ਚੋਰ ਗਿਰੋਹ ਬੇਨਕਾਬ, 7 ਮੋਟਰਸਾਈਕਲਾਂ ਸਮੇਤ ਦੋ ਗਿ੍ਰਫ਼ਤਾਰ

01/07/2021 10:19:04 AM

ਮੋਗਾ (ਆਜ਼ਾਦ): ਮੋਗਾ ਪੁਲਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਇਕ ਪੁਲਸ ਮੁਲਾਜ਼ਮ ਸਮੇਤ ਦੋ ਮੈਂਬਰਾਂ ਨੂੰ ਕਾਬੂ ਕਰ ਕੇ ਚੋਰੀ ਦੇ 7 ਮੋਟਰਸਾਈਕਲ ਬਰਾਮਦ ਕੀਤੇ। ਬਾਘਾ ਪੁਰਾਣਾ ਦੇ ਡੀ. ਐੱਸ. ਪੀ. ਜਸਬਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਬਾਘਾ ਪੁਰਾਣਾ ਦੇ ਮੁਖੀ ਹਰਮਨਜੀਤ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰ ਰਹੇ ਸਨ ਤਾਂ ਪੁਲਸ ਪਾਰਟੀ ਨੇ ਗੁਰਪ੍ਰੀਤ ਸਿੰਘ ਉਰਫ ਗੋਲੂ ਨਿਵਾਸੀ ਪਿੰਡ ਆਲਮਵਾਲਾ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ, ਜਿਸ ਨੇ ਪੁੱਛਗਿੱਛ ’ਤੇ ਦੱਸਿਆ ਕਿ ਉਸਨੇ ਗੁਰਵਿੰਦਰ ਸਿੰਘ ਉਰਫ ਗੋਨੀ ਨਿਵਾਸੀ ਪਿੰਡ ਸੰਗਤਪੁਰਾ ਜੋ ਪੰਜਾਬ ਪੁਲਸ ’ਚ ਮੁਲਾਜ਼ਮ ਹੈ, ਦੇ ਨਾਲ ਮਿਲ ਕੇ ਉਹ ਮੋਟਰਸਾਈਕਲ ਚੋਰੀ ਕਰਦੇ ਹਨ, ਜਿਸ ’ਤੇ ਬਾਘਾ ਪੁਰਾਣਾ ਪੁਲਸ ਨੇ ਮਾਮਲਾ ਦਰਜ ਕਰ ਕੇ ਗੁਰਪ੍ਰੀਤ ਉਰਫ ਗੋਲੂ ਦੀ ਨਿਸ਼ਾਨਦੇਹੀ ’ਤੇ ਇਕ ਹੋਰ ਮੋਟਰਸਾਈਕਲ ਬਰਾਮਦ ਕੀਤਾ, ਜਦਕਿ ਪੁਲਸ ਮੁਲਾਜ਼ਮ ਗੁਰਵਿੰਦਰ ਸਿੰਘ ਉਰਫ ਗੋਨੀ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ’ਚੋਂ ਚੋਰੀ ਦੇ 5 ਮੋਟਰਸਾਈਕਲ ਬਰਾਮਦ ਕੀਤੇ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਮਨੋਰੰਜਨ ਲਈ ਵਾਟਰਪਰੂਫ ਟੈਂਟ ਵਿਚ ਫਿਲਮਾਂ ਵਿਖਾਉਣ ਦਾ ਵੀ ਬੰਦੋਬਸਤ

ਉਨ੍ਹਾਂ ਕਿਹਾ ਕਿ ਦੋਸ਼ੀ ਖਿਲਾਫ ਥਾਣਾ ਫਰੀਦਕੋਟ ’ਚ ਵੀ 3 ਦਸੰਬਰ ਨੂੰ ਮੋਟਰਸਾਈਕਲ ਚੋਰੀ ਦਾ ਮਾਮਲਾ ਦਰਜ ਹੋਇਆ ਸੀ ਅਤੇ ਫਰੀਦਕੋਟ ਪੁਲਸ ਨੇੇ ਉਸ ਤੋਂ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਸੀ। ਡੀ. ਐੱਸ. ਪੀ. ਨੇ ਦੱਸਿਆ ਕਿ ਗੁਰਵਿੰਦਰ ਸਿੰਘ ਉੁਰਫ ਗਨੀ ਨਿਵਾਸੀ ਪਿੰਡ ਸੰਗਤਪੁਰਾ ਜੋ ਕਥਿਤ ਤੌਰ ’ਤੇ ਨਸ਼ੇ ਦਾ ਆਦੀ ਹੈ, ਦੇ ਪਿਤਾ ਜਗਤਾਰ ਸਿੰਘ ਜੋ ਪੁਲਸ ਮੁਲਾਜ਼ਮ ਸਨ, ਦੀ ਡਿਊਟੀ ਦੌਰਾਨ ਮੌਤ ਹੋ ਗਈ ਸੀ, ਜਿਸ ’ਤੇ ਗੋਨੀ ਨੂੰ ਪੁਲਸ ਵਿਚ ਬਤੌਰ ਸਿਪਾਹੀ ਭਰਤੀ ਕੀਤਾ ਗਿਆ ਸੀ ਅਤੇ ਉਹ ਫਰੀਦਕੋਟ ਵਿਚ ਤਾਇਨਾਤ ਸੀ ਅਤੇ ਉਹ ਹੁਣ ਡੇਢ ਮਹੀਨੇ ਤੋਂ ਗੈਰ ਹਾਜ਼ਰ ਚੱਲ ਰਿਹਾ ਸੀ। ਦੋਸ਼ੀਆਂ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਇਨ੍ਹਾਂ ਤੋਂ ਹੋਰ ਵੀ ਚੋਰੀ ਦੇ ਵ੍ਹੀਕਲ ਬਰਾਮਦ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਦਿਲਜੀਤ ਦੁਸਾਂਝ ਨੂੰ ਟੈਗ ਕਰ ਨਵਜੋਤ ਸਿੱਧੂ ਨੇ ਕੀਤਾ ਟਵੀਟ, ਕਿਹਾ ‘ਜੁੱਗ-ਜੁੱਗ ਜੀਓ’


Baljeet Kaur

Content Editor

Related News