ਮੋਗਾ : ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

02/02/2020 5:03:09 PM

ਮੋਗਾ (ਸੰਜੀਵ) - ਮੋਗਾ ਦੇ ਪਿੰਡ ਦੌਲੇਵਾਲਾ ’ਚ ਸਥਿਤ ਗੁਰਦੁਆਰਾ ਸਾਹਿਬ ਕੋਲੋ ਅੱਜ ਸਵੇਰੇ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮੋਗਾ ਦੇ ਸਥੂਰਾਦਾਸ ਸਰਕਾਰ ਹਸਪਤਾਲ ਦੀ ਮੋਰਚਰੀ ’ਚ ਪਛਾਣ ਲਈ ਰੱਖਵਾ ਦਿੱਤਾ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ.ਐੱਸ.ਆਈ. ਮੇਜਰ ਸਿੰਘ ਥਾਣਾ ਕੋਟ ਈਸੇ ਖਾਂ ਨੇ ਦੱਸਿਆ ਕਿ ਲਾਸ਼ ਦੀ ਸੂਚਨਾ ਮੌਕੇ ’ਤੇ ਮੌਜੂਦ ਲੋਕਾਂ ਨੇ ਦਿੱਤੀ ਸੀ, ਜਿਸ ਦੀ ਉਮਰ 40 ਸਾਲ ਦੇ ਕਰੀਬ ਹੈ। ਮਿ੍ਤਕ ਦੇ ਸਿਰ ਅਤੇ ਦਾੜੀ ਦੇ ਵਾਲ ਕੱਟੇ ਹੋਏ ਹਨ। ਉਸ ਨੇ ਚਿੱਟੇ ਰੰਗ ਦੇ ਕੱਪੜੇ ਪਾਏ ਹੋਏ ਹਨ।


rajwinder kaur

Content Editor

Related News