ਹੈਰੋਇਨ ਤੇ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲੇ 4 ਵਿਅਕਤੀ ਗ੍ਰਿਫ਼ਤਾਰ

Wednesday, Aug 31, 2022 - 06:03 PM (IST)

ਮੋਗਾ (ਆਜ਼ਾਦ)-ਮੋਗਾ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਹੈਰੋਇਨ ਅਤੇ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਸਦਰ ਮੋਗਾ ਦੇ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਦੇਰ ਰਾਤ ਡਗਰੂ ਰੇਲਵੇ ਫਾਟਕਾਂ ਕੋਲ ਮੌਜੂਦ ਸਨ ਤਾਂ ਸ਼ੱਕ ਦੇ ਆਧਾਰ ’ਤੇ ਸਵਿੱਫਟ ਕਾਰ ਨੂੰ ਰੋਕਿਆ, ਜਿਸ ਨੂੰ ਬਲਦੇਵ ਸਿੰਘ ਨਿਵਾਸੀ ਪਿੰਡ ਲੁਹਾਮ ਚਲਾ ਰਿਹਾ ਸੀ ਤਾਂ ਤਲਾਸ਼ੀ ਲੈਣ ’ਤੇ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਇਸੇ ਤਰ੍ਹਾਂ ਐਂਟੀ ਨਾਰਕੋਟਿਕ ਡਰੱਗ ਸੈੱਲ ਮੋਗਾ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਹਰਬੰਸ ਸਿੰਘ ਪੁਲਸ ਪਾਰਟੀ ਸਮੇਤ ਦੇਰ ਸ਼ਾਮ ਇਲਾਕੇ ਵਿਚ ਗਸ਼ਤ ਕਰ ਰਹੇ ਸੀ ਤਾਂ ਮੋਟਰਸਾਈਕਲ ਸਵਾਰ ਲਵਪ੍ਰੀਤ ਸਿੰਘ ਉਰਫ਼ ਲੱਭੂ ਨਿਵਾਸੀ ਪਿੰਡ ਸੈਦ ਜਲਾਲਪੁਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਦੋਸ਼ੀਆਂ ਖਿਲਾਫ਼ ਮਾਮਲੇ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ: ਭੁਲੱਥ ਦੀ ਸ਼ਰਮਨਾਕ ਘਟਨਾ, 3 ਬੱਚਿਆਂ ਦੀ ਮਾਂ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ ਬਣਾ ਕੀਤੀ ਵਾਇਰਲ

ਇਸੇ ਤਰ੍ਹਾਂ ਥਾਣਾ ਸਮਾਲਸਰ ਦੇ ਮੁੱਖ ਅਫ਼ਸਰ ਇੰਸਪੈਕਟਰ ਜਗਤਾਰ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਦੇਰ ਸ਼ਾਮ ਪੁਲਸ ਪਾਰਟੀ ਸਮੇਤ ਪਿੰਡ ਵੈਰੋਕੇ ਕੋਲ ਜਾ ਰਹੇ ਸੀ ਤਾਂ ਦੋਸ਼ੀ ਗੁਰਚਰਨ ਸਿੰਘ ਨਿਵਾਸੀ ਪਿੰਡ ਵੈਰੋਕੇ ਨੂੰ ਕਾਬੂ ਕਰਕੇ ਉਸ ਕੋਲੋਂ 40 ਲਿਟਰ ਲਾਹਣ ਅਤੇ ਸਮੇਤ ਚਾਲੂ ਭੱਠੀ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਅਜੀਤਵਾਲ ਦੇ ਹੌਲਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਦੇਰ ਰਾਤ ਇਲਾਕੇ ਵਿਚ ਗਸ਼ਤ ਕਰ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਮਨਜੋਤ ਸਿੰਘ ਜੋਤੀ ਨਿਵਾਸੀ ਪਿੰਡ ਮੱਦੋਕੇ ਨੂੰ ਕਾਬੂ ਕਰਕੇ ਉਸ ਕੋਲੋਂ 50 ਲਿਟਰ ਲਾਹਣ ਬਰਾਮਦ ਕੀਤੀ ਗਈ। ਦੋਸ਼ੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਨਸ਼ੇ ਲਈ ਪੈਸੇ ਨਾ ਦੇਣ ’ਤੇ ਨੌਜਵਾਨ ਨੇ ਫੁੱਫੜ ਦਾ ਬੇਰਹਿਮੀ ਨਾਲ ਕੀਤਾ ਕਤਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News