ਘੋੜਾ ਟਰਾਲਾ ਅਤੇ ਛੋਟੇ ਹਾਥੀ ਵਿਚਕਾਰ ਟੱਕਰ, ਪਿਤਾ ਦੀ ਮੌਤ ਪੁੱਤਰੀ ਜ਼ਖ਼ਮੀ

10/21/2020 11:11:20 AM

ਮੋਗਾ (ਆਜ਼ਾਦ): ਬੀਤੀ ਦੇਰ ਰਾਤ ਪਿੰਡ ਰਾਜੇਆਣਾ ਕੋਲ ਅਣਪਛਾਤਾ ਘੋੜਾ ਟਰਾਲਾ ਅਤੇ ਛੋਟੇ ਹਾਥੀ ਵਿਚਕਾਰ ਹੋਈ ਟੱਕਰ 'ਚ ਨਵਜੋਤ ਸਿੰਘ ਨਿਵਾਸੀ ਪਿੰਡ ਨਾਹਲ ਖੋਟੇ ਦੀ ਮੌਤ ਹੋ ਗਈ, ਜਦਕਿ ਉਸ ਦੀ ਬੇਟੀ ਅਕਾਸ਼ਦੀਪ ਕੌਰ ਜ਼ਖ਼ਮੀ ਹੋ ਗਈ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ਇਸ ਸਬੰਧ 'ਚ ਮ੍ਰਿਤਕ ਦੇ ਪਿਤਾ ਬਲਦੇਵ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਘੋੜਾ ਟਰਾਲਾ ਚਾਲਕ ਖ਼ਿਲਾਫ਼ ਥਾਣਾ ਬਾਘਾ ਪੁਰਾਣਾ 'ਚ ਮਾਮਲਾ ਦਰਜ ਕੀਤਾ ਗਿਆ ਹੈ।'

ਇਹ ਵੀ ਪੜ੍ਹੋ:  ਟਰੱਕ ਦੀ ਟੱਕਰ ਨਾਲ 5 ਵਾਰ ਪਲਟਿਆ ਜੁਗਾੜੂ ਵਾਹਨ, ਇਕ ਹੀ ਪਰਿਵਾਰ ਦੇ 3 ਜੀਆਂ ਸਮੇਤ 6 ਦੀ ਦਰਦਨਾਕ ਮੌਤ

ਹਾਦਸੇ ਦਾ ਪਤਾ ਲੱਗਣ 'ਤੇ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਅਤੇ ਜਾਂਚ ਤੋਂ ਇਲਾਵਾ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ। ਪੁਲਸ ਸੂਤਰਾਂ ਅਨੁਸਾਰ ਬਲਦੇਵ ਸਿੰਘ ਪੁੱਤਰ ਪਿਆਰਾ ਸਿੰਘ ਨੇ ਕਿਹਾ ਕਿ ਉਹ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ, ਉਸ ਦਾ ਛੋਟਾ ਬੇਟਾ ਨਵਜੋਤ ਸਿੰਘ ਛੋਟੇ ਹਾਥੀ 'ਤੇ ਆਪਣੀ ਬੇਟੀ ਅਕਾਸ਼ਦੀਪ ਕੌਰ ਨੂੰ ਨਾਲ ਲੈ ਕੇ ਆਪਣੀ ਭੈਣ ਕਰਮਜੀਤ ਕੌਰ ਨੂੰ ਮਿਲਣ ਲਈ ਪਿੰਡ ਸਮਾਲਸਰ ਗਏ ਸਨ। ਬੀਤੀ ਰਾਤ ਜਦੋਂ ਉਹ ਛੋਟੇ ਹਾਥੀ 'ਤੇ ਵਾਪਸ ਆ ਰਹੇ ਸੀ ਤਾਂ ਉਹ ਪਿੰਡ ਰਾਜੇਆਣਾ ਕੋਲ ਪੁੱਜੇ ਤਾਂ ਅਣਪਛਾਤੇ ਘੋੜਾ ਟਰਾਲਾ ਚਾਲਕ ਨੇ ਲਾਪ੍ਰਵਾਹੀ ਨਾਲ ਚਲਾਉਂਦੇ ਹੋਏ ਮੇਰੇ ਬੇਟੇ ਦੇ ਛੋਟੇ ਹਾਥੀ ਨੂੰ ਟੱਕਰ ਮਾਰੀ। ਇਸ ਹਾਦਸੇ 'ਚ ਮੇਰੇ ਬੇਟੇ ਨਵਜੋਤ ਸਿੰਘ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਬੇਟੀ ਅਕਾਸ਼ਦੀਪ ਕੌਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ। 

ਇਹ ਵੀ ਪੜ੍ਹੋ : ਢਾਈ ਸਾਲਾਂ ਬੱਚੀ ਨਾਲ ਦਰਿੰਦਗੀ, ਜ਼ਬਰ-ਜ਼ਿਨਾਹ ਤੋਂ ਬਾਅਦ ਬੇਰਹਿਮੀ ਨਾਲ ਕਤਲ

ਜਾਂਚ ਅਧਿਕਾਰੀ ਨੇ ਕਿਹਾ ਕਿ ਬਲਦੇਵ ਸਿੰਘ ਦੀ ਸ਼ਿਕਾਇਤ 'ਤੇ ਅਣਪਛਾਤੇ ਘੋੜਾ ਟਰਾਲਾ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਜ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਿਸਾਂ ਨੂੰ ਸੌਂਪ ਦਿੱਤਾ ਜਾਵੇਗਾ। ਜਾਂਚ ਅਧਿਕਾਰੀ ਨੇ ਕਿਹਾ ਕਿ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਦੱਸਿਆ ਕਿ ਘੋੜਾ ਟਰਾਲਾ ਨੂੰ ਕਬਜ਼ੇ 'ਚ ਲੈ ਲਿਆ ਹੈ, ਜਦੋਂਕਿ ਚਾਲਕ ਦੀ ਤਲਾਸ਼ ਜਾਰੀ ਹੈ।


Baljeet Kaur

Content Editor

Related News