ਮੋਗਾ ਪੁਲਸ ਵੱਲੋਂ ਢਾਬਿਆਂ ’ਤੇ ਵਿਸ਼ੇਸ਼ ਚੈਕਿੰਗ, ਦਿੱਤੇ ਦਿਸ਼ਾ-ਨਿਰਦੇਸ਼

Saturday, Jun 20, 2026 - 01:30 PM (IST)

ਮੋਗਾ ਪੁਲਸ ਵੱਲੋਂ ਢਾਬਿਆਂ ’ਤੇ ਵਿਸ਼ੇਸ਼ ਚੈਕਿੰਗ, ਦਿੱਤੇ ਦਿਸ਼ਾ-ਨਿਰਦੇਸ਼

ਮੋਗਾ (ਆਜ਼ਾਦ) : ਜ਼ਿਲਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਮੋਗਾ ਪੁਲਸ ਵੱਲੋਂ ਵੱਖ-ਵੱਖ ਢਾਬਿਆਂ ’ਤੇ ਜਾ ਕੇ ਵਿਸੇਸ਼ ਚੈਕਿੰਗ ਕੀਤੀ ਗਈ ਅਤੇ ਇਸ ਦੌਰਾਨ ਪੁਲਸ ਮੁਲਾਜ਼ਮਾਂ ਵਲੋਂ ਢਾਬਿਆਂ ’ਤੇ ਆਉਣ ਜਾਣ ਵਾਲੇ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਚੈਕਿੰਗ ਕਰ ਰਹੇ ਪੁਲਸ ਮੁਲਾਜਮਾਂ ਵਲੋਂ ਢਾਬਾ ਮਾਲਕਾਂ ਅਤੇ ਉਥੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਖਾਸ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਢਾਬਿਆਂ ਵਿਚ ਆਉਣ ਵਾਲੇ ਸ਼ੱਕੀ ਵਿਅਕਤੀਆਂ ਸਬੰਧੀ ਹਮੇਸ਼ਾ ਸੁਚੇਤ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਉਹ ਪੁਲਸ ਨੂੰ ਸੂਚਿਤ ਕਰਨ।

ਉਨ੍ਹਾਂ ਆਖਿਆ ਕਿ ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਮਨ ਸਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਮੋਗਾ ਪੁਲਸ ਦਾ ਸਹਿਯੋਗ ਕਰਨ। ਜੇਕਰ ਉਨ੍ਹਾਂ ਨੂੰ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਲਾਵਾਰਿਸ਼ ਚੀਜਾਂ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਸ ਨੂੰ ਸੂਚਿਤ ਕਰਨ ਤਾਂ ਕਿ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ।


author

Gurminder Singh

Content Editor

Related News