ਮੋਗਾ ਪੁਲਸ ਵੱਲੋਂ ਹੈਰੋਇਨ ਤੇ ਸ਼ਰਾਬ ਸਮੇਤ 3 ਮੁਲਜ਼ਮ ਗ੍ਰਿਫ਼ਤਾਰ

Sunday, Apr 19, 2026 - 02:19 PM (IST)

ਮੋਗਾ ਪੁਲਸ ਵੱਲੋਂ ਹੈਰੋਇਨ ਤੇ ਸ਼ਰਾਬ ਸਮੇਤ 3 ਮੁਲਜ਼ਮ ਗ੍ਰਿਫ਼ਤਾਰ

ਮੋਗਾ (ਆਜ਼ਾਦ)-ਮੋਗਾ ਪੁਲਸ ਨੇ ਤਿੰਨ ਵਿਅਕਤੀਆਂ ਨੂੰ ਹੈਰੋਇਨ ਅਤੇ ਸ਼ਰਾਬ ਸਮੇਤ ਕਾਬੂ ਕੀਤਾ ਹੈ। ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਗੁਰਸੇਵਕ ਸਿੰਘ ਵਾਸੀ ਪਿੰਡ ਪੱਤੋ ਹੀਰਾ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ:  ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ
ਇਸੇ ਤਰ੍ਹਾਂ ਥਾਣਾ ਬਾਘਾ ਪੁਰਾਣਾ ਦੇ ਇੰਚਾਰਜ ਜਨਕ ਰਾਜ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਰਮੇਸ਼ ਲਾਲ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਪਿੰਡ ਬੁੱਧ ਸਿੰਘ ਵਾਲਾ ਤੋਂ ਫੂਲੇਵਾਲਾ ਨੂੰ ਜਾਂਦੀ ਨਹਿਰ ਦੀ ਪੱਟੜੀ ’ਤੇ ਜਾ ਰਹੇ ਸਨ, ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕਰਕੇ ਸਵਿੱਫਟ ਕਾਰ ਨੂੰ ਰੋਕਿਆ ਗਿਆ। ਤਲਾਸ਼ੀ ਦੌਰਾਨ ਉਸ ਵਿਚੋਂ 48 ਬੋਤਲਾਂ ਸ਼ਰਾਬ ਮਾਰਕਾ ਪੰਜਾਬ ਜੁਗਨੀ ਬਰਾਮਦ ਹੋਈਆਂ। ਪੁਲਸ ਨੇ ਅਵਤਾਰ ਸਿੰਘ ਵਾਸੀ ਬੁੱਧ ਸਿੰਘ ਵਾਲਾ ਨੂੰ ਕਾਬੂ ਕਰ ਲਿਆ, ਜਦਕਿ ਉਸ ਦਾ ਸਾਥੀ ਰਮਨਦੀਪ ਸਿੰਘ ਫਰਾਰ ਹੋ ਗਿਆ। ਦੋਵੇਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ:  ''ਜੇ ਮੈਨੂੰ ਕੁਝ ਹੋ ਜਾਂਦਾ ਤਾਂ...?'' ਐਕਸਪਾਇਰੀ ਸ਼ਰਾਬ ਪੀਣ ਮਗਰੋਂ ਨਿਊਜ਼ੀਲੈਂਡ ਤੋਂ ਆਏ ਬੰਦੇ ਨੇ ਪਾ 'ਤਾ ਗਾਹ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News