ਅਫ਼ੀਮ, ਹੈਰੋਇਨ, ਸ਼ਰਾਬ ਅਤੇ ਦੱੜਾ-ਸੱਟਾ ਸਮੇਤ 8 ਕਾਬੂ

12/23/2020 9:29:52 AM

ਮੋਗਾ (ਅਜ਼ਾਦ): ਮੋਗਾ ਪੁਲਸ ਨੇ ਲੱਖਾਂ ਰੁਪਏ ਮੁੱਲ ਦੀ ਅ8੍ਤੀਮ, ਹੈਰੋਇਨ, ਸ਼ਰਾਬ ਅਤੇ ਦੱੜੇ-ਸੱਟੇ ਵਾਲਿਆਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕੀਤਾ। ਜਾਣਕਾਰੀ ਦਿੰਦੇ ਹੋਏ ਸੀ. ਆਈ. ਏ . ਸਟਾਫ਼ ਧਰਮਕੋਟ ਦੇ ਇੰਚਾਰਜ ਇੰਸਪੈਕਟਰ ਕਿੱਕਰ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਕੋਟ ਈਸੇ ਖਾਂ ਦੇ ਕੋਲ ਜਾ ਰਹੇ ਸੀ ਤਾਂ ਗੁਪਤ ਸੁੂਚਨਾ ਦੇ ਆਧਾਰ ’ਤੇ ਸਰਦੂਲ ਸਿੰਘ, ਸਨੀ, ਗੁਰਪ੍ਰੀਤ ਸਿੰਘ ਉਰਫ ਕਾਲਾ ਸਾਰੇ ਨਿਵਾਸੀ ਪਿੰਡ ਗੋਲੇਵਾਲਾ (ਫਰੀਦਕੋਟ) ਨੂੰ ਕਾਬੂ ਕਰ ਕੇ ਡੇਢ ਕਿਲੋ ਅਫੀਮ ਬਰਾਮਦ ਕੀਤੀ, ਜਿਸ ਦੀ ਕੀਮਤ ਸਵਾ ਦੋ ਲੱਖ ਰੁਪਏ ਦੇ ਲਗਭਗ ਦੱਸੀ ਜਾ ਰਹੀ ਹੈ। ਕਥਿਤ ਦੋਸ਼ੀ ਦੇ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ’ਚ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਇੰਗਲੈਂਡ ’ਚ ਪਾਏ ਗਏ ਨਵੇਂ ਸਾਰਸ-ਕੋਵ-2 ਵਾਇਰਸ ਸਬੰਧੀ SOP ਜਾਰੀ

ਸੀ. ਆਈ. ਏ. ਇਚਾਰਜ ਨੇ ਦੱਸਿਆ ਕਿ ਪੁੱਛ-ਗਿੱਛ ਸਮੇਂ ਕਥਿਤ ਸਮੱਗਲਰਾਂ ਨੇ ਦੱਸਿਆ ਕਿ ਉਕਤ ਅਫੀਮ ਉਹ ਜ਼ੀਰਾ ਨਿਵਾਸੀ ਇਕ ਵਿਅਕਤੀ ਤੋਂ ਲੈ ਕੇ ਆਇਆ ਹੈ। ਉਨ੍ਹਾਂ ਕਿਹਾ ਕਿ ਪੁੱਛ-ਗਿੱਛ ਦੇ ਬਾਅਦ ਹੋਰ ਵੀ ਅਫੀਮ ਸਮੱਗਲਰਾਂ ਦੇ ਸੁਰਾਗ ਮਿਲਣ ਦੀ ਸੰਭਾਵਨਾ ਹੈ। ਤਿੰਨਾਂ ਕਥਿਤ ਦੋਸ਼ੀਆਂ ਨੂੰ ਅੱਜ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਇਸੇ ਤਰ੍ਹਾਂ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੇ ਗਸ਼ਤ ਦੌਰਾਨ ਕੁਲਬੀਰ ਸਿੰਘ ਨਿਵਾਸੀ ਪਿੰਡ ਕਾਲੀਏ ਵਾਲਾ ਤੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਥਾਣਾ ਫਤਿਹਗੜ੍ਹ ਪੰਜਤੂਰ ਦੇ ਹੌਲਦਾਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਮਲਕੀਤ ਸਿੰਘ ਨਿਵਾਸੀ ਪਿੰਡ ਦੋਲੇਵਾਲਾ ਮਾਇਰ ਤੋਂ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ।

ਇਹ ਵੀ ਪੜ੍ਹੋ : ਕੋਰੋਨਾ ਦੀ ਦਹਿਸ਼ਤ ਦੌਰਾਨ ਲੰਡਨ ਤੋਂ ਅੰਮਿ੍ਰਤਸਰ ਪੁੱਜੀ ਉਡਾਣ, ਜਾਂਚ ਲਈ ਰੋਕੇ ਯਾਤਰੀ ਤਾਂ ਰਿਸ਼ਤੇਦਾਰਾਂ ਕੀਤਾ ਹੰਗਾਮਾ

ਥਾਣੇਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਨਾਨਕ ਸਿੰਘ ਨਿਵਾਸੀ ਪਿੰਡ ਸ਼ੇਰਪੁਰ ਤਾਇਬਾਂ ਤੋਂ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ, ਜਦਕਿ ਹੌਲਦਾਰ ਕ੍ਰਿਸ਼ਨ ਗੋਪਾਲ ਨੇ ਕਸ਼ਮੀਰ ਕੌਰ ਤੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ, ਸਾਰੇ ਕਥਿਤ ਦੋਸ਼ੀਆਂ ਦੇ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਥਾਣਾ ਬਾਘਾ ਪੁਰਾਣਾ ਦੇ ਹੌਲਦਾਰ ਹਰਜੀਤ ਸਿੰਘ ਨੇ ਗੁਪਤ ਸੁੂਚਨਾ ਦੇ ਆਧਾਰ ’ਤੇ ਦੱੜੇ ਸੱਟੇ ਦਾ ਧੰਦਾ ਕਰਦੇ ਜਸਵੰਤ ਸਿੰਘ ਉਰਫ ਕਾਲਾ ਨਿਵਾਸੀ ਬਾਘਾ ਪੁਰਾਣਾ ਨੂੰ ਕਾਬੂ ਕਰ ਕੇ 220 ਰੁਪਏ ਬਰਾਮਦ ਕੀਤੇ। ਕਥਿਤ ਦੋਸ਼ੀ ਦੇ ਖਿਲਾਫ ਮਾਮਲ ਦਰਜ ਕੀਤਾ ਗਿਆ ਹੈ।

Baljeet Kaur

This news is Content Editor Baljeet Kaur