ਸਰਕਾਰ ਦਾ ਪਿੱਟ ਸਿਆਪਾ ਕਰ ਕੇ ਭੁੱਖ ਹੜਤਾਲ ''ਤੇ ਬੈਠੇ ਮੁਲਾਜ਼ਮ

09/22/2020 4:45:32 PM

ਮੋਗਾ (ਗੋਪੀ ਰਾਊਕੇ) — ਅੱਜ ਮੋਗਾ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਪੰਜਾਬ ਐਂਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ ਦੇ ਸੱਦੇ 'ਤੇ ਮੋਗਾ ਜ਼ਿਲੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਛੇਵੇਂ ਦਿਨ ਵੀ ਭੁੱਖ ਹੜਤਾਲ ਕੀਤੀ। ਇਸ ਸਮੇਂ ਗੁਰਮੀਤ ਸਿੰਘ, ਜਸਵੀਰ ਸਿੰਘ, ਅਜਾਇਬ ਸਿੰਘ, ਨਿਰਭੈ ਸਿੰਘ, ਟਹਿਲ ਸਿੰਘ ਕਿਸ਼ਨਪੁਰਾ, ਕਿਹਰ ਸਿੰਘ, ਬਲਵਿੰਦਰ ਸਿੰਘ ਬੈਂਸ, ਗੁਰਮੇਲ ਸਿੰਘ, ਜਸਵਿੰਦਰ ਕੌਰ, ਸਰਬਜੀਤ ਕੌਰ, ਅਮਨਦੀਪ ਕੌਰ, ਮਨਦੀਪ ਕੌਰ, ਮਹਿੰਦਰ ਕੌਰ, ਸਵਰਨ ਸਿੰਘ ਸਾਥੀਆਂ ਨੇ ਭੁੱਖ ਹੜਤਾਲ 'ਚ ਹਿੱਸਾ ਲਿਆ। 

ਇਹ ਵੀ ਪੜ੍ਹੋ : ਗਜਿੰਦਰ ਸਿੰਘ ਨੂੰ ਮਿਲੇਗਾ 'ਜਲਾਵਤਨੀ ਸਿੱਖ ਯੋਧਾ' ਐਵਾਰਡ, ਜਾਣੋ ਇਸ 'ਹਾਈਜੈਕਰ' ਦੀ ਕਹਾਣੀ

ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਦੋਹਾਂ ਸਰਕਾਰਾਂ ਦਾ ਪਿੱਟ ਸਿਆਪਾ ਕੀਤਾ ਗਿਆ। ਬੁਲਾਰਿਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਨਿਚਲੇ ਵਰਗ ਦੇ ਲੋਕਾਂ 'ਤੇ ਕੀਤੇ ਜਾ ਰਹੇ ਹਮਲਿਆਂ, ਉੱਚ ਅਫ਼ਸਰਾਂ, ਵਿਧਾਇਕਾਂ, ਮੰਤਰੀਆਂ ਦੁਆਰਾ ਮਚਾਈ ਜਾ ਰਹੀ ਲੁੱਟ, ਕਥਿਤ ਧਾਰਮਿਕ ਆਗੂਆਂ, ਰਾਜਨੀਤਕ ਆਗੂਆਂ ਨੂੰ ਦਿੱਤੀ ਜਾ ਰਹੀ ਸਕਿਉਰਿਟੀ, ਗੱਡੀਆਂ ਅਤੇ ਤੇਲ ਰਾਹੀਂ ਖਜ਼ਾਨੇ ਨੂੰ ਲਾਏ ਜਾ ਰਹੇ ਚੂਨੇ ਬਾਰੇ ਲੋਕਾਂ ਨੂੰ ਦੱਸਿਆ ਗਿਆ। ਬੁਲਾਰਿਆਂ ਨੇ ਕਿਹਾ ਕਿ ਆਮ ਲੋਕਾਂ ਲਈ ਤਾਂ ਖਜ਼ਾਨਾ ਖਾਲੀ ਹੋਣ ਦਾ ਰੋਲਾ ਪਾਇਆ ਜਾ ਰਿਹਾ ਹੈ ਪਰ ਇਹ ਸਿਆਸਤਦਾਨ ਅਤੇ ਉੱਚ ਅਫ਼ਸਰ ਆਪਣੀਆਂ ਸਹੂਲਤਾਂ ਦੁੱਗਣੀਆਂ ਚੌਗਣੀਆਂ ਮਾਣ ਰਹੇ ਹਨ। ਇਸ ਸਮੇਂ ਜਸਪ੍ਰੀਤ ਸਿੰਘ ਗਗਨ, ਰਾਜਿੰਦਰ ਸਿੰਘ ਰਿਆੜ, ਪ੍ਰੇਮ ਕੁਮਾਰ, ਦਲਜੀਤ ਸਿੰਘ ਭੁੱਲਰ, ਸਵਰਨ ਸਿੰਘ ਆਦਿ ਸਾਥੀਆਂ ਨੇ ਆਪਣੇ ਵਿਚਾਰ ਰੱਖੇ।

ਇਹ ਵੀ ਪੜ੍ਹੋ : ਹਵਸ ਦੇ ਭੁੱਖੇ ਨੌਜਵਾਨ ਦੀ ਕਰਤੂਤ: ਪਹਿਲਾਂ ਕੁੜੀ ਨਾਲ ਕੀਤਾ ਜਬਰ-ਜ਼ਿਨਾਹ ਫਿਰ ਲੁੱਟ ਕੇ ਲੈ ਗਿਆ ਸਭ ਕੁਝ


Baljeet Kaur

Content Editor

Related News