ਮੋਗਾ ਪੁਲਸ ਵੱਲੋਂ 1 ਕਿੱਲੋ 65 ਗ੍ਰਾਮ ਹੈਰੋਇਨ ਅਤੇ ਸ਼ਰਾਬ ਬਰਾਮਦ, ਜਨਾਨੀ ਸਮੇਤ 9 ਕਾਬੂ

09/18/2021 6:15:17 PM

ਮੋਗਾ (ਅਜ਼ਾਦ): ਮੋਗਾ ਪੁਲਸ ਵੱਲੋਂ ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਹੈਰੋਇਨ ਅਤੇ ਸ਼ਰਾਬ ਬਰਾਮਦ ਕਰ ਕੇ ਜਨਾਨੀ ਸਹਿਤ 9 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਬਾਜ ਸਿੰਘ ਬਾਜ਼ੀ ਅਤੇ ਗੁਰਦੇਵ ਸਿੰਘ ਉਰਫ ਲਾਡੀ ਨਿਵਾਸੀ ਪਿੰਡ ਦੌਲੇਵਾਲਾ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 350 ਗ੍ਰਾਮ ਹੈਰੋਇਨ ਬਰਾਮਦ ਕੀਤੀ। ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਗਸ਼ਤ ਦੌਰਾਨ ਅੰਮ੍ਰਿਤਪਾਲ ਸਿੰਘ ਉਰਫ ਸੋਢੀ ਨਿਵਾਸੀ ਪਿੰਡ ਦੌਲੇਵਾਲਾ ਨੂੰ ਕਾਬੂ ਕਰ ਕੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਫਤਿਹਗੜ੍ਹ ਪੰਜਤੂਰ ਦੇ ਸਹਾਇਕ ਥਾਣੇਦਾਰ ਅਜੀਤ ਸਿੰਘ ਨੇ ਗਸ਼ਤ ਦੌਰਾਨ ਗੁਰਦੀਪ ਕੌਰ ਉਰਫ ਪਾਲੋ ਨਿਵਾਸੀ ਪਿੰਡ ਦੌਲੇਵਾਲਾ ਮਾਇਰ ਨੂੰ ਕਾਬੂ ਕਰ ਕੇ ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ਗਸ਼ਤ ਦੌਰਾਨ ਅੰਗਰੇਜ਼ ਸਿੰਘ ਅਤੇ ਹੁਸ਼ਿਆਰ ਸਿੰਘ ਦੋਵੇਂ ਨਿਵਾਸੀ ਪਿੰਡ ਦੌਲੇਵਾਲਾ ਨੂੰ ਐੱਮ.ਪੀ. ਬਸਤੀ ਲੰਡੇਕੇ ਕੋਲੋਂ ਕਾਬੂ ਕਰ ਕੇ 310 ਗ੍ਰਾਮ ਹੈਰੋਇਨ ਬਰਾਮਦ ਕੀਤੀ। ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ ਨੇ ਗਸ਼ਤ ਦੌਰਾਨ ਜਗਰਾਜ ਸਿੰਘ ਅਤੇ ਮਨਦੀਪ ਸਿੰਘ ਨਿਵਾਸੀ ਫਿਰੋਜ਼ਪੁਰ ਬਾਡਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 280 ਹੈਰੋਇਨ ਬਰਾਮਦ ਕੀਤੀ ਹੈ। ਸਾਰੇ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਵੱਖ-ਵੱਖ ਥਾਣਿਆਂ ਅੰਦਰ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲੇ ਦਰਜ ਕੀਤੇ ਗਏ ਹਨ।ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਕਥਿਤ ਦੋਸ਼ੀਆਂ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਥਾਣਾ ਸਦਰ ਮੋਗਾ ਦੇ ਸਹਾਇਕ ਥਾਣੇਦਾਰ ਰਛਪਾਲ ਸਿੰਘ ਨੇ ਗਸ਼ਤ ਦੌਰਾਨ ਜਗਸੀਰ ਸਿੰਘ ਨਿਵਾਸੀ ਪਿੰਡ ਡਰੋਲੀ ਭਾਈ ਨੂੰ ਕਾਬੂ ਕਰ ਕੇ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਕਥਿਤ ਦੋਸ਼ੀ ਦੇ ਖ਼ਿਲਾਫ਼ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜੇ ਹਨ।


Shyna

Content Editor

Related News