ਅਣਪਛਾਤੇ ਮਜ਼ੂਦਰ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

11/12/2020 10:25:31 AM

ਮੋਗਾ (ਆਜ਼ਾਦ) : ਸ਼ਹਿਰ ਦੇ ਮੁੱਖ ਸੈਰਗਰਾਹ ਨੇਚਰ ਪਾਰਕ 'ਚ ਇਕ ਪ੍ਰਵਾਸੀ ਮਜ਼ਦੂਰ ਵਲੋਂ ਫ਼ਾਹਾ ਲੈ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  

ਇਹ ਵੀ ਪੜ੍ਹੋ : ਬਿਹਾਰ ਚੋਣਾਂ ਹੋਈਆਂ ਸੰਪੰਨ, ਪੰਜਾਬ 'ਚ ਹੁਣ ਬਣੇਗਾ ਕਾਂਗਰਸ ਦਾ ਨਵਾਂ ਸੰਗਠਨਾਤਮਕ ਢਾਂਚਾ

ਘਟਨਾ ਦੀ ਜਾਣਕਾਰੀ ਮਿਲਣ 'ਤੇ ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਅਸ਼ੋਕ ਕੁਮਾਰ ਮੌਕੇ 'ਤੇ ਪੁੱਜੇ ਅਤੇ ਦੇਖਿਆ ਕਿ ਨੇਚਰ ਪਾਰਕ 'ਚ ਸਥਿਤ ਇਕ ਸ਼ੈੱਡ ਦੇ ਹੇਠਾਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਲਟਕ ਰਹੀ ਸੀ, ਜਿਸ ਨੂੰ ਉਨ੍ਹਾਂ ਉਤਾਰ ਕੇ ਉਸਦੀ ਪਛਾਣ ਕਰਨ ਦਾ ਯਤਨ ਕੀਤਾ। ਪਛਾਣ ਨਾ ਹੋਣ 'ਤੇ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਮੋਗਾ ਰੱਖਿਆ ਗਿਆ। ਮ੍ਰਿਤਕ ਦੀ ਉਮਰ 50 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਸਹਾਇਕ ਥਾਣੇਦਾਰ ਅਸ਼ੋਕ ਕੁਮਾਰ ਨੇ ਕਿਹਾ ਕਿ ਪਛਾਣ ਹੋ ਜਾਣ 72 ਘੰਟੇ ਬੀਤ ਜਾਣ ਦੇ ਬਾਅਦ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਬੇਸ਼ਰਮੀ ਦੀਆਂ ਹੱਦਾਂ ਪਾਰ: ਨੌਕਰੀ ਦੁਆਉਣ ਦਾ ਲਾਰਾ ਲਾ ਕੇ ਨਾਬਾਲਗਾ ਨੂੰ ਬਣਾਇਆ ਆਪਣਾ ਸ਼ਿਕਾਰ


Baljeet Kaur

Content Editor

Related News