ਮੋਗਾ: ਅਫੀਮ ਅਤੇ ਲੱਖਾਂ ਦੀ ਡਰੱਗ ਮਨੀ ਸਣੇ ਨਸ਼ਾ ਤਸਕਰ ਕਾਬੂ
Friday, Nov 29, 2019 - 01:26 PM (IST)

ਮੋਗਾ (ਗੋਪੀ ਰਾਊਕੇ)—ਮੋਗਾ ਸੀ. ਆਈ. ਏ. ਸਟਾਫ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬੀਤੀ ਦੇਰ ਰਾਤ 3 ਕਿਲੋ ਅਫੀਮ ਅਤੇ 8,80000 ਰੁਪਏ ਦੀ ਡਰੱਗ ਮਨੀ ਸਣੇ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਪੁਲਸ ਨੇ ਤਸਕਰ ਨੂੰ ਕੋਲੋਂ ਇਕ ਵਰਨਾ ਗੱਡੀ ਵੀ ਬਰਾਮਦ ਕੀਤੀ ਹੈ।ਇਹ ਗੱਡੀ ਲੁਧਿਆਣਾ ਤੋਂ ਮੋਗਾ ਜਾ ਰਹੀ ਸੀ। ਪੁਲਸ ਦਾ ਕਹਿਣਾ ਹੈ ਕਿ ਮੋਗਾ ਦੇ ਰਹਿਣ ਵਾਲੇ ਉਕਤ ਨਸ਼ਾ ਤਸਕਰ ਵਿਰੁੱਧ ਪਹਿਲਾਂ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਵੱਖ-ਵੱਖ ਥਾਣਿਆਂ 'ਚ ਮਾਮਲੇ ਦਰਜ ਹਨ ਅਤੇ ਅੱਜ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।