ਮੂੰਹ ਤੇ ਮਾਸਕ ਨਾ ਪਾਉਣ ਵਾਲਿਆਂ ''ਤੇ ਮੋਗਾ ਪੁਲਸ ਦੀ ਸਖਤੀ

6/3/2020 11:14:17 AM

ਮੋਗਾ (ਬਿੰਦਾ): ਜ਼ਿਲ੍ਹਾ ਪੁਲਸ ਮੁਖੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤੇ ਮੋਗਾ ਪੁਲਸ ਵਲੋਂ ਲੋਕ ਆਪਣੇ ਮੂੰਹ ਤੇ ਮਾਸਕ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਵਾਇਰਸ ਤੋਂ ਬਚਾਓ ਕੀਤਾ ਜਾ ਸਕੇ।ਇਹ ਵਿਚਾਰ ਏ.ਐੱਸ.ਆਈ. ਜਸਵੀਰ ਸਿੰਘ ਨਾਕਾਬੰਦੀ ਦੌਰਾਨ 'ਜਗ ਬਾਣੀ' ਨਾਲ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਮੋਗਾ ਪੁਲਸ ਵਲੋਂ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਦੇ ਸ਼ਿੰਕਜਾ ਕੱਸਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਚਲਾਨ ਵੀ ਕੀਤੇ ਜਾ ਰਹੇ ਹੈ।ਉਨ੍ਹਾਂ ਲੋਕਾਂ ਨੂੰ ਸਰਕਾਰ ਵਲੋਂ ਜਾਰੀ ਹਦਾਇਤਾਂ ਜਿਵੇਂ ਕਿ ਮੂੰਹ ਤੇ ਮਾਸਕ ਪਾਉਣਾ, ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕਰਨਾ ਆਦਿ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਮੂੰਹ ਤੇ ਮਾਸਕ ਨਾ ਪਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।ਉਨ੍ਹਾਂ ਅੱਗੇ ਵੀ ਕਿਹਾ ਕਿ ਸਰਕਾਰ ਵਲੋਂ ਇਹ ਸਖਤੀ ਲੋਕਾਂ ਦੀ ਭਲਾਈ ਲਈ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਬਹੁਤ ਖਤਰਨਾਕ ਵਾਇਰਸ ਹੈ ਸਾਨੂੰ ਸਾਰਿਆਂ ਨੂੰ ਇਸ ਤੋਂ ਆਪਣਾ ਬਚਾਓ ਕਰਨ ਲਈ ਸਰਕਾਰ ਦੀ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਨੀ ਚਾਹੀਦੀ ਹੈ।ਇਸ ਮੌਕੇ ਹੋਰ ਵੀ ਪੁਲਸ ਮੁਲਾਜ਼ਮ ਹਾਜ਼ਰ ਸਨ।


Shyna

Content Editor Shyna