ਪੁਲਸ ਨੇ 235 ਲਿਟਰ ਲਾਹਣ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

10/19/2020 5:07:00 PM

ਮੋਗਾ (ਆਜ਼ਾਦ) : ਸ਼ਰਾਬ ਬਨਾਉਣ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਮੋਗਾ ਪੁਲਸ ਨੇ 235 ਲਿਟਰ ਲਾਹਣ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧ 'ਚ ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਬੀਤੀ ਰਾਤ ਪਿੰਡ ਸ਼ੇਰਪੁਰਾ ਤਾਇਬਾਂ ਦੇ ਕੋਲ ਜਾ ਰਹੇ ਸੀ ਤਾਂ ਜਸਵਿੰਦਰ ਸਿੰਘ ਨਿਵਾਸੀ ਸ਼ੇਰਪੁਰ ਤਾਇਬਾਂ ਨੂੰ ਕਾਬੂ ਕਰ ਕੇ 200 ਲਿਟਰ ਲਾਹਣ ਬਰਾਮਦ ਕੀਤੀ।

ਇਹ ਵੀ ਪੜ੍ਹੋ : 3 ਮਹੀਨੇ ਪਹਿਲਾਂ ਲਾਪਤਾ ਹੋਏ ਜਵਾਨ ਸਤਵਿੰਦਰ ਸਿੰਘ ਨੂੰ ਦਿੱਤਾ ਗਿਆ ਸ਼ਹੀਦ ਦਾ ਦਰਜਾ

ਇਸ ਤਰ੍ਹਾਂ ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਚਮਕੌਰ ਸਿੰਘ ਨਿਵਾਸੀ ਪਿੰਡ ਰੋਡੇ ਨੂੰ ਕਾਬੂ ਕਰ ਕੇ 35 ਲਿਟਰ ਲਾਹਣ ਬਰਾਮਦ ਕੀਤੀ। ਦੋਵਾਂ ਦੋਸ਼ੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ।
 


Baljeet Kaur

Content Editor

Related News