ਮੋਗਾ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਸਬੰਧੀ ਪੂਰੀ ਤਰ੍ਹਾਂ ਸਖ਼ਤ, 35 ਕਿਸਾਨਾਂ ''ਤੇ ਮਾਮਲੇ ਦਰਜ

11/15/2023 3:37:05 PM

ਮੋਗਾ (ਅਜ਼ਾਦ)-ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਗ ਲਗਾਉਣ ਦੀਆਂ ਘਟਨਾਵਾਂ ਪ੍ਰਤੀ ਪੂਰੀ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਨਾਜ਼ੁਕ ਥਾਵਾਂ ’ਤੇ ਟੀਮਾਂ ਵੱਲੋਂ ਸਾਂਝੇ ਤੌਰ ’ਤੇ ਗਸ਼ਤ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਦੇ ਸਖ਼ਤ ਹੁਕਮਾਂ ਤਹਿਤ ਸਾਰੇ ਐੱਸ. ਐੱਚ. ਓਜ਼ ਵੱਲੋਂ ਪੁਲਸ ਸਟੇਸ਼ਨਾਂ ਤੋਂ ਬਾਹਰ ਆ ਕੇ ਫੀਲਡ ਵਿਚ ਸਖਤ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹੇ ਵਿਚ ਪਰਾਲੀ ਨੂੰ ਸਾੜਨ ਵਾਲੇ 35 ਕਿਸਾਨਾਂ ਉਪਰ ਮਾਮਲੇ ਦਰਜ ਕਰ ਦਿੱਤੇ ਗਏ ਹਨ।

ਇਨ੍ਹਾਂ ਕਿਸਾਨਾਂ ਵਿਚ ਰੌਲੀ, ਬੁੱਘੀਪੁਰਾ, ਕਪੂਰੇ, ਫ਼ਤਹਿਗੜ੍ਹ ਕੋਰੋਟਨਾ, ਜਲਾਲਾਬਾਦ ਪੂਰਬੀ, ਵਾਂਦਰ, ਮਾੜੀ ਮੁਤਸਫ਼ਾ, ਠੱਠੀ ਭਾਈ, ਬੁੱਟਰ, ਤਾਰੇਵਾਲਾ, ਰੌਂਤਾ ਅਤੇ ਹੋਰ ਪਿੰਡਾਂ ਦੇ ਕਿਸਾਨ ਸ਼ਾਮਲ ਹਨ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਕਲੱਸਟਰ ਅਫ਼ਸਰਾਂ ਵੱਲੋਂ ਅਜਿਹੇ ਪਿੰਡਾਂ ’ਚ ਪੁਲਸ ਕਰਮੀਆਂ ਦੀ ਹਾਜ਼ਰੀ ਵਿਚ ਪਹਿਲਾਂ ਹੀ ਦੌਰੇ ਕੀਤੇ ਜਾ ਰਹੇ ਹਨ ਅਤੇ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਸੁਨੇਹਾ ਦਿੱਤਾ ਜਾ ਰਿਹਾ ਹੈ ਪਰ ਹਲੇ ਵੀ ਕਈ ਸਮਾਜ ਵਿਰੋਧੀ ਅਨਸਰ ਕੁਦਰਤ ਨਾਲ ਖਿਲਵਾੜ ਕਰਨ ਤੋਂ ਬਾਜ਼ ਨਹੀਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਸ ਅਧਿਕਾਰੀਆਂ ਦੀ ਸਾਂਝੇ ਤੌਰ ’ਤੇ ਗਸ਼ਤ ਲੋਕਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਅਸਰਦਾਰ ਢੰਗ ਨਾਲ ਰੋਕੇਗੀ।

ਇਹ ਵੀ ਪੜ੍ਹੋ: ਗੋਰਾਇਆ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਗਲੀ-ਸੜੀ ਲਾਸ਼, ਮੰਜ਼ਰ ਵੇਖ ਸਹਿਮੇ ਲੋਕ

ਉਨ੍ਹਾਂ ਸਪੱਸ਼ਟ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸ਼ਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿਚ ਅਜੇ ਫ਼ਸਲ ਦੀ ਕਟਾਈ ਕੀਤੀ ਜਾਣੀ ਹੈ ਦੇ ਪਿੰਡਾਂ ਦੇ ਸਰਪੰਚਾਂ, ਕਿਸਾਨ ਯੂਨੀਅਨਾਂ, ਪ੍ਰਭਾਵਸ਼ਾਲੀ ਵਿਅਕਤੀਆਂ ਨਾਲ ਮੀਟਿੰਗਾਂ ਕੀਤੀਆਂ ਜਾਣ। ਇਸ ਤੋਂ ਇਲਾਵਾ ਗੁਰਦੁਆਰਿਆਂ, ਮੰਦਿਰਾਂ ਅਤੇ ਹੋਰ ਧਾਰਮਿਕ ਸਥਾਨਾਂ ਤੋਂ ਪਰਾਲੀ ਨਾ ਸਾੜਨ ਸਬੰਧੀ ਅਨਾਊਂਮੈਂਟ ਵੀ ਕਰਵਾਈ ਜਾਵੇ।
ਉਨ੍ਹਾਂ ਕਿਹਾ ਕਿ ਇਹ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਵਿਚ ਮਦਦਗਾਰ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਮਾਣਯੋਗ ਉੱਚ ਅਦਾਲਤ ਦੇ ਹੁਕਮਾਂ ਅਨੁਸਾਰ ਸਬੰਧਿਤ ਐੱਸ. ਐੱਚ. ਓਜ਼ ਆਪਣੇ-ਆਪਣੇ ਖੇਤਰਾਂ ਵਿਚ ਪਰਾਲੀ ਨੂੰ ਅੱਗ ਦੀ ਘਟਨਾ ਲਈ ਜ਼ਿੰਮੇਵਾਰ ਹੋਣਗੇ ਅਤੇ ਉਨ੍ਹਾਂ ਨੂੰ ਅੱਗ ਲੱਗਣ ਦੇ ਕੇਸਾਂ ਨੂੰ ਰੋਕਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਐੱਸ. ਐੱਚ. ਓਜ਼ ਨੂੰ ਖੇਤਾਂ ਵਿਚ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ‘ਜ਼ੀਰੋ ਟੋਲਰੈਂਸ’ ਨੀਤੀ ਨੂੰ ਲਾਗੂ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ:  ਵੱਡੀ ਖ਼ਬਰ: ਪੰਜਾਬ ਦੇ ਸੀਨੀਅਰ IAS ਅਧਿਕਾਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 'ਤੇ ਚੱਲੀ ਗੋਲ਼ੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


Anuradha

Content Editor

Related News