ਝੋਨਾ ਚੋਰੀ ਕਰਨ ਦੇ ਮਾਮਲੇ ’ਚ 3 ਗਿ੍ਰਫ਼ਤਾਰ, 3 ਫ਼ਰਾਰ

12/28/2020 10:37:42 AM

ਮੋਗਾ (ਆਜ਼ਾਦ): ਮੋਗਾ ਪੁਲਸ ਨੇ ਧਰਮਕੋਟ ਦੇ ਰਾਈਸ ਸ਼ੈਲਰ ਤੋਂ ਝੋਨੇ ਦੀਆਂ ਬੋਰੀਆਂ ਚੋਰੀ ਕਰ ਕੇ ਲੈ ਜਾਣ ਦੇ ਮਾਮਲੇ ’ਚ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ, ਜਦਕਿ ਉਨ੍ਹਾਂ ਦੇ ਤਿੰਨ ਸਾਥੀ ਪੁਲਸ ਦੇ ਕਾਬੂ ਨਹੀਂ ਆ ਸਕੇ। ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ’ਚ ਬਰਿੰਦਰਜੀਤ ਸਿੰਘ ਨਿਵਾਸੀ ਧਰਮਕੋਟ ਨੇ ਕਿਹਾ ਕਿ ਉਹ ਟੀ. ਐੱਲ. ਜੀ., ਐਗਰੋ ਸ਼ੈਲਰ ਲੋਹਗੜ੍ਹ ’ਚ ਮੈਨੇਜਰ ਲੱਗਾ ਹੋਇਆ ਹੈ, ਅਣਪਛਾਤੇ ਚੋਰਾਂ ਵਲੋਂ ਬੀਤੀ 11-12 ਦਸੰਬਰ ਦੀ ਰਾਤ ਨੂੰ ਸਾਡੇ ਸ਼ੈਲਰ ਦੀ ਸੜਕ ਦੇ ਨਾਲ ਲੱਗਦੀ ਕੰਧ ਨੂੰ ਤੋੜ ਕੇ 90 ਬੋਰੀਆਂ ਝੋਨਾ ਪ੍ਰਤੀ ਬੋਰੀ ਸਾਢੇ 37 ਕਿੱਲੋ ਚੋਰੀ ਕਰ ਕੇ ਲੈ ਗਏ। ਇਸ ’ਤੇ ਅਸੀਂ ਪੁਲਸ ਨੂੰ ਸੂਚਿਤ ਕੀਤਾ ਅਤੇ ਚੋਰਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ, ਹੁਣ ਸਾਨੂੰ ਪਤਾ ਲੱਗਾ ਕਿ ਸਾਡੇ ਸ਼ੈਲਰ ’ਚੋਂ ਝੋਨੇ ਦੀ ਚੋਰੀ ਗੁਰਦੀਪ ਸਿੰਘ ਨਿਵਾਸੀ ਜੀਰਾ, ਗੁਰਮੰਗਤ ਸਿੰਘ ਨਿਵਾਸੀ ਜ਼ੀਰਾ, ਜਗਤਾਰ ਸਿੰਘ ਨਿਵਾਸੀ ਸ਼ਾਹਵਾਲਾ (ਜ਼ੀਰਾ), ਕਾਲਾ ਸਿੰਘ, ਮਨਜਿੰਦਰ ਸਿੰਘ, ਰਣਜੋਧ ਸਿੰਘ ਸਾਰੇ ਨਿਵਾਸੀ ਪਿੰਡ ਸਾਹਵਾਲਾ (ਜ਼ੀਰਾ) ਨੇ ਕੀਤੀ ਹੈ।

ਇਹ ਵੀ ਪੜ੍ਹੋ : ਦੁਖਦ ਖ਼ਬਰ: ਦਿੱਲੀ ਧਰਨੇ ’ਚ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ

ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਕਿਹਾ ਕਿ ਪੁਲਸ ਨੇ ਤਿੰਨ ਦੋਸ਼ੀਆਂ ਗੁਰਦੀਪ ਸਿੰਘ, ਗੁਰਮੰਗਤ ਸਿੰਘ ਅਤੇ ਜਗਤਾਰ ਸਿੰਘ ਨੂੰ ਕਾਬੂ ਚੋਰੀ ਕੀਤੀਆਂ ਕੁੱਝ ਬੋਰੀਆਂ ਸਮੇਤ ਕਾਬੂ ਕਰ ਲਿਆ, ਜਦਕਿ ਉਨ੍ਹਾਂ ਦੇ ਸਾਥੀ ਪੁਲਸ ਦੇ ਕਾਬੂ ਨਹੀਂ ਆ ਸਕੇ। ਉਨ੍ਹਾਂ ਕਿਹਾ ਕਿ ਕਾਬੂ ਕੀਤੇ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਉਕਤ ਤਿੰਨਾਂ ਦਾ ਤਿੰਨ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਸ ਝੋਨੇ ਦੀਆਂ ਬੋਰੀਆਂ ਚੋਰੀ ਕਰ ਕੇ ਲੈ ਜਾਣ ਦੇ ਮਾਮਲੇ ’ਚ ਵਰਤੀ ਗਈ ਗੱਡੀ, ਝੋਨਾ ਅਤੇ ਉਨ੍ਹਾਂ ਦੇ ਤਿੰਨ ਸਾਥੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਜਲਦੀ ਕਾਬੂ ਆ ਜਾਣ ਦੀ ਸੰਭਾਵਨਾ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਸਾਰੇ ਦੋਸ਼ੀਆਂ ਖਿਲਾਫ ਥਾਣਾ ਧਰਮਕੋਟ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 2020 ਦੀਆਂ ਦੁਖਦਾਇਕ ਘਟਨਾਵਾਂ: ਜਿਨ੍ਹਾਂ ’ਚ ਪੂਰੇ ਪਰਿਵਾਰਕ ਮੈਂਬਰਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ


Baljeet Kaur

Content Editor

Related News