ਧਰਨੇ ''ਤੇ ਬੈਠੇ ਕਿਸਾਨਾਂ ਨੇ ਘੇਰਿਆ ਮੁਹੰਮਦ ਸਦੀਕ

10/18/2020 6:06:26 PM

ਸੰਗਰੂਰ/ਸੰਦੌੜ (ਬੇਦੀ/ਰਿਖੀ): ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਗਏ ਤਿੰਨ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਦਾ ਦਿੱਲੀ ਰੋਹ ਭਖਦਾ ਹੀ ਜਾ ਰਿਹਾ ਹੈ ਭਾਵੇਂ ਇਨ੍ਹਾਂ ਕਾਨੂੰਨਾਂ ਦਾ ਸਿਆਸੀ ਲਾਹਾ ਲੈਣ ਤੋਂ ਕੋਈ ਵੀ ਸਿਆਸੀ ਪਾਰਟੀ ਪਿੱਛੇ ਨਹੀਂ ਨਜ਼ਰ ਆ ਰਹੀ ਪਰ ਹੁਣ ਇਹ ਮਹਿਸੂਸ ਹੋਣ ਲੱਗ ਪਿਆ ਹੈ ਜਿਵੇਂ ਕਿਸਾਨਾਂ ਦਾ ਮੋਹ ਸਾਰੀਆਂ ਹੀ ਸਿਆਸੀ ਪਾਰਟੀਆਂ ਕੋਲੋਂ ਭੰਗ ਹੋ ਗਿਆ ਹੋਵੇ ਇਸੇ ਗੱਲ ਨੂੰ ਅੱਜ ਪਿੰਡ ਲੱਡਾ ਦੇ ਕਿਸਾਨਾਂ ਨੇ ਸੱਚ ਕਰ ਵਿਖਾਇਆ ਜਦੋਂ ਉੱਥੋਂ ਲੰਘੇ ਜਾ ਰਹੇ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੂੰ ਵੇਖ ਕੇ ਕਿਸਾਨਾਂ ਨੇ ਉਨ੍ਹਾਂ ਦੀ ਗੱਡੀ ਘੇਰ ਕੇ ਉਨ੍ਹਾਂ ਕੋਲੋਂ ਸਵਾਲ ਕਰਨੇ ਸ਼ੁਰੂ ਕਰ ਦਿੱਤੇ। ਇਸ ਮੌਕੇ ਕਿਸਾਨਾਂ ਨੇ ਨਾਅਰੇਬਾਜ਼ੀ ਵੀ ਕੀਤੀ। ਇਸ ਬਾਰੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਵੀ ਵਾਇਰਲ ਹੋਈ ਹੈ, ਜਿਸ 'ਚ ਕਿਸਾਨ ਮੁਹੰਮਦ ਸਦੀਕ ਕੋਲੋਂ ਉਨ੍ਹਾਂ ਵਲੋਂ ਦਿੱਲੀ 'ਚ ਕਿਸਾਨਾਂ ਦੇ ਹੱਕ 'ਚ ਨਾ ਬੋਲਣ ਬਾਰੇ ਪੁੱਛ ਰਹੇ ਹਨ।

ਇਹ ਵੀ ਪੜ੍ਹੋ: ਝੋਨੇ ਦੀ ਪਰਾਲੀ ਦੇ ਮਸਲੇ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਵੱਡਾ ਐਲਾਨ

ਇਸ ਘਟਨਾ ਤੋਂ ਪਹਿਲਾਂ ਕਿਸਾਨਾਂ ਦਾ ਬੀ. ਜੇ. ਪੀ ਦੇ ਪੰਜਾਬ ਪ੍ਰਧਾਨ ਸਮੇਤ ਬਾਕੀ ਵੱਡੇ ਲੀਡਰਾਂ ਨੂੰ ਘੇਰਨ ਦਾ ਸਿਲਸਿਲਾ ਜਾਰੀ ਹੈ ਅਤੇ ਹੁਣ ਕਾਂਗਰਸ ਦੇ ਲੀਡਰਾਂ ਨੂੰ ਘੇਰਨਾ ਆਪਣੇ ਆਪ ਵਿੱਚ ਵੱਡਾ ਸਵਾਲ ਹੈ ਕੇ ਕੀ ਹੁਣ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਵੱਡੇ ਸਿਆਸੀ ਆਗੂਆਂ ਨੂੰ ਬਾਹਰ ਨਿੱਕਲਣਾ ਆਸਾਨ ਰਹੇਗਾ? ਇਸ ਸਵਾਲ ਦਾ ਸਹੀ ਜਵਾਬ ਪੰਜਾਬ ਦੇ ਕਿਸਾਨਾਂ ਦਾ ਵਧ ਰਿਹਾ ਸੰਘਰਸ਼ ਹੀ ਦੇਵੇਗਾ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵਲੋਂ ਸੱਦੇ ਗਏ ਵਿਧਾਨ ਸਭਾ ਦੇ ਇਕ ਦਿਨਾਂ ਸੈਸ਼ਨ 'ਤੇ ਬਲਜਿੰਦਰ ਕੌਰ ਦਾ ਵੱਡਾ ਬਿਆਨ

Shyna

This news is Content Editor Shyna