‘IG ਕੁੰਵਰ ਵਿਜੇ ਪ੍ਰਤਾਪ ਵੱਲੋ ਦਿੱਤੇ ਅਸਤੀਫੇ ਨੇ ਸਬਿਤ ਕਰ ਦਿੱਤਾ ਕਿ ਉਹ ਕਿੰਨੇ ਬੋਝ ’ਚ ਹਨ’

04/14/2021 10:34:10 AM

ਮੋਹਾਲੀ (ਪ੍ਰਦੀਪ) : ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੇ ਇੰਸਪੈਕਟਰ ਜਨਰਲ ਆਫ਼ ਪੁਲਸ ਅਤੇ ਐੱਸ.ਆਈ.ਟੀ. ਮੈਂਬਰ ਕੁੰਵਰ ਵਿਜੇ ਪ੍ਰਤਾਪ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ੇ ’ਤੇ ਸਖ਼ਤ ਪ੍ਰਤੀਕਿਰਿਆ ਪ੍ਰਗਟ ਕਰਦੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਕਿਹਾ ਕਿ ਇੱਕ ਇਮਾਨਦਾਰ ਪੁਲਸ ਅਧਿਕਾਰੀ ਇਸ ਵਕਤ ਭਾਰੀ ਮਾਨਸਿਕ ਤਣਾਅ ਹੇਠ ਨਜ਼ਰ ਆ ਰਿਹਾ ਹੈ। 

ਪੜ੍ਹੋ ਇਹ ਵੀ ਖਬਰ ਦੁਖ਼ਦ ਖ਼ਬਰ : ਵਿਸਾਖੀ ’ਤੇ ਬਿਆਸ ਦਰਿਆ ’ਚ ਨਹਾਉਣ ਗਈਆਂ ਦੋ ਕੁੜੀਆਂ ਰੁੜ੍ਹੀਆਂ, ਇਕ ਦੀ ਮੌਤ, ਦੂਜੀ ਲਾਪਤਾ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁੱਖ ਬੁਲਾਰੇ ਅਤੇ ਜਨਰਲ ਸਕੱਤਰ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਜਨਰਲ ਸਕੱਤਰ ਜਥੇਦਾਰ ਮੱਖਣ ਸਿੰਘ ਨੰਗਲ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਗੋਲੀਬਾਰੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ SIT ਨੂੰ ਰੱਦ ਕਰਦਿਆਂ 3 ਦਿਨ ਬਾਅਦ ਕੁੰਵਰ ਵਿਜੇ ਪ੍ਰਤਾਪ ਤੋਂ ਬਿਨਾਂ ਨਵੀਂ SIT ਗਠਿਤ ਕਰਨ ਲਈ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਸਨ। ਉਸ ਸਮੇਂ ਤੋਂ ਵੱਖ-ਵੱਖ ਰਾਜਨੀਤਿਕ ਵਿਸ਼ਲੇਸ਼ਣ ਕਰਨ ਵਾਲਿਆਂ ਨੇ ਇਹ ਗੱਲ ਮਹਿਸੂਸ ਕੀਤੀ ਕਿ ਅਦਾਲਤ ਦਾ ਫ਼ੈਸਲਾ ਬੇਹੱਦ ਗੁੰਝਲਦਾਰ ਹੈ। 

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਉਨ੍ਹਾਂ ਨੇ ਕਿਹਾ ਕਿ ਅਦਾਲਤ ਜਾਂ ਤਾਂ ਦੋਸ਼ੀਆਂ ਨੂੰ ਬਰੀ ਕਰਦੀ ਹੈ ਜਾਂ ਫਿਰ ਸਜ਼ਾ ਦਿੰਦੀ ਹੈ ਪਰ ਇਥੇ ਜਾਂਚ ਰਿਪੋਰਟ ਨੂੰ ਹੀ ਰੱਦ ਕਰਦਿਆਂ ਅਦਾਲਤ ਨੇ 3 ਤਰਾਂ ਦੇ ਰਸਤੇ ਦੱਸੇ ਹਨ। ਇਹ ਰਸਤੇ ਇਨਸਾਫ ਦੇਣ ਲਈ ਵੱਡਾ ਅੜਿੱਕਾ ਤੇ ਕੇਸ ਲਮਕਾਉਣ ਵਿੱਚ ਸਹਾਈ ਸਿੱਧ ਹੋਣਗੇ । ਟਕਸਾਲੀ ਅਕਾਲੀ ਨੇਤਾਵਾਂ ਨੇ ਕਿਹਾ ਕਿ ਇੰਸਪੈਕਟਰ ਜਨਰਲ ਆਫ ਪੁਲਸ ਅਤੇ SIT ਮੈਂਬਰ ਕੁੰਵਰ ਵਿਜੇ ਪ੍ਰਤਾਪ ਨੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪਿਆ ਹੈ।

ਪੜ੍ਹੋ ਇਹ ਵੀ ਖਬਰ - ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ

ਉਨ੍ਹਾਂ ਕਿਹਾ ਕਿ ਹਾਲਾਂਕਿ ਉਨ੍ਹਾਂ ਦਾ ਅਸਤੀਫ਼ਾ ਪੰਜਾਬ ਦੇ ਮੁੱਖ ਮੰਤਰੀ ਨੇ ਰੱਦ ਕਰ ਦਿੱਤਾ ਹੈ ਪਰ ਅਸੀ ਕੰਵਰ ਵਿਜੇਪ੍ਰਤਾਪ ਸਿੰਘ ਨੂੰ ਪਹਿਲਾ ਵੀ ਸੱਦਾ ਦਿੱਤਾ ਸੀ ਕਿ ਉਹ ਅਸਤੀਫ਼ਾ ਦੇ ਕੇ ਸਰਗਰਮ ਰਾਜਨੀਤੀ ਵਿੱਚ ਆਉਣ ਤੇ ਹਲਕਾ ਕੋਟਕਪੂਰਾ ਤੋਂ ਵਿਧਾਨ ਸਭਾ ਦੇ ਮੈਂਬਰ ਬਣਕੇ ਪੰਜਾਬ ਦੀ ਗੰਧਲੀ ਅਤੇ ਨਿਕੰਮੀ ਰਾਜਨੀਤੀ ਨੂੰ ਸਾਫ਼ ਕਰਨ। ਹੁਣ ਜਦ ਉਨ੍ਹਾਂ ਨੇ ਅਸਤੀਫ਼ਾ ਦੇ ਹੀ ਦਿੱਤਾ ਤਾਂ ਕਿਸੇ ਦੁਚਿੱਤੀ ਵਿੱਚ ਨਾ ਰਹਿਕੇ ਪੰਜਾਬ ਅੰਦਰ ਬਣਨ ਜਾ ਰਹੇ ਤੀਜੇ ਬਦਲ ਵਿੱਚ ਅਹਿਮ ਭੂਮਿਕਾ ਨਿਭਾਉਣ। ਉਨ੍ਹਾਂ ਨੂੰ ਆਪਣੇ ਫ਼ੈਸਲੇ ’ਤੇ ਦ੍ਰਿੜ ਰਹਿਣਾ ਚਾਹੀਦਾ ਹੈ। ਪੰਜਾਬ ਦੇ ਲੋਕ ਉਨ੍ਹਾਂ ਦੀ ਨੇਕਨੀਤੀ ਦਾ ਪੂਰਾ ਮੁੱਲ ਪਾਉਣਗੇ।

ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ


rajwinder kaur

Content Editor

Related News