ਸੁਖਬੀਰ ਬਾਦਲ 'ਤੇ ਵਰ੍ਹੇ ਕੈਬਨਿਟ ਮੰਤਰੀ ਰੰਧਾਵਾ, ਦਿੱਤਾ ਵੱਡਾ ਬਿਆਨ

10/03/2020 11:49:03 AM

ਮੋਗਾ (ਗੋਪੀ ਰਾਊਕੇ, ਮਨੋਜ): ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਤਿੰਨੇ ਤਖ਼ਤਾਂ ਤੋਂ ਖੇਤੀ ਸੋਧ ਬਿੱਲਾਂ ਵਿਰੁੱਧ ਕੱਢੇ ਜਾ ਰਹੇ ਮਾਰਚ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਆਪਣੀ ਖੁੱਸੀ ਸਿਆਸੀ ਜ਼ਮੀਨ ਨੂੰ ਮੁੜ ਤਰਾਸ਼ਣ ਲਈ ਅਜਿਹੇ ਪ੍ਰੋਗਰਾਮ ਰਚ ਰਚੇ ਹਨ ਪਰ ਚੰਗਾ ਹੁੰਦਾ ਜੇਕਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵੇਲੇ ਅਕਾਲੀ ਦਲ ਤਖ਼ਤਾਂ 'ਤੇ ਜਾ ਕੇ ਖਿਮਾਜਾਚਨਾ ਕਰਦਾ। ਉਨ੍ਹਾਂ ਕਿਹਾ ਕਿ ਖੇਤੀ ਸੋਧ ਬਿੱਲਾਂ ਨੂੰ ਲੰਮਾ ਸਮਾਂ ਕਿਸਾਨਾਂ ਦੇ ਹਿੱਤ 'ਚ ਦੱਸਣ ਵਾਲਾ ਅਕਾਲੀ ਦਲ ਅੱਜ ਕਿਹੜੇ ਮੂੰਹ ਨਾਲ ਬਿੱਲਾਂ ਦਾ ਵਿਰੋਧ ਕਰ ਰਿਹਾ ਹੈ।

ਇਹ ਵੀ ਪੜ੍ਹੋ : ਇਸ ਸਾਲ ਪਵੇਗੀ ਕੜਾਕੇ ਦੀ ਠੰਡ, ਸਰਦੀ ਦਾ ਮੌਸਮ ਵੀ ਹੋਵੇਗਾ ਲੰਬਾ

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਜਦੋਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਨ ਤਾਂ ਉਦੋਂ ਵੀ ਅਜਿਹੇ ਕਾਨੂੰਨ ਵਿਧਾਨ ਸਭਾ 'ਚ ਪਾਸ ਕੀਤੇ ਗਏ ਸਨ, ਜਿਨ੍ਹਾਂ ਵਿਰੁੱਧ ਉਨ੍ਹਾਂ ਕਾਂਗਰਸੀ ਵਿਧਾਇਕ ਹੁੰਦੇ ਹੋਏ ਉਦੋਂ ਵੀ ਡਟ ਕੇ ਵਿਰੋਧ ਕੀਤਾ ਸੀ ਅਤੇ ਹੁਣ ਵੀ ਇਸ ਸਬੰਧੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਚਿੱਠੀ ਲਿਖੀ ਹੈ ਕਿ ਜਿਸ ਦਾ ਉਨ੍ਹਾਂ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ 3 ਅਕਤੂਬਰ ਤੋਂ ਕਾਂਗਰਸ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਖੇਤੀ ਸੋਧ ਬਿੱਲਾਂ ਵਿਰੁੱਧ ਵੱਡਾ ਜੱਹਾਦ ਮੋਗਾ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਤੋਂ ਛੇੜੇਗੀ, ਜਿਸ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਸਮੇਤ ਦਰਜਨਾਂ ਸਿਆਸੀ ਆਗੂ ਮੁਕੇਸ਼ ਅੰਬਾਨੀ ਦੇ ਡੀਲਰ, ਚਲਾ ਰਹੇ ਨੇ ਪੈਟਰੋਲ ਪੰਪ


Baljeet Kaur

Content Editor

Related News