਵਪ੍ਰੀਤ ਸਿੰਘ ਅਤੇ ਉਸਦੇ ਚਾਚੇ ਰੇਸ਼ਮ ਸਿੰਘ ਨੂੰ ਕੁਝ ਹਥਿਆਰਬੰਦ ਵਿਅਕਤੀ ਨੇ ਘੇਰ ਕੇ ਉਨ੍ਹਾਂ ਦੀ ਬੂਰੀ ਤਰ੍ਹਾਂ ਮਾਰ-ਕੁੱਟ ਕਰ ਦਿੱਤੀ। ਗੰਭੀਰ ਤੌਰ 'ਤੇ ਜ਼ਖਮੀ ਹੋ ਜਾਣ ਕਾਰਨ ਉਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਬਾਘਾਪੁਰਾਣਾ ਦੀ ਪੁਲਸ ਨੇ ਲਵਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਠਾਣਾ ਸਿੰਘ, ਗੇਲ ਸਿੰਘ ਗੋਪੀ, ਸੇਮਾ, ਟਿੱਡੀ, ਸੁੱਖਾ ਅਤੇ 4-5 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕਰ ਦਿੱਤਾ। ਇਸ ਮਾਮਲੇ ਦੀ ਜਾਂਚ ਥਾਣੇਦਾਰ ਪਵਨ ਕੁਮਾਰ ਵਲੋਂ ਕੀਤੀ ਜਾ ਰਹੀ ਹੈ।
ਪੁਲਸ ਸੂਤਰਾਂ ਅਨੁਸਾਰ ਲਵਪ੍ਰੀਤ ਸਿੰਘ ਨੇ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਕਿਹਾ ਕਿ ਉਹ ਕਥਿਤ ਦੋਸ਼ੀ ਟਿੱਡੀ ਨੂੰ ਗਲਤ ਕੰਮਾਂ ਤੋਂ ਰੋਕਦਾ ਸੀ, ਜਿਸ ਕਾਰਨ ਉਹ ਮੇਰੇ ਨਾਲ ਰੰਜ਼ਿਸ਼ ਰੱਖਣ ਲੱਗਾ। ਜਦ ਮੈਂ ਅਤੇ ਮੇਰਾ ਚਾਚਾ ਕਿਸੇ ਕੰਮ ਲਈ ਬਾਹਰ ਜਾ ਰਹੇ ਸਨ ਤਾਂ ਉਨ੍ਹਾਂ ਨੇ ਸਾਨੂੰ ਰਾਸਤੇ 'ਚ ਘੇਰ ਲਿਆ ਅਤੇ ਸਾਡੀ ਬੂਰੀ ਤਰ੍ਹਾਂ ਨਾਲ ਕੁੱਟਮਾਰ ਕਰ ਦਿੱਤਾ।