ਮੋਗਾ ਜ਼ਿਲ੍ਹੇ ਤੋਂ ਕਾਂਗਰਸੀ ਵਿਧਾਇਕ ਡਾ. ਹਰਜੋਤ ਕਮਲ ਕੋਰੋਨਾ ਪਾਜ਼ੇਟਿਵ

08/11/2020 9:17:26 PM

ਮੋਗਾ,(ਗੋਪੀ/ਵਿਪਨ):): ਕੋਰੋਨਾ ਵਾਇਰਸ ਦਾ ਕਹਿਰ ਪੰਜਾਬ ਭਰ 'ਚ ਵੱਧਦਾ ਜਾ ਰਿਹਾ ਹੈ। ਕੋਰੋਨਾ ਦਾ ਸ਼ਿਕਾਰ ਹਰ ਵਰਗ ਦੇ ਲੋਕ ਹੋ ਰਹੇ ਹਨ ਅਤੇ ਅੱਜ ਮੋਗਾ ਜ਼ਿਲ੍ਹੇ ਤੋਂ ਕਾਂਗਰਸ ਵਿਧਾਇਕ ਡਾ. ਹਰਜੋਤ ਕਮਲ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮੋਗਾ ਦੀ ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਇਸ ਬਾਰੇ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੋਗਾ ਜ਼ਿਲ੍ਹੇ ਦੇ ਕਾਂਗਰਸੀ ਵਿਧਾਇਕ ਡਾ. ਹਰਜੋਤ ਕਮਲ ਜਿਨ੍ਹਾਂ ਦੇ ਕੋਰੋਨਾ ਟੈਸਟ ਲਈ ਸੈਂਪਲ ਲਏ ਗਏ ਸਨ, ਦੀ ਰਿਪੋਰਟ ਅੱਜ ਕੋਰੋਨਾ ਪਾਜ਼ੇਟਿਵ ਆਈ ਹੈ।

ਮੋਗਾ ਜ਼ਿਲ੍ਹੇ 'ਚ ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ
ਮੋਗਾ ਜ਼ਿਲ੍ਹੇ 'ਚ ਵੀ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਵੀ ਜ਼ਿਲੇ 'ਚ 14 ਲੋਕਾਂ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ 'ਚ 10 ਮਰੀਜ਼ ਮੋਗਾ ਸ਼ਹਿਰ ਨਾਲ ਸਬੰਧਿਤ ਹਨ। ਉਥੇ ਹੀ ਇਕ ਕਸਬਾ ਕੋਟ ਈਸੇ ਖਾਂ, ਇਕ ਕਸਬਾ ਬੱਧਨੀ ਕਲਾਂ, ਪਿੰਡ ਢੁੱਡੀਕੇ ਨਾਲ ਸਬੰਧਤ ਹਨ।

ਦਿਨੋਂ-ਦਿਨ ਵਧ ਰਾਹੀ ਮਰੀਜ਼ਾਂ ਦੀ ਗਿਣਤੀ ਨਾਲ ਦਹਿਸ਼ਤ ਦਾ ਮਾਹੌਲ
ਪਿਛਲੇ ਕੁੱਝ ਹਫਤਿਆਂ ਤੋਂ ਮੋਗਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਕੋਰੋਨਾ ਪੀੜਤ ਮਰੀਜ਼ਾਂ ਦੀ ਲਗਾਤਾਰ ਗਿਣਤੀ ਵਧ ਰਹੀ ਹੈ। ਉਥੇ ਹੀ ਪਾਜ਼ੇਟਿਵ ਆਏ ਕਈ ਪਰਿਵਾਰਾਂ ਨੇ ਜ਼ਿਲਾ ਪ੍ਰਸ਼ਾਸਨ ਅਤੇ ਨਗਰ ਨਿਗਮ ਤੋਂ ਇਸ ਮਾਮਲੇ 'ਚ ਗੰਭੀਰਤਾ ਅਤੇ ਦੂਜੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਲੈ ਕੇ ਗਤੀਵਿਧੀਆਂ 'ਚ ਤੇਜ਼ੀ ਲਿਆਉਣ ਦੀ ਮੰਗ ਕੀਤੀ ਹੈ। ਸ਼ਹਿਰ ਵਾਸੀਆਂ ਨੇ ਮੰਗ ਕੀਤੀ ਕਿ ਜਿਸ ਖੇਤਰ ਦੇ ਲੋਕ ਕੋਰੋਨਾ ਪਾਜ਼ੇਟਿਵ ਆਏ ਹਨ, ਉਸ ਇਲਾਕੇ ਨੂੰ ਸੈਨੇਟਾਈਜ਼ ਕੀਤਾ ਜਾਵੇ।

 


Deepak Kumar

Content Editor

Related News