ਪਤੀ-ਪਤਨੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 21 ਲੱਖ ਦੀ ਠੱਗੀ

10/16/2020 5:01:19 PM

ਮੋਗਾ (ਅਜ਼ਾਦ) : ਮੋਗਾ ਜ਼ਿਲ੍ਹੇ ਦੇ ਪਿੰਡ ਕਾਲੇਕੇ ਵਾਸੀ ਸਤਨਾਮ ਸਿੰਘ ਅਤੇ ਉਸਦੀ ਪਤਨੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਟਰੈਵਲ ਏਜੰਟ ਪਿਉ-ਪੁੱਤਰ ਵਲੋਂ ਕੁਝ ਹੋਰਾਂ ਨਾਲ ਕਥਿਤ ਮਿਲੀਭੁਗਤ ਕਰ ਕੇ 21 ਲੱਖ ਰੁਪਏ ਦੀ ਠੱਗੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਜਾਂਚ ਦੇ ਬਾਅਦ ਪਿਉ-ਪੁੱਤਰ ਸਮੇਤ ਤਿੰਨ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਪਾਵਨ ਸਰੂਪਾਂ ਦੀ ਬੇਅਦਬੀ ਸਬੰਧੀ ਅਰਦਾਸ ਉਪਰੰਤ ਅਕਾਲ ਤਖ਼ਤ ਸਾਹਿਬ 'ਤੇ ਲਗਾਏ ਖਾਲਿਸਤਾਨੀ ਨਾਅਰੇ

ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਸਤਨਾਮ ਸਿੰਘ ਨੇ ਕਿਹਾ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਹ ਵਿਦੇਸ਼ ਜਾਣਾ ਚਾਹੁੰਦਾ ਹੈ, ਪਿੰਡ ਦੇ ਇਕ ਵਿਅਕਤੀ ਦੇ ਰਾਹੀਂ ਉਸਦੀ ਮੁਲਾਕਾਤ ਕਥਿਤ ਦੋਸ਼ੀਆਂ ਨਿਰੰਜਣ ਸਿੰਘ, ਉਸਦੇ ਬੇਟੇ ਹਜ਼ੂਰਾ ਸਿੰਘ ਦੋਨੋਂ ਨਿਵਾਸੀ ਪਿੰਡ ਨਾਰੰਗਪੁਰਾ (ਕਪੂਰਥਲਾ) ਅਤੇ ਜਤਿੰਦਰ ਕੁਮਾਰ ਨਿਵਾਸੀ ਮਾਨਵ ਨਗਰ ਹਦਿਯਾਬਾਦ (ਫਗਵਾੜਾ) ਜੋ ਟਰੈਵਲ ਏਜੰਟ ਦਾ ਕੰਮ ਕਰਦੇ ਨਾਲ ਹੋਈ ਅਤੇ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਨੂੰ ਕੈਨੇਡਾ ਭੇਜ ਸਕਦੇ ਹਨ ਜਿਸ ਤੇ 21 ਲੱਖ ਰੁਪਏ ਦਾ ਖਰਚਾ ਆਵੇਗਾ, ਜਿਸ ਤੇ ਮੈਂ ਉਨ੍ਹਾਂ ਨੂੰ ਆਪਣਾ ਅਤੇ ਆਪਣੀ ਪਤਨੀ ਦਾ ਪਾਸਪੋਰਟ ਅਤੇ ਹੋਰ ਦਸਤਾਵੇਜ਼ ਸੌਂਪੇ। ਉਨ੍ਹਾਂ ਕਿਹਾ ਕਿ ਜਲਦੀ ਹੀ ਕੈਨੇਡਾ ਭੇਜ ਦੇਣਗੇ। ਅਸੀਂ ਕਥਿਤ ਦੋਸ਼ੀਆਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ 'ਚ ਪੈਸੇ ਪਾਉਣ ਦੇ ਇਲਾਵਾ ਘਰ ਬੁਲਾ ਕੇ ਵੀ ਪੈਸੇ ਦਿੱਤੇ। ਇਸ ਤਰ੍ਹਾਂ ਉਹ ਸਾਡੇ ਤੋਂ 21 ਲੱਖ ਰੁਪਏ ਲੈ ਗਏ ਅਤੇ ਉਸਦੇ ਬਾਅਦ ਉਨ੍ਹਾਂ ਸਾਨੂੰ ਕੈਨੇਡਾ ਦਾ ਵੀਜ਼ਾ ਵੀ ਦਿਖਾਇਆ ਅਤੇ ਉਨ੍ਹਾਂ ਕਿਹਾ ਕਿ ਜਲਦੀ ਹੀ ਉਹ ਕੈਨੇਡਾ ਪਹੁੰਚ ਜਾਣਗੇ। ਜਦ ਅਸੀਂ ਵੀਜ਼ਾ ਅਤੇ ਹੋਰ ਦਸਤਾਵੇਜ਼ ਚੈੱਕ ਕਰਵਾਏ ਤਾਂ ਉਹ ਜਾਅਲੀ ਪਾਏ ਗਏ। ਇਸ ਤਰ੍ਹਾਂ ਕਥਿਤ ਦੋਸ਼ੀਆਂ ਨੇ ਸਾਡੇ ਨਾਲ ਧੋਖਾ ਕੀਤਾ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਨੇ ਸਾਨੂੰ ਨਾ ਤਾਂ ਉਨਾਂ ਕੈਨੇਡਾ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ।

