ਚੋਰੀ ਦੇ ਮੋਟਰਸਾਈਕਲਾਂ ਸਣੇ ਕਾਬੂ

Tuesday, Nov 05, 2019 - 01:27 PM (IST)

ਚੋਰੀ ਦੇ ਮੋਟਰਸਾਈਕਲਾਂ ਸਣੇ ਕਾਬੂ

ਮੋਗਾ (ਆਜ਼ਾਦ)—ਮੋਗਾ ਪੁਲਸ ਨੇ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਦਕਿ ਇਕ ਪੁਲਸ ਦੇ ਕਾਬੂ ਨਹੀਂ ਆਇਆ। ਇਸ ਸਬੰਧੀ ਥਾਣਾ ਸਦਰ ਪੁਲਸ ਵੱਲੋਂ ਅਮਨਦੀਪ ਸਿੰਘ ਨਿਵਾਸੀ ਪਿੰਡ ਨੂਰਪੁਰ ਹਕੀਮਾਂ ਅਤੇ ਜਸਪ੍ਰੀਤ ਸਿੰਘ ਨਿਵਾਸੀ ਪਿੰਡ ਖੋਟੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰਦੇ ਹੋਏ ਪਿੰਡ ਕਡ਼ਿਆਲ ਕੋਲ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਕਥਿਤ ਦੋਸ਼ੀ ਮੋਟਰਸਾਈਕਲ ਚੋਰੀ ਕਰਨ ਤੋਂ ਬਾਅਦ ਉਸ ਨੂੰ ਅੱਗੇ ਵਿਕਰੀ ਕਰਨ ਦਾ ਕੰਮ ਕਰਦੇ ਹਨ। ਅੱਜ ਵੀ ਉਹ ਇਲਾਕੇ ’ਚ ਚੋਰੀ ਦੇ ਮੋਟਰਸਾਈਕਲਾਂ ’ਤੇ ਘੁੰਮ ਰਹੇ ਹਨ, ਜਿਨ੍ਹਾਂ ਨੂੰ ਉਹ ਵਿਕਰੀ ਕਰਨਾ ਚਾਹੁੰਦੇ ਹਨ, ਜਿਸ ’ਤੇ ਅਸੀਂ ਪਿੰਡ ਨੂਰਪੁਰ ਹਕੀਮਾਂ ਕੋਲ ਪੁਲ ਡ੍ਰੇਨ ’ਤੇ ਨਾਕਾਬੰਦੀ ਕਰ ਕੇ ਜਸਪ੍ਰੀਤ ਸਿੰਘ ਨਿਵਾਸੀ ਪਿੰਡ ਖੋਟੇ ਨੂੰ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਕਾਬੂ ਕਰ ਲਿਆ, ਜਦਕਿ ਅਮਨਦੀਪ ਸਿੰਘ ਆਪਣਾ ਮੋਟਰਸਾਈਕਲ ਛੱਡ ਕੇ ਕਿਸੇ ਹੋਰ ਵਿਅਕਤੀ ਦੇ ਨਾਲ ਉਥੋਂ ਭੱਜ ਗਿਆ। ਜਾਂਚ ਅਧਿਕਾਰੀ ਨੇ ਕਿਹਾ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਤੋਂ ਪੁੱਛਗਿੱਛ ਕਰਨ ਦੇ ਬਾਅਦ ਉਸ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ, ਜਦਕਿ ਅਮਨਦੀਪ ਸਿੰਘ ਨੂੰ ਕਾਬੂ ਕਰਨ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ।


author

Shyna

Content Editor

Related News