ਮੋਗਾ ਦੇ ਪ੍ਰਾਇਮਰੀ ਸਕੂਲ ਨੇ ਖੋਲ੍ਹੀ ਸਰਕਾਰ ਦੇ ਦਾਅਵਿਆਂ ਦੀ ਪੋਲ

12/16/2019 5:56:12 PM

ਮੋਗਾ (ਵਿਪਨ) - ਪੰਜਾਬ ਸਰਕਾਰ ਵਲੋਂ ਸਿੱਖਿਆ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਜਿਨ੍ਹਾਂ ਵਾਅਦਿਆਂ ਦੀ ਪੋਲ ਮੋਗਾ ਦਾ ਸਰਕਾਰੀ ਪ੍ਰਾਇਮਰੀ ਸਕੂਲ ਖੋਲ੍ਹ ਰਿਹਾ ਹੈ। ਮੋਗਾ ਦੇ ਇਸ ਸਰਕਾਰੀ ਪ੍ਰਾਇਮਰੀ ਸਕੂਲ ’ਚ ਪੜ੍ਹਨ ਵਾਲੇ ਪਹਿਲੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀ ਇਕ ਛੱਤ ਹੇਠ ਪੜ੍ਹਨ ਲਈ ਮਜ਼ਬੂਰ ਹੋ ਰਹੇ ਹਨ। ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਦਿੱਤਾ ਜਾਣ ਵਾਲਾ ਖਾਣਾ ਵੀ ਇਸੇ ਜਗ੍ਹਾ ’ਤੇ ਬਣਾਇਆ ਜਾ ਰਿਹਾ ਹੈ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ। ਜਾਣਕਾਰੀ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਠੀਕ ਨਾ ਹੋਣ ਕਾਰਨ ਅਸੁਰੱਖਿਅਤ ਸੀ, ਜਿਸ ਕਾਰਨ ਬੱਚਿਆਂ ਨੂੰ ਨੁਕਸਾਨ ਹੋ ਸਕਦਾ ਹੈ। ਇਸੇ ਲਈ ਸਕੂਲ ਦੇ 200 ਵਿਦਿਆਰਥੀਆਂ ਨੂੰ ਪਿੰਡ ਦੀ ਧਰਮਸ਼ਾਲਾ 'ਚ ਭੇਜ ਦਿੱਤਾ ਗਿਆ ਹੈ। ਪਿੰਡ ਦੀ ਧਰਮਸ਼ਾਲਾ ’ਚ ਪੰਜ ਜਮਾਤਾਂ ਦੇ ਵਿਦਿਆਰਥੀ ਇਕ ਹੀ ਛੱਤ ਹੇਠ ਬੈਠ ਕੇ ਸਿੱਖਿਆ ਹਾਸਲ ਕਰ ਰਹੇ ਹਨ। 

ਇਸ ਮਾਮਲੇ ਦੇ ਸਬੰਧ ’ਚ ਜਦੋਂ ਸਿੱਖਿਆ ਵਿਭਾਗ ਦੀ ਸੁਪਰੀਟੇਂਡੈਂਟ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਦੇ ਸਬੰਧ ’ਚ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਚੁੱਕੇ ਹਨ। ਦੂਜੇ ਪਾਸੇ ਬੱਚਿਆਂ ਨੂੰ ਪੜ੍ਹਾ ਰਹੀਆਂ ਅਧਿਆਪਕਾਂ ਨੇ ਕਿਹਾ ਕਿ ਜਿਸ ਥਾਂ ’ਤੇ ਵਿਦਿਆਰਥੀਆਂ ਨੂੰ ਬਿਠਾ ਕੇ ਸਿੱਖਿਆ ਹਾਸਲ ਕਰਵਾਈ ਜਾ ਰਹੀ ਹੈ, ਉਥੇ ਹੀ ਉਨ੍ਹਾਂ ਲਈ ਭੋਜਨ ਵੀ ਤਿਆਰ ਕੀਤਾ ਜਾ ਰਿਹਾ ਹੈ। ਜਿਸ ਨਾਲ ਪੜ੍ਹਾਈ ਚੰਗੀ ਨਹੀਂ ਹੋ ਰਹੀ। ਇਸ ਨਾਲ ਬੱਚਿਆਂ ਦਾ ਭਵਿੱਖ ਖਰਾਬ ਹੋ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੇ ਸਰਕਾਰ ਤੋਂ ਸਕੂਲ ਦੀ ਹਾਸਲ ਜਲਤ ਠੀਕ ਕਰਨ ਦੀ ਮੰਗ ਕੀਤੀ ਹੈ।   

rajwinder kaur

This news is Content Editor rajwinder kaur