ਮੋਗਾ ਜ਼ਿਲ੍ਹੇ ''ਚ ਅੱਜ ਫਿਰ 21 ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਹੋਈ ਪੁਸ਼ਟੀ

08/12/2020 7:46:19 PM

ਮੋਗਾ,(ਸੰਦੀਪ ਸ਼ਰਮਾ)- ਅੱਜ ਫਿਰ ਜ਼ਿਲ੍ਹੇ 'ਚ 21 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਸਾਹਮਣੇ ਆਉਣ ਦੀ ਪੁਸ਼ਟੀ ਹੋਈ ਹੈ, ਜਿਸ ਦੇ ਬਾਅਦ ਮੋਗਾ ਵਿਚ ਕੋਰੋਨਾ ਦੇ ਕੁੱਲ ਪਾਜ਼ੇਟਿਵ ਮਾਮਲੇ 641 ਹੋ ਗਏ ਹਨ। ਉਥੇ ਹੀ ਹੁਣ ਤੱਕ ਜ਼ਿਲ੍ਹੇ ਵਿਚ ਐਕਟਿਵ ਮਰੀਜ਼ਾ ਦੀ ਗਿਣਤੀ 271 ਹੋ ਗਈ ਹੈ। ਸਹਾਇਕ ਸਿਵਲ ਸਰਜਨ ਡਾ. ਜਸਵੰਤ ਸਿੰਘ ਨੇ ਦੱਸਿਆ ਕਿ ਅਜੇ ਤੱਕ ਜ਼ਿਲ੍ਹੇ 'ਚ 28648 ਲੋਕਾਂ ਦੇ ਕੋਰੋਨਾ ਟੈਸਟ ਦੇ ਲਈ ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 27123 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆ ਚੁੱਕੀ ਹੈ ਅਤੇ ਫਿਲਹਾਲ 309 ਲੋਕਾਂ ਦੀ ਰਿਪੋਰਟ ਆਉਣੀ ਅਜੇ ਵੀ ਬਾਕੀ ਹੈ। ਇਸ ਦੇ ਇਲਾਵਾ ਪੀੜਤ 224 ਮਰੀਜ਼ਾਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ। ਜ਼ਿਲ੍ਹੇ ਵਿਚ ਸਾਹਮਣੇ ਆਏ ਕੋਰੋਨਾ ਪੀੜਤ ਕਿਸੇ ਵੀ ਮਰੀਜ਼ ਦੀ ਹਾਲਤ ਫਿਲਹਾਲ ਗੰਭੀਰ ਨਹੀਂ ਹੈ। ਸਿਹਤ ਅਧਿਕਾਰੀਆਂ ਦੇ ਅਨੁਸਾਰ ਹੁਣ ਤੱਕ ਕੋਰੋਨਾ ਪਾਜ਼ੇਟਿਵ ਆਏ ਮਰੀਜ਼ਾਂ 'ਚੋਂ 363 ਨੂੰ ਉਨ੍ਹਾਂ ਦੇ ਤੰਦਰੁਸਤ ਹੋਣ ਦੇ ਉਪਰੰਤ ਡਿਸਚਾਰਜ ਕਰਕੇ ਉਨ੍ਹਾਂ ਨੂੰ ਘਰਾਂ ਵਿਚ ਭੇਜ ਦਿੱਤਾ ਗਿਆ ਹੈ।

ਅੱਜ ਸਾਹਮਣੇ ਆਏ ਮਰੀਜ਼ਾਂ 'ਚੋਂ 17 ਸ਼ਹਿਰ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ : ਡਾ. ਜਸਵੰਤ
ਪਿਛਲੇ ਦਿਨਾਂ ਤੋਂ ਮੋਗਾ ਸ਼ਹਿਰ ਤੋਂ ਕੋਰੋਨਾ ਪਾਜ਼ੇਟਿਵ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦਾ ਕਾਰਣ ਲੋਕਾਂ ਵਲੋਂ ਕੋਵਿਡ 19 ਦੇ ਮਾਮਲੇ ਵਿਚ ਸਰਕਾਰ ਵਲੋਂ ਨਿਰਧਾਰਿਤ ਸੁਰੱਖਿਆ ਨਿਯਮਾਂ ਦੀ ਕਿਤੇ ਨਾ ਕਿਤੇ ਅਣਦੇਖੀ ਹੈ। ਪਿਛਲੇ ਦਿਨਾਂ ਤੋਂ ਮੋਗਾ ਵਿਚ ਹੀ ਨਹੀਂ ਪ੍ਰਦੇਸ਼ ਦੇ ਕਈ ਹੋਰਾਂ ਜ਼ਿਲ੍ਹਿਆਂ ਵਿਚ ਕੋਰੋਨਾ ਪਾਜ਼ੇਟਿਵ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਨ੍ਹਾਂ ਹਾਲਾਤਾਂ ਨੂੰ ਨਿਯੰਤਰਣ ਕਰਨ ਦੇ ਲਈ ਘਬਰਾਉਣ ਦੀ ਨਹੀਂ, ਬਲਕਿ ਗੰਭੀਰ ਹੋਣ ਦੀ ਜ਼ਰੂਰਤ ਹੈ। ਇਸ ਲਈ ਥੋੜੇ ਜਿਹੇ ਬੁਖਾਰ ਅਤੇ ਖਾਂਸੀ ਵਿਚ ਲਾਪ੍ਰਵਾਹੀ ਦੀ ਬਜਾਏ ਗੰਭੀਰਤਾ ਨਾਲ ਆਪਣੀ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ ਤਾਂ ਕਿ ਬਿਮਾਰੀ ਦਾ ਸਮੇਂ 'ਤੇ ਇਲਾਜ ਸੰਭਵ ਹੋ ਸਕੇ।


Deepak Kumar

Content Editor

Related News