ਭਾਣਜੇ ਦੇ ਪ੍ਰੇਮ ਸਬੰਧਾਂ ਦਾ ਪਤਾ ਲੱਗਣ ''ਤੇ ਲੜਕੀ ਦੇ ਪਰਿਵਾਰ ਨੇ ਕੁੱਟਿਆ ਮਾਸੜ

09/17/2019 11:33:03 AM

ਮੋਗਾ (ਆਜ਼ਾਦ)—ਮੋਗਾ ਜ਼ਿਲੇ ਦੇ ਪਿੰਡ ਦੀ ਰਹਿਣ ਵਾਲੀ ਇਕ ਲੜਕੀ ਦੇ ਕਥਿਤ ਪ੍ਰੇਮ ਸਬੰਧਾਂ ਦਾ ਪਤਾ ਲੱਗਣ 'ਤੇ ਲੜਕੀ ਦੇ ਪਰਿਵਾਰ ਵਾਲਿਆਂ ਵੱਲੋਂ ਲੜਕੇ ਦੇ ਮਾਸੜ ਨਾਨਕ ਸਿੰਘ ਨੂੰ ਕੁੱਟ-ਮਾਰ ਕਰ ਕੇ ਜ਼ਖਮੀ ਕਰਨ ਦੇ ਇਲਾਵਾ ਉਸ ਦਾ ਮੋਬਾਇਲ ਫੋਨ ਖੋਹ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਉਣਾ ਪਿਆ। ਕੋਟ ਈਸੇ ਖਾਂ ਪੁਲਸ ਵੱਲੋਂ ਮਹਿਲਾ ਸਰਪੰਚ ਦੇ ਬੇਟੇ ਪਰਵਿੰਦਰ ਸਿੰਘ, ਸੇਵਕ ਸਿੰਘ, ਮੱਖਣ ਸਿੰਘ, ਰੇਸ਼ਮ ਸਿੰਘ, ਪਾਲਾ ਸਿੰਘ, ਗੁਰਬਚਨ ਸਿੰਘ, ਅਜਮੇਰ ਕੌਰ, ਅਮਨਦੀਪ ਕੌਰ, ਜਸਵਿੰਦਰ ਕੌਰ ਅਤੇ ਗੁਰਮੇਲ ਕੌਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਨਾਨਕ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣਾ ਘਰ ਬਣਾ ਰਿਹਾ ਸੀ, ਮੈਂ ਸਹਾਇਤਾ ਲਈ ਕਪੂਰਥਲਾ ਸਥਿਤ ਆਪਣੀ ਸਾਲੀ ਦੇ ਬੇਟੇ ਸੋਨੂੰ ਨੂੰ ਬੁਲਾਇਆ ਸੀ। ਇਸ ਦੌਰਾਨ ਉਸ ਦੀ ਪਿੰਡ ਦੀ ਇਕ ਲੜਕੀ ਨਾਲ ਗੱਲਬਾਤ ਹੋ ਗਈ, ਜਿਸ ਦਾ ਮੈਨੂੰ ਪਤਾ ਲੱਗਣ 'ਤੇ ਮੈਂ ਆਪਣੀ ਸਾਲੀ ਦੇ ਬੇਟੇ ਸੋਨੂੰ ਨੂੰ ਵਾਪਸ ਕਪੂਰਥਲਾ ਭੇਜ ਦਿੱਤਾ।

ਉਸ ਨੇ ਕਿਹਾ ਕਿ ਲੜਕੀ ਦਾ ਮੋਬਾਇਲ ਫੋਨ ਮੇਰੇ ਹੱਥ ਲੱਗ ਗਿਆ, ਜੋ ਲੜਕੀ ਨੇ ਮੇਰੇ ਭਾਣਜੇ ਨੂੰ ਦਿੱਤਾ ਸੀ। ਉਸਕਤ ਮੋਬਾਇਲ ਲੜਕੀ ਨੇ ਮੇਰੇ ਕੋਲੋਂ ਮੰਗਿਆ ਅਤੇ ਮੈਂ ਦੇਣ ਤੋਂ ਇਨਕਾਰ ਕਰ ਦਿੱਤਾ, ਜਦੋਂ ਮੈਂ ਆਪਣੇ ਕੰਮ ਸਬੰਧੀ ਕਿਤੇ ਜਾ ਰਿਹਾ ਸੀ ਤਾਂ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਸ਼ੱਕ ਹੋਇਆ, ਜਿਸ 'ਤੇ ਉਨ੍ਹਾਂ ਮੇਰੇ ਨਾਲ ਗਾਲੀ-ਗਲੋਚ ਕਰਨ ਦੇ ਇਲਾਵਾ ਮੈਨੂੰ ਧਮਕੀਆਂ ਵੀ ਦਿੱਤੀਆਂ।

ਉਸ ਨੇ ਕਿਹਾ ਕਿ ਪਿੰਡ ਦੀ ਮਹਿਲਾ ਸਰਪੰਚ ਦੇ ਬੇਟੇ ਪਰਵਿੰਦਰ ਸਿੰਘ ਨੇ ਮੈਨੂੰ ਫੋਨ ਕਰ ਕੇ ਘਰ ਬੁਲਾਇਆ ਤਾਂ ਕਿ ਦੋਵਾਂ ਧਿਰਾਂ ਦੀ ਗੱਲਬਾਤ ਸੁਣ ਕੇ ਰਾਜ਼ੀਨਾਮਾ ਕਰਵਾਇਆ ਜਾ ਸਕੇ, ਜਦ ਮੈਂ ਉਨ੍ਹਾਂ ਦੇ ਘਰ ਗਿਆ ਅਤੇ ਪਰਵਿੰਦਰ ਸਿੰਘ ਨੇ ਦੋਨੋਂ ਧਿਰਾਂ ਦੀ ਗੱਲਬਾਤ ਨੂੰ ਸੁਣ ਕੇ ਸਮਝੌਤਾ ਕਰਵਾ ਦਿੱਤਾ। ਇਸ ਦੇ ਬਾਅਦ ਪਰਵਿੰਦਰ ਸਿੰਘ ਆਪਣੀ ਗੱਡੀ 'ਚ ਬੈਠ ਕੇ ਚਲਾ ਗਿਆ, ਜਦੋਂ ਹੀ ਮੈਂ ਘਰੋਂ ਬਾਹਰ ਨਿਕਲਿਆ ਤਾਂ ਕਥਿਤ ਦੋਸ਼ੀਆਂ ਨੇ ਉਸ ਨੂੰ ਘੇਰ ਲਿਆ ਅਤੇ ਬੁਰੀ ਤਰ੍ਹਾਂ ਨਾਲ ਕੁੱਟ-ਮਾਰ ਕਰ ਕੇ ਜ਼ਖਮੀ ਕਰ ਦਿੱਤਾ ਅਤੇ ਮੇਰਾ ਮੋਬਾਇਲ ਫੋਨ ਵੀ ਖੋਹ ਲਿਆ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ।


Shyna

Content Editor

Related News