ਮੋਗਾ-ਕੋਟਕਪੂਰਾ ਰੋਡ ’ਤੇ ਦੋ ਮੋਟਰਸਾਈਕਲਾਂ ਵਿਚਾਲੇ ਭਿਆਨਕ ਟੱਕਰ
Wednesday, May 27, 2026 - 06:04 PM (IST)
ਮੋਗਾ (ਆਜ਼ਾਦ) : ਦੇਰ ਰਾਤ ਮੋਗਾ-ਕੋਟਕਪੂਰਾ ਰੋਡ ’ਤੇ ਦਮਨ ਸਿੰਘ ਨਗਰ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਹੋ ਗਈ, ਜਿਸ ਵਿਚ ਇਕ ਮੋਟਰਸਾਈਕਲ ਸਵਾਰ ਅਵਤਾਰ ਸਿੰਘ (27) ਨਿਵਾਸੀ ਮੋਗਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਸ ਨੂੰ ਸੋਸਾਇਟੀ ਦੇ ਸੇਵਾਦਾਰਾਂ ਵੱਲੋਂ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ। ਪੁਲਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਜ਼ਖਮੀ ਹੋਏ ਨੌਜਵਾਨ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ਅਤੇ ਨੌਜਵਾਨ ਦੀ ਹਾਲਤ ਫਿਲਹਾਲ ਸਥਿਰ ਹੈ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