ਇਹ ਵੀ ਪੜ੍ਹੋ : ਅਕਾਲੀਆਂ ਦੀ ਤੂਤੀ ਬੋਲਣ ਵਾਲੇ ਮਾਲਵੇ 'ਚ ਅਕਾਲੀ ਦਲ ਨੂੰ ਲਗਦਾ ਜਾ ਰਿਹੈ ਖੋਰਾ

ਕੀ ਹੋਈ ਪੁਲਸ ਕਾਰਵਾਈ
ਜ਼ਿਲ੍ਹਾ ਪੁਲਸ ਮੁਖੀ ਮੋਗਾ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਦੀ ਜਾਂਚ ਡੀ.ਐੱਸ.ਪੀ. ਬਾਘਾ ਪੁਰਾਣਾ ਨੂੰ ਕਰਨ ਦਾ ਆਦੇਸ਼ ਦਿੱਤਾ। ਜਾਂਚ ਅਧਿਕਾਰੀ ਨੇ ਦੋਨੋਂ ਧਿਰਾਂ ਨੂੰ ਆਪਣਾ ਪੱਖ ਪੇਸ਼ ਕਰਨ ਦੇ ਲਈ ਬੁਲਾਇਆ ਅਤੇ ਜਾਂਚ ਦੇ ਬਾਅਦ ਸਤਨਾਮ ਸਿੰਘ ਦੀ ਸ਼ਿਕਾਇਤ ਤੇ ਕਥਿਤ ਦੋਸ਼ੀ ਟਰੈਵਲ ਏਜੰਟ ਨਰਿੰਜਣ ਸਿੰਘ ਉਸਦਾ ਬੇਟਾ ਹਜ਼ੂਰਾ ਸਿੰਘ ਨਿਵਾਸੀ ਨਾਰੰਗਪੁਰਾ (ਕਪੂਰਥਲਾ) ਅਤੇ ਜਤਿੰਦਰ ਕੁਮਾਰ ਨਿਵਾਸੀ ਹਦਿਯਾਵਾਦ ਦੇ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਥਾਣਾ ਬਾਘਾ ਪੁਰਾਣਾ 'ਚ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਕਿਹਾ ਕਿ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਦੇ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਜਲਦ ਕਾਬੂ ਆ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ :


Baljeet Kaur

Content Editor

Related News