ਮੋਗਾ: ਕਰਿਆਨੇ ਦੀ ਦੁਕਾਨ ’ਚ ਚੋਰੀ, 30 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋਏ ਨਕਾਬਪੋਸ਼ ਚੋਰ

Friday, Oct 09, 2026 - 06:44 PM (IST)

ਮੋਗਾ: ਕਰਿਆਨੇ ਦੀ ਦੁਕਾਨ ’ਚ ਚੋਰੀ, 30 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋਏ ਨਕਾਬਪੋਸ਼ ਚੋਰ

ਮੋਗਾ (ਕਸ਼ਿਸ਼)- ਮੋਗਾ ਸ਼ਹਿਰ ਦੇ ਲਾਲ ਸਿੰਘ ਰੋਡ ’ਤੇ ਅੱਜ ਤੜਕਸਾਰ ਚੋਰਾਂ ਨੇ ਇੱਕ ਕਰਿਆਨੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਨਕਦੀ ਅਤੇ ਜ਼ਰੂਰੀ ਕਾਗਜ਼ਾਤ ਚੋਰੀ ਕਰ ਲਏ। ਤਿੰਨ ਮੋਟਰਸਾਈਕਲ ਸਵਾਰ ਨਕਾਬਪੋਸ਼ ਵਿਅਕਤੀਆਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਚੋਰੀ ਦੀ ਇਹ ਪੂਰੀ ਘਟਨਾ ਦੁਕਾਨ ਅਤੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਘਟਨਾ ਤੋਂ ਬਾਅਦ ਦੁਕਾਨ ਮਾਲਕ ਨੇ ਪੁਲਸ ਪ੍ਰਸ਼ਾਸਨ ਤੋਂ ਚੋਰਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਪੱਟੀ 'ਚ ਨੰਬਰਦਾਰ ਦੇ ਘਰ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ

ਜਾਣਕਾਰੀ ਅਨੁਸਾਰ, ਲਾਲ ਸਿੰਘ ਰੋਡ ਸਥਿਤ ਵਿੱਕੀ ਕਰਿਆਨਾ ਸਟੋਰ ’ਤੇ ਸਵੇਰੇ ਕਰੀਬ 3:45 ਵਜੇ ਤਿੰਨ ਮੋਟਰਸਾਈਕਲ ਸਵਾਰ ਵਿਅਕਤੀ ਪਹੁੰਚੇ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਦੁਕਾਨ ਦਾ ਸ਼ਟਰ ਤੋੜ ਕੇ ਅੰਦਰ ਦਾਖ਼ਲ ਹੋਇਆ, ਜਦਕਿ ਦੋ ਵਿਅਕਤੀ ਬਾਹਰ ਖੜ੍ਹੇ ਰਹੇ। ਮੁਲਜ਼ਮ ਦੁਕਾਨ ਦੇ ਗੱਲੇ ਵਿੱਚ ਪਈ ਸ਼ਾਮ ਦੀ ਵਿਕਰੀ ਦੀ ਕਰੀਬ 25 ਤੋਂ 30 ਹਜ਼ਾਰ ਰੁਪਏ ਦੀ ਨਕਦੀ ਅਤੇ ਜ਼ਰੂਰੀ ਕਾਗਜ਼ਾਤ ਲੈ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ- ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ

ਸ਼ਟਰ ਖਿੱਚ ਕੇ ਤੋੜਿਆ, ਸੀਸੀਟੀਵੀ ਵਿੱਚ ਕੈਦ ਹੋਈ ਵਾਰਦਾਤ

ਦੁਕਾਨ ਦੇ ਮਾਲਕ ਅਤੇ ਵਾਰਡ ਨੰਬਰ 17 ਦੇ ਮੌਜੂਦਾ ਕੌਂਸਲਰ ਵਿਕਰਮ ਸਿੰਘ ਨੇ ਦੱਸਿਆ ਕਿ ਘਟਨਾ ਸਮੇਂ ਪਰਿਵਾਰ ਸੁੱਤਾ ਹੋਇਆ ਸੀ। ਕੁੱਤਿਆਂ ਦੇ ਭੌਂਕਣ ਦੀ ਆਵਾਜ਼ ਸੁਣ ਕੇ ਜਦੋਂ ਉਨ੍ਹਾਂ ਨੇ ਉੱਠ ਕੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਦੁਕਾਨ ਦਾ ਸ਼ਟਰ ਅੱਧਾ ਖੁੱਲ੍ਹਿਆ ਹੋਇਆ ਦਿਖਾਈ ਦਿੱਤਾ। ਬਾਹਰ ਆ ਕੇ ਦੇਖਿਆ ਤਾਂ ਸ਼ਟਰ ਦੇ ਤਾਲੇ ਲੱਗੇ ਹੋਏ ਸਨ, ਪਰ ਚੋਰਾਂ ਨੇ ਸ਼ਟਰ ਨੂੰ ਖਿੱਚ ਕੇ ਤੋੜ ਦਿੱਤਾ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ

ਉਨ੍ਹਾਂ ਦੱਸਿਆ ਕਿ ਦੁਕਾਨ ਦੇ ਨਾਲ ਹੀ ਕਾਮਨ ਸਰਵਿਸ ਸੈਂਟਰ ਵੀ ਹੈ, ਪਰ ਉੱਥੇ ਰੱਖੀ ਰਕਮ ਨੂੰ ਚੋਰਾਂ ਨੇ ਹੱਥ ਨਹੀਂ ਲਾਇਆ। ਸਿਰਫ਼ ਕਰਿਆਨੇ ਦੀ ਦੁਕਾਨ ਦੇ ਗੱਲੇ ਵਿੱਚੋਂ ਨਕਦੀ ਅਤੇ ਕਾਗਜ਼ਾਤ ਚੋਰੀ ਕੀਤੇ ਗਏ ਹਨ। ਉਨ੍ਹਾਂ ਅਨੁਸਾਰ, ਤਿੰਨਾਂ ਵਿਅਕਤੀਆਂ ਦੇ ਚਿਹਰੇ ਢਕੇ ਹੋਏ ਸਨ, ਜਿਸ ਕਾਰਨ ਹਾਲੇ ਤੱਕ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਕੌਂਸਲਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਲਾਕੇ ਵਿੱਚ ਪੀਸੀਆਰ ਦੀ ਗਸ਼ਤ ਵਧਾਉਣ ਅਤੇ ਚੋਰਾਂ ਨੂੰ ਜਲਦ ਕਾਬੂ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਰੂਪ ਕੌਰ ਸੰਧੂ ਨੇ ਮੰਗੀ ਸੁਰੱਖਿਆ, ਕਿਹਾ ਮੈਨੂੰ ਧਮਕੀਆਂ ਮਿਲ ਰਹੀਆਂ

ਪੁਲਸ ਵੱਲੋਂ ਜਾਂਚ ਸ਼ੁਰੂ

ਦੂਜੇ ਪਾਸੇ, ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਕਾਰਵਾਈ ਕੀਤੀ ਗਈ ਹੈ। ਵੱਖ-ਵੱਖ ਟੀਮਾਂ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀਆਂ ਹਨ। ਪੁਲਸ ਵੱਲੋਂ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News